Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਉਤਰਾਖੰਡ ਦੇ ਕੁਝ ਇਲਾਕਿਆਂ ਵਿੱਚ ਬੱਦਲ ਫਟੇ, 42 ਹੋਰ ਮੌਤਾਂ

October 21, 2021 03:02 AM

ਦੇਹਰਾਦੂਨ, 20 ਅਕਤੂਬਰ (ਪੋਸਟ ਬਿਊਰੋ)- ਉਤਰਾਖੰਡ ਦੇ ਵੱਖ-ਵੱਖ ਇਲਾਕਿਆਂ ਖ਼ਾਸ ਕਰਕੇ ਕੁਮਾਊਂ ਖ਼ੇਤਰ ਵਿੱਚ ਹੋਈ ਭਾਰੀ ਬਾਰਸ਼ ਤੇ ਕੁਝ ਇਲਾਕਿਆਂ ਵਿੱਚ ਬੱਦਲ ਫਟਣ ਕਾਰਨ ਇੱਥੇ 42 ਹੋਰ ਲੋਕਾਂ ਦੀ ਮੌਤ ਹੋ ਗਈ ਹੈ, ਜਦੋਂਕਿ ਕੱਲ੍ਹ ਹੋਈਆਂ ਪੰਜ ਮੌਤਾਂ ਨਾਲ ਮ੍ਰਿਤਕਾਂ ਦਾ ਕੁੱਲ ਅੰਕੜਾ 47 ਹੋ ਗਿਆ ਹੈ। ਦੂਜੇ ਪਾਸੇ ਕਈ ਘਰਾਂ ਦੇ ਹੜ੍ਹ ਜਾਣ ਕਾਰਨ ਕਈ ਲੋਕਾਂ ਦੇ ਮਲਬੇ ਵਿੱਚ ਫਸੇ ਹੋਣ ਦੀ ਖ਼ਬਰ ਹੈ। ਇਕੱਲੇ ਨੈਨੀਤਾਲ ਵਿੱਚ28 ਲੋਕਾਂ ਦੀ ਮੌਤ ਹੋਈ ਹੈ। ਅਲਮੋੜਾ ਅਤੇ ਚੰਪਾਵਤ ਵਿੱਚ 6-6 ਅਤੇ ਪਿਥੋਰਾਗੜ੍ਹ ਤੇ ਊਧਮ ਸਿੰਘ ਨਗਰ ਜ਼ਿਲ੍ਹਿਆ ਵਿੱਚ 1-1 ਮੌਤ ਹੋਈ ਹੈ।
ਪ੍ਰਸਿੱਧ ਸੈਰ ਸਪਾਟਾ ਸਥਾਨ ਨੈਨੀਤਾਲ ਦਾ ਬਾਕੀ ਰਾਜ ਨਾਲੋਂ ਸੰਪਰਕ ਟੁੱਟਿਆਂ ਪਿਆ ਹੈ, ਕਿਉਂਕਿ ਇਸ ਨੂੰ ਸੂਬੇ ਨਾਲ ਜੋੜਨ ਵਾਲੀਆਂ ਤਿੰਨ ਸੜਕਾਂ ਜ਼ਮੀਨ ਖਿਸਕਣ ਕਾਰਨ ਬੰਦ ਹੋ ਗਈਆਂ ਹਨ। ਨੈਨੀਤਾਲ ਵਿੱਚ ਮਾਲ ਰੋਡ ਅਤੇ ਨੈਨੀ ਝੀਲ ਦੇ ਕੰਢੇ ਨੈਨਾ ਦੇਵੀ ਮੰਦਰ ਵਿੱਚ ਹੜ੍ਹ ਦਾ ਪਾਣੀ ਭਰ ਗਿਆ ਹੈ ਅਤੇ ਜ਼ਮੀਨ ਖਿਸਕਣ ਕਾਰਨ ਇੱਕ ਹੋਸਟਲ ਦੀ ਇਮਾਰਤ ਨੁਕਸਾਨੀ ਗਈ। ਰਾਮਨਗਰ-ਰਾਨੀਖੇਤ ਰੂਟ ਉੱਤੇ ਲੈਮਨ ਟ੍ਰੀ ਰਿਸੋਰਟ ਵਿੱਚ ਕੋਸੀ ਦਰਿਆ ਦਾ ਪਾਣੀ ਆਉਣ ਕਾਰਨ ਇੱਥੇ ਲੱਗਭਗ 100 ਲੋਕ ਫਸੇ ਹੋਏ ਹਨ। ਜ਼ਿਲ੍ਹਾ ਪ੍ਰਸ਼ਾਸਨ ਫਸੇ ਸੈਲਾਨੀਆਂ ਨੂੰ ਕੱਢਣ ਲਈ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਡੀ ਜੀ ਪੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਨੈਨੀਤਾਲ ਦੇ ਕਾਠਗੋਦਾਮ ਤੇ ਲਾਲਕੂਆਂ ਅਤੇ ਊਧਮ ਸਿੰਘ ਨਗਰ ਦੇ ਰੁਦਰਪਰ ਵਿੱਚ ਸੜਕਾਂ, ਪੁਲ ਤੇ ਰੇਲਵੇ ਪਟੜੀਆਂ ਨੁਕਸਾਨੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਨੁਕਸਾਨੀਆਂ ਰੇਲ ਪਟੜੀਆਂ ਨੂੰ ਠੀਕ ਕਰਨ ਲਈ ਚਾਰ ਤੋਂ ਪੰਜ ਦਿਨ ਦਾ ਸਮਾਂ ਲੱਗੇਗਾ।
ਧਾਮੀ ਨੇ ਕਿਹਾ ਕਿ ਭਾਰਤੀ ਹਵਾਈ ਸੈਨਾ ਦੇ ਤਿੰਨ ਹੈਲੀਕਾਪਟਰ ਰਾਹਤ ਤੇ ਬਚਾਅ ਕਾਰਜਾਂ ਵਿੱਚ ਸਹਾਇਤਾ ਕਰ ਰਹੇ ਹਨ, ਦੋ ਹੈਲੀਕਾਪਟਰਾਂ ਨੂੰ ਨੈਨੀਤਾਲ ਜ਼ਿਲ੍ਹੇ ਵਿੱਚ ਲਾਇਆ ਹੈ, ਜਦਕਿ ਇੱਕ ਹੈਲੀਕਾਪਟਰ ਗੜਵਾਲ ਇਲਾਕੇ ਵਿੱਚ ਤਾਇਨਾਤ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕੱਢਣ ਲਈ ਸਾਰੇ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਚਾਰਧਾਮ ਯਾਤਰਾ ਦੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਜਿੱਥੇ ਹਨ ਉਥੇ ਠਹਿਰੇ ਰਹਿਣ ਅਤੇ ਮੌਸਮ ਸੁਧਰਨ ਤਕ ਆਪਣੀ ਯਾਤਰਾ ਸ਼ੁਰੂ ਨਾ ਕਰਨ। ਉਨ੍ਹਾਂ ਚਮੌਲੀ ਤੇ ਰੁਦਰਪ੍ਰਯਾਗ ਜ਼ਿਲ੍ਹਿਆਂ ਦੇ ਜ਼ਿਲ੍ਹਾ ਮੈਜਿਸਟ੍ਰੇਟਾਂ ਨੂੰ ਚਾਰਧਾਮ ਯਾਤਰਾ ਰੂਟ ਉੱਤੇ ਫਸੇ ਸ਼ਰਧਾਲੂਆਂ ਦੀ ਵਿਸ਼ੇਸ਼ ਨਿਗਰਾਨੀ ਰੱਖਣ ਨੂੰ ਕਿਹਾ। ਧਾਮੀ ਨੇ ਕਿਹਾ ਕਿ ਬਾਰਸ਼ ਨਾਲ ਹੋਏ ਨੁਕਸਾਨ ਬਾਰੇ ਮੁਲਾਂਕਣ ਚੱਲ ਰਿਹਾ ਹੈ। ਉਨ੍ਹਾਂ ਮੰਨਿਆ ਕਿ ਇਸ ਬਾਰਸ਼ ਨਾਲ ਕਿਸਾਨਾਂ ਨੂੰ ਕਾਫ਼ੀ ਨੁਕਸਾਨ ਪੁੱਜਾ ਹੈ। ਸੂਬੇ ਦੇ ਬਹੁਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਕਾਫੀ ਵਧ ਗਿਆ ਹੈ। ਹਰਿਦੁਆਰ ਵਿੱਚ ਗੰਗਾ ਦੇ ਪਾਣੀ ਦਾ ਪੱਧਰ 293.90 ਮੀਟਰ ਤਕ ਪੁੱਜ ਗਿਆ, ਜੋ ਖ਼ਤਰੇ ਦੇ ਨਿਸ਼ਾਨ 294 ਮੀਟਰ ਤੋਂ ਇੱਕ ਨਿਸ਼ਾਨ ਹੇਠਾ ਹੈ। ਪਿਥੌਰਾਗੜ੍ਹ ਵਿੱਚ ਕਾਲੀ ਤੇ ਸਰਯੂ ਨਦੀਆਂ ਖ਼ਤਰੇ ਦੇ ਨਿਸ਼ਾਨ ਉੱਤੇ ਪਹੁੰਚ ਗਈਆਂ ਹਨ, ਜਦਕਿ ਗੌਰੀ ਨਦੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਵਗ ਰਹੀ ਹੈ। ਮੌਸਮ ਵਿਭਾਗ ਮੁਤਾਬਿਕ ਨੈਨੀਤਾਲ ਵਿੱਚ 90 ਐਮ ਐਮ ਹਲਦਵਾਨੀ ਵਿੱਚ 128 ਐਮ ਐਮ, ਅਲਮੋਰਾ ਵਿੱਚ 216.6 ਐਮ ਐਮ ਤੇ ਜਾਗੇਸ਼ਵਰ ਵਿੱਚ 176 ਐਮ ਐਮ ਬਾਰਸ਼ ਹੋਈ। ਪ੍ਰਸ਼ਾਸਨ ਵੱਲੋਂ ਕੋਸੀ ਬੈਰਾਜ ਤੇ ਨਾਨਕ ਸਾਗਰ ਡੈਮ ਦੇ ਸਾਰੇ ਗੇਟ ਖੋਲ੍ਹ ਦਿੱਤੇ ਗਏ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ