Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਅਫਗਾਨਿਸਤਾਨ ਦਾ ਅਰਥਚਾਰਾ ਢਹਿ ਢੇਰੀ ਹੋਣ ਦਾ ਡਰ ਬਣਿਆ

November 30, 2021 01:47 AM

ਕਾਬੁਲ, 29 ਨਵੰਬਰ (ਪੋਸਟ ਬਿਊਰੋ)- ਹਥਿਆਰਾਂ ਦੇ ਜ਼ੋਰ ਉੱਤੇ ਤਾਲਿਬਾਨ ਨੇ ਅਫਗਾਨਿਸਤਾਨ ਵਿੱਚ ਸੱਤਾ ਹਾਸਲ ਕਰ ਲਈ ਹੈ, ਪਰ ਉਸ ਲਈ ਦੁਨੀਆ ਦੇ ਆਰਥਿਕ ਦਰਵਾਜ਼ੇ ਬੰਦ ਹੋ ਗਏ। ਇਸ ਦਾ ਉਲਟਾ ਅਸਰ ਦੇਸ਼ ਦੇ ਅਰਥਚਾਰੇ ਉੱਤੇ ਪਿਆ, ਜੋ ਬੁਰੀ ਤਰ੍ਹਾਂ ਲੜਾਖੜਾ ਚੁੱਕਾ ਅਤੇ ਕਾਬੂ ਤੋਂ ਬਾਹਰ ਹੁੰਦਾ ਜਾਂਦਾ ਹੈ।
ਏਸ਼ੀਆ ਟਾਈਮਜ਼ ਦੀ ਰਿਪੋਰਟ ਮੁਤਾਬਕ ਅਫਗਾਨਿਸਤਾਨ ਦਾ ਅਰਥਚਾਰਾ ਬਦ ਤੋਂ ਬਦਤਰ ਹੋ ਚੁੱਕਾ ਹੈ ਤੇ ਉਹ ਸਮਾਂ ਦੂਰ ਨਹੀਂ, ਜਦੋਂ ਉਹ ਪੂਰੀ ਤਰ੍ਹਾਂ ਢਹਿ ਜਾਵੇਗਾ। ਕੌਮਾਂਤਰੀ ਕਰੰਸੀ ਫੰਡ ਨੇ ਆਪਣੀ ਇੱਕ ਰਿਪੋਰਟ ਵਿੱਚ ਕਿਹਾ ਹੈ ਕਿ ਅਫਗਾਨਿਸਤਾਨ ਦੇ ਅਰਥਚਾਰੇ ਵਿੱਚ ਸਾਲ ਦਰ ਸਾਲ ਤੀਹ ਫੀਸਦੀ ਜਾਂ ਉਸ ਤੋਂ ਵੱਧ ਗਿਰਾਵਟ ਆ ਸਕਦੀ ਹੈ ਤੇ ਇਸ ਕਾਰਨ ਦੇਸ਼ ਵਿੱਚ ਭੁੱਖਮਰੀ ਹੋਣ ਦੇ ਭਿਆਨਕ ਹਾਲਤ ਬਣ ਸਕਦੇ ਹਨ। ਅਫਗਾਨਿਸਤਾਨ ਨੂੰ ਵਿੱਤੀ ਮਦਦ ਦੇਣ ਵਾਲੀਆਂ ਏਜੰਸੀਆਂ ਨੇ ਅਗਸਤ ਵਿੱਚ ਮੌਜੂਦਾ ਹਾਲਾਤ ਦੀ ਚਿਤਾਵਨੀ ਦੇ ਦਿੱਤੀ ਸੀ ਕਿਉਂਕਿ ਅਮਰੀਕਾ ਅਤੇ ਉਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦੇ ਦੇਸ਼ਾਂ ਨੇ ਆਪਣੇ ਫੌਜੀਆਂ ਦੀ ਵਾਪਸੀ ਦਾ ਐਲਾਨ ਕੀਤਾ ਸੀ। ਤਾਲਿਬਾਨ ਨੇ ਜਦੋਂ ਅਫਗਾਨਿਸਤਾਨ ਉੱਤੇ ਕਬਜ਼ਾ ਕੀਤਾ ਉਦੋਂ ਅਮਰੀਕੀ ਪਾਬੰਦੀਆਂ ਦੇ ਬਾਵਜੂਦ ਹੱਕਾਨੀ ਨੈਟਵਰਕ ਨੇ ਗ੍ਰਹਿ ਮੰਤਰਾਲੇ ਸਮੇਤ ਬਹੁਤੇ ਸ਼ਕਤੀਸ਼ਾਲੀ ਮੰਤਰਾਲਿਆਂ ਨੂੰ ਕੰਟਰੋਲ ਵਿੱਚ ਲੈ ਲਿਆ। ਇਸ ਕਾਰਨ ਤਾਲਿਬਾਨ ਸਰਕਾਰ ਲਈ ਵਿਦੇਸ਼ੀ ਮਦਦ ਦੇ ਦਰਵਾਜ਼ੇ ਬੰਦ ਹੋ ਗਏ। ਏਸ਼ੀਆ ਟਾਈਮਜ਼ ਮੁਤਾਬਕ ਆਈ ਐਮ ਐਫ, ਵਿਸ਼ਵ ਬੈਂਕ, ਯੂਰਪੀ ਯੂਨੀਅਨ, ਅਮਰੀਕਾ ਤੇ ਹੋਰ ਫੰਡਿੰਗ ਏਸ਼ੀਆ ਨੇ ਅਫਗਾਨਿਸਤਾਨ ਨੂੰ ਦਿੱਤੀ ਜਾਂਦੀ ਆਰਥਿਕ ਮੱਦਦ ਉੱਤੇ ਰੋਕ ਲਾ ਦਿੱਤੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ