Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਮੂਡੀਜ਼ ਦੀ ਨਜ਼ਰ ਵਿੱਚ ਭਾਰਤੀ ਬੈਂਕਾਂ ਦੀ ਸਾਖ ਸੁਧਰੀ

October 21, 2021 02:57 AM

ਨਵੀਂ ਦਿੱਲੀ, 20 ਅਕਤੂਬਰ (ਪੋਸਟ ਬਿਊਰੋ)- ਭਾਰਤੀ ਬੈਂਕਾਂ ਦੀ ਸਥਿਤੀ ਪਹਿਲਾਂ ਤੋਂ ਸੁਧਰੀ ਹੈ। ਦੋ ਸਾਲ ਪਹਿਲਾਂ ਤਕ ਕਰੀਬ ਸਾਰੇ ਬੈਂਕ (ਖਾਸ ਤੌਰ ਉੱਤੇ ਸਰਕਾਰੀ ਬੈਂਕ) ਫੱਸੇ ਕਰਜ਼ੇ (ਐਨ ਪੀ ਏ) ਦੀ ਦਲਦਲ ਵਿੱਚ ਧੱਸੇ ਸਨ। ਅੰਤਰਰਾਸ਼ਟਰੀ ਰੇਟਿੰਗ ਮੂਡੀਜ਼ ਏਜੰਸੀ ਦਾ ਮੰਨਣਾ ਹੈ ਕਿ ਭਾਰਤੀ ਬੈਂਕਿੰਗ ਸੈਕਟਰ ਖਤਰੇ ਤੋਂ ਬਾਹਰ ਹੈ। ਅਜਿਹੇ ਵਿੱਚ ਮੂਡੀਜ਼ ਨੇ ਭਾਰਤੀ ਬੈਂਕਿੰਗ ਸਿਸਟਮ ਦੀ ਸਾਖ ਵਧਾ ਕੇ ਕਿਹਾ ਹੈ ਕਿ ਇਨ੍ਹਾਂ ਲਈ ਚੰਗੇ ਦਿਨ ਆ ਸਕਦੇ ਹਨ।
ਮੂਡੀਜ਼ ਨੇ ਭਾਰਤ ਦੀ ਬੈਂਕਿੰਗ ਵਿਵਸਥਾ ਲਈ ਆਊਟਲੁਕ ਨੂੰ ਨੈਗੇਟਿਵ ਸੁਧਾਰ ਕੇ ਸਟੇਬਲ ਕਰ ਕੇ ਗਲੋਬਲ ਨਿਵੇਸ਼ਕਾਂ ਨੂੰ ਸੰਦੇਸ਼ ਦਿੱਤਾ ਹੈ ਕਿ ਉਹ ਭਾਰਤੀ ਬੈਂਕਾਂ ਵਿੱਚ ਨਿਵੇਸ਼ ਕਰ ਸਕਦੇ ਹਨ। ਇਸ ਏਜੰਸੀ ਨੇ ਇਹ ਰਿਪੋਰਟ ਬੀਤੇ ਦਿਨੀਂ ਜਾਰੀ ਕੀਤੀ ਅਤੇ ਇਸੇ ਦਿਨ ਦੇਸ਼ ਦੀ ਇੱਕ ਰੇਟਿੰਗ ਏਜੰਸੀ ਕ੍ਰਿਸਿਲ ਨੇ ਵੀ ਭਾਰਤੀ ਬੈਂਕਾਂ ਉੱਤੇ ਰਿਪੋਰਟ ਦਿੱਤੀ ਹੈ ਜਿਸ ਦਾ ਸਾਰ ਹੈ ਕਿ ਇਨ੍ਹਾਂ ਦੀ ਸਥਿਤੀ ਪਹਿਲਾਂ ਦੇ ਮੁਕਾਬਲੇ ਸੁਧਰੀ ਹੈ। ਐਨ ਪੀ ਏ ਦੀ ਸਮੱਸਿਆ ਹਾਲੇ ਹੈ। ਐਨ ਪੀ ਏ ਦਾ ਪੱਧਰ ਸਮੁੱਚੇ ਬੈਂਕਿੰਗ ਕਰਜ਼ੇ ਦੇ ਮੁਕਾਬਲੇ ਚਾਲੂ ਵਿੱਤੀ ਸਾਲ ਦੌਰਾਨ ਫਿਰ ਵਧ ਕੇ ਨੌਂ ਫੀਸਦੀ ਤਕ ਹੋ ਜਾਏਗਾ। ਜੇ ਦਿਵਾਲੀਆ ਕਾਨੂੰਨ ਵਿੱਚ ਫਸੇ ਬੈਂਕਿੰਗ ਕਰਜ਼ੇ ਨੂੰ ਵੀ ਇਸ ਵਿੱਚ ਜੋੜ ਲੈਣ ਤਾਂ ਕੁੱਲ ਐਨ ਪੀ ਏ ਦਾ ਪੱਧਰ 10 ਫੀਸਦੀ ਨੂੰ ਵੀ ਪਾਰ ਕਰ ਜਾਏਗਾ। ਵੈਸੇ ਇਹ 2018 ਵਿੱਚ ਦਰਜ 11.2 ਅਰਬ ਡਾਲਰ ਦੇ ਪੱਧਰ ਦੇ ਮੁਕਾਬਲੇ ਇਹ ਘੱਟ ਹੀ ਹੈ। ਕ੍ਰਿਸਿਲ ਦੀ ਰਿਪੋਰਟ ਇੱਕ ਚਿੰਤਾਜਨਕ ਤਸਵੀਰ ਪੇਸ਼ ਕਰਦੀ ਹੈ ਕਿ ਇਸ ਵਾਰ ਜ਼ਿਆਦਾਤਰ ਐਨ ਪੀ ਏ ਛੋਟੇ ਅਤੇ ਮੀਡੀਅਮ ਉਦਯੋਗਾਂ ਤੋਂ ਆਉਣ ਵਾਲੀ ਰਕਮ ਦੇ ਹਨ।
ਦੋਵਾਂ ਏਜੰਸੀਆਂ ਦੀ ਰਿਪੋਰਟ ਦੱਸਦੀ ਹੈ ਕਿ ਐਨ ਪੀ ਏ ਦੀ ਸਮੱਸਿਆ ਦੇ ਵਧਣ ਦੇ ਬਾਵਜੂਦ ਬੈਂਕਾਂ ਦੀ ਵਿੱਤੀ ਸਥਿਤੀ ਪਹਿਲਾਂ ਤੋਂ ਮਜ਼ਬੂਤ ਹੋ ਰਹੀ ਹੈ। ਇਸ ਦੇ ਪਿੱਛੇ ਕਾਰਨ ਇਹ ਹੈ ਕਿ ਦੇਸ਼ ਦੀ ਇਕੋਨਮੀ ਵਿੱਚ ਜਿਸ ਤਰ੍ਹਾਂ ਨਾਲ ਸੁਧਾਰ ਹੋ ਰਿਹਾ ਹੈ ਉਸ ਦਾ ਸਕਾਰਾਤਮਕ ਅਸਰ ਦੇਸ਼ ਦੇ ਬੈਂਕਾਂ ਉੱਤੇ ਵੀ ਹੋਵੇਗਾ। ਮੂਡੀਜ਼ ਤੇ ਕ੍ਰਿਸਿਲ ਦੋਵੇਂ ਮੰਨਦੀਆਂ ਹਨ ਕਿ ਚਾਲੂ ਵਿੱਤੀ ਸਾਲ ਵਿੱਚ ਭਾਰਤੀ ਅਰਥਵਿਵਸਥਾ ਦੀ ਵਿਕਾਸ ਦਰ 9.3 ਤੋਂ 9.5 ਫੀਸਦੀ ਰਹੇਗੀ। ਇਸ ਦੇ ਕਾਰਨ ਕਾਰਪੋਰੇਟ ਸੈਕਟਰ ਨੂੰ ਦਿੱਤੇ ਜਾਣ ਵਾਲੇ ਕਰਜ਼ੇ ਦੀ ਰਫਤਾਰ ਵੀ ਕਾਫੀ ਤੇਜ਼ ਹੋਵੇਗੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼