Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਮਨੋਰੰਜਨ

ਅਗਲੇ ਸਾਲ ਰਿਲੀਜ਼ ਹੋਵੇਗੀ ਸੋਨਾਕਸ਼ੀ ਦੀ ‘ਡਬਲ ਐਕਸ ਐੱਲ’

November 29, 2021 01:28 AM

ਸੋਨਾਕਸ਼ੀ ਸਿਨਹਾ ਦੀ ਅਗਲੀ ਫਿਲਮ ‘ਡਬਲ ਐਕਸ ਐੱਲ’ ਹੈ। ਉਸ ਨੇ ਹਾਲ ਹੀ ਵਿੱਚ ਦਿੱਲੀ ਵਿੱਚ ਇਸ ਫਿਲਮ ਦੇ ਆਖਰੀ ਸ਼ਡਿਊਲ ਦੀ ਸ਼ੂਟਿੰਗ ਸ਼ੁਰੂ ਕੀਤੀ ਹੈ। ਮੇਕਰਸ ਨੂੰ ਦਸੰਬਰ ਤੱਕ ਇਸ ਦੇ ਪੂਰਾ ਸ਼ੂਟ ਹੋਣ ਦੀ ਆਸ ਹੈ ਅਤੇ ਸੰਭਵ ਹੈ ਕਿ ਇਹ ਅਗਲੇ ਸਾਲ ਦੇ ਸ਼ੁਰੂ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।
ਇਸ ਫਿਲਮ ਵਿੱਚ ਸੋਨਾਕਸ਼ੀ ਦੇ ਇਲਾਵਾ ਹੁਮਾ ਕੁਰੈਸ਼ੀ ਅਤੇ ਜ਼ਹੀਰ ਇਕਬਾਲ ਵੀ ਨਜ਼ਰ ਆਉਣਗੇ। ਮੁਦੱਸਰ ਅਜ਼ੀਜ ਤੇ ਅਸ਼ਵਿਨ ਵਰਦੇ ਇਸ ਫਿਲਮ ਨੂੰ ਪ੍ਰੋਡਿਊਸ ਕਰ ਰਹੇ ਹਨ। ਫਿਲਮ ਦੀ ਕਹਾਣੀ ਮੋਟਾਪੇ ਦਾ ਸ਼ਿਕਾਰ ਹੋਈਆਂ ਔਰਤਾਂ ਦੇ ਦੁਆਲੇ ਘੁੰਮਦੀ ਹੈ। ਇਸ ਤੋਂ ਪਹਿਲਾਂ ਸੋਨਾਕਸ਼ੀ ਨੇ ਲੰਡਨ ਵਿੱਚ ਇਸ ਫਿਲਮ ਦੇ ਇੱਕ ਮਹੀਨੇ ਦਾ ਸ਼ੂਟਿੰਗ ਸ਼ਡਿਊਲ ਪੂਰਾ ਕੀਤਾ ਹੈ। ਫਿਲਮ ਨੂੰ ਸਤਰਾਮ ਰਮਾਨੀ ਡਾਇਰੈਕਟ ਕਰ ਰਹੇ ਹਨ। ਇਸ ਵਿੱਚ ਆਪਣੇ ਕਿਰਦਾਰਾਂ ਦੇ ਨਾਲ ਨਿਆਂ ਕਰਨ ਲਈ ਸੋਨਾਕਸ਼ੀ ਅਤੇ ਹੁਮਾ ਦੋਵਾਂ ਨੇ ਕਈ ਕਿਲੋ ਵਜ਼ਨ ਵਧਾਇਆ ਹੈ। ਇਹ ਪਹਿਲਾ ਮੌਕਾ ਹੈ, ਜਦ ਦੋਵੇਂ ਕਿਸੇ ਫਿਲਮ ਵਿੱਚ ਇਕੱਠੇ ਨਜ਼ਰ ਆਉਣਗੀਆਂ। ਇਸ ਫਿਲਮ ਦੇ ਇਲਾਵਾ ਸੋਨਾਕਸ਼ੀ ਰੀਮਾ ਕਾਗਤੀ ਅਤੇ ਰੁਚਿਕਾ ਓਬਰਏ ਦੇ ਨਿਰਦੇਸ਼ਨ ਵਿੱਚ ਬਣਨ ਵਾਲੀ ਵੈੱਬ ਸੀਰੀਜ਼ ਨਾਲ ਡਿਜੀਟਲ ਡੈਬਿਊ ਵੀ ਕਰਨ ਜ ਰਹੀ ਹੈ। ਇਸੇ ਸਾਲ ਉਸ ਦੀ ਫਿਲਮ ‘ਭੁਜ : ਦ ਪ੍ਰਾਈਡ ਆਫ ਇੰਡੀਆ’ ਡਿਜ਼ਨੀ ਹੌਟਸਟਾਰ 'ਤੇ ਰਿਲੀਜ਼ ਹੋਈ ਸੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ