Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਕੈਨੇਡਾ

ਮਨੁੱਖਾਂ ਲਈ ਆਈਵਰਮੈਕਟਿਨ ਦੀ ਵਰਤੋਂ ਹੋ ਸਕਦੀ ਹੈ ਖਤਰਨਾਕ

October 21, 2021 08:46 AM

ਓਟਵਾ, 20 ਅਕਤੂਬਰ (ਪੋਸਟ ਬਿਊਰੋ) : ਪਰਜੀਵੀਆਂ ਨੂੰ ਖ਼ਤਮ ਕਰਨ ਲਈ ਜਾਨਵਰਾਂ ਨੂੰ ਦਿੱਤੀ ਜਾਣ ਵਾਲੀ ਦਵਾਈ ਆਈਵਰਮੈਕਟਿਨ ਨਾਲ ਕੋਵਿਡ-19 ਦਾ ਇਲਾਜ ਨਹੀਂ ਹੋ ਸਕਦਾ। ਇਹ ਖੁਲਾਸਾ ਬੁੱਧਵਾਰ ਨੂੰ ਹੈਲਥ ਕੈਨੇਡਾ ਵੱਲੋਂ ਕੀਤਾ ਗਿਆ।
ਕੋਵਿਡ-19 ਦੇ ਮਨੁੱਖਾਂ ਵਿੱਚ ਇਲਾਜ ਲਈ ਆਈਵਰਮੈਕਟਿਨ ਦੀ ਵਰਤੋਂ ਵਿੱਚ ਹੋਏ ਵਾਧੇ ਨੂੰ ਲੈ ਕੇ ਹੈਲਥ ਕੈਨੇਡਾ ਕਾਫੀ ਚਿੰਤਤ ਹੈ। ਜੋਅ ਰੋਗਨ ਵਰਗੀਆਂ ਨਾਮੀ ਹਸਤੀਆਂ ਵੱਲੋਂ ਇਸ ਤਰ੍ਹਾਂ ਦੀ ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ ਕਿ ਸਤੰਬਰ ਵਿੱਚ ਇਸੇ ਦਵਾਈ ਦੀ ਵਰਤੋਂ ਕਰਕੇ ਉਹ ਸਿਹਤਯਾਬ ਹੋਏ। ਹੈਲਥ ਕੈਨੇਡਾ ਦਾ ਕਹਿਣਾ ਹੈ ਕਿ ਇਸ ਗੱਲ ਦਾ ਕੋਈ ਸਬੂਤ ਨਹੀਂ ਮਿਲਦਾ ਕਿ ਆਈਵਰਮੈਕਟਿਨ ਨਾਲ ਕੋਵਿਡ-19 ਦਾ ਸਫਲ ਇਲਾਜ ਕੀਤਾ ਜਾ ਸਕਦਾ ਹੈ। ਇਸ ਦੀ ਵਰਤੋਂ ਦੀ ਕੋਈ ਇਜਾਜ਼ਤ ਵੀ ਨਹੀਂ ਦਿੱਤੀ ਗਈ ਹੈ।
ਬੁੱਧਵਾਰ ਨੂੰ ਇੱਕ ਨਿਊਜ਼ ਰਲੀਜ਼ ਵਿੱਚ ਉਨ੍ਹਾਂ ਲਿਖਿਆ ਕਿ ਕੋਵਿਡ-19 ਦੇ ਇਲਾਜ ਜਾਂ ਰੋਕਥਾਮ ਲਈ ਆਈਵਰਮੈਕਟਿਨ ਦੇ ਕਲੀਨਿਕਲ ਟ੍ਰਾਇਲ ਵਾਸਤੇ ਕੋਈ ਐਪਲੀਕੇਸ਼ਨ ਹੈਲਥ ਕੈਨੇਡਾ ਨੂੰ ਹਾਸਲ ਨਹੀਂ ਹੋਈ। ਇਸ ਵਿੱਚ ਇਹ ਵੀ ਆਖਿਆ ਗਿਆ ਕਿ ਹੈਲਥ ਕੈਨੇਡਾ ਵੱਲੋਂ ਪਰਜੀਵੀ ਕੀੜਿਆਂ ਦੇ ਇਲਾਜ ਵਜੋਂ ਡਾਕਟਰ ਵੱਲੋਂ ਸੁਝਾਏ ਜਾਣ ਤੋਂ ਬਾਅਦ ਇਸ ਦਵਾਈ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਇਹ ਵੀ ਆਖਿਆ ਗਿਆ ਕਿ ਜਿਹੜੀ ਦਵਾਈ ਪ੍ਰਿਸਕ੍ਰਾਈਬ ਕੀਤੀ ਜਾਂਦੀ ਹੈ ਉਸ ਨੂੰ ਹੈਲਥ ਕੇਅਰ ਪੋ੍ਰਫੈਸ਼ਨਲ ਦੀ ਨਿਗਰਾਨੀ ਵਿੱਚ ਹੀ ਲੈਣਾ ਚਾਹੀਦਾ ਹੈ।
ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ ( ਐਫ ਡੀ ਏ ) ਨੇ ਸਤੰਬਰ ਦੇ ਸ਼ੁਰੂ ਵਿੱਚ ਆਖਿਆ ਸੀ ਕਿ ਕੋਈ ਵੀ ਡਾਟਾ ਇਹ ਨਹੀਂ ਦਰਸਾਉਂਦਾ ਕਿ ਮਨੁੱਖਾਂ ਵਿੱਚ ਆਈਵਰਮੈਕਟਿਨ ਦੀ ਵਰਤੋਂ ਕੋਵਿਡ-19 ਦੇ ਇਲਾਜ ਲਈ ਪ੍ਰਭਾਵਸ਼ਾਲੀ ਹੈ, ਸਗੋਂ ਮਨੁੱਖਾਂ ਲਈ ਪਸ਼ੂਆਂ ਨੂੰ ਦਿੱਤੀ ਜਾਣ ਵਾਲੀ ਇਸ ਦਵਾਈ ਦੀ ਵਰਤੋਂ ਖਤਰਨਾਕ ਹੈ।ਇਸ ਦੀ ਮਨੁੱਖਾਂ ਉੱਤੇ ਵਰਤੋਂ ਲਈ ਕਲੀਨਿਕਲ ਟ੍ਰਾਇਲ ਅਜੇ ਵੀ ਚੱਲ ਰਹੇ ਹਨ। ਇਸ ਦੀ ਆਪਣੇ ਆਪ ਵਰਤੋਂ ਕਰਨ ਵਾਲੇ ਕਈ ਵਿਅਕਤੀਆਂ ਨੂੰ ਹਸਪਤਾਲ ਲਿਜਾਣਾ ਪਿਆ, ਕਈਆਂ ਦੀ ਤਬੀਅਤ ਵਿਗੜਨ ਕਾਰਨ ਉਨ੍ਹਾਂ ਨੂੰ ਡਾਕਟਰੀ ਸਹਾਇਤਾ ਦੀ ਲੋੜ ਵੀ ਪੈ ਚੁੱਕੀ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ