Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਟੋਰਾਂਟੋ/ਜੀਟੀਏ

ਹੋਰ ਉਮਰ ਵਰਗ ਦੇ ਲੋਕਾਂ ਨੂੰ ਵੀ ਤੀਜੀ ਡੋਜ਼ ਦੇਣ ਬਾਰੇ ਵਿਚਾਰ ਕਰ ਰਹੀ ਹੈ ਓਨਟਾਰੀਓ ਸਰਕਾਰ : ਐਲੀਅਟ

November 30, 2021 07:39 AM

ਟੋਰਾਂਟੋ, 29 ਨਵੰਬਰ (ਪੋਸਟ ਬਿਊਰੋ) : ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਦਾ ਕਹਿਣਾ ਹੈ ਕਿ ਨਵੇਂ ਓਮਾਈਕ੍ਰੌਨ ਵੇਰੀਐਂਟ ਕਾਰਨ ਪੈਦਾ ਹੋਏ ਤੌਖਲਿਆਂ ਦੇ ਚੱਲਦਿਆਂ ਓਨਟਾਰੀਓ ਸਰਕਾਰ ਹੋਰ ਉਮਰ ਵਰਗ ਦੇ ਲੋਕਾਂ ਨੂੰ ਵੀ ਤੀਜੀ ਡੋਜ਼ ਦੇਣ ਬਾਰੇ ਵਿਚਾਰ ਕਰ ਰਹੀ ਹੈ।
ਓਨਟਾਰੀਓ ਦੀਆਂ ਮੌਜੂਦਾ ਗਾਈਡਲਾਈਨਜ਼ ਅਨੁਸਾਰ ਇਹ ਤੀਜੀ ਡੋਜ਼ ਗਿਣੇ ਚੁਣੇ ਉਮਰ ਵਰਗ ਦੇ ਲੋਕਾਂ ਨੂੰ ਦਿੱਤੀ ਜਾ ਰਹੀ ਹੈ, ਜੋ ਕਿ ਕੁੱਲ ਆਬਾਦੀ ਦਾ 20 ਫੀ ਸਦੀ ਹੀ ਬਣਦੇ ਹਨ। ਇਨ੍ਹਾਂ ਵਿੱਚ 70 ਸਾਲ ਤੋਂ ਉੱਪਰ ਦੇ ਲੋਕ, ਜਿਨ੍ਹਾਂ ਲੋਕਾਂ ਨੇ ਐਸਟ੍ਰਾਜ਼ੈਨੇਕਾ ਦੀਆਂ ਦੋ ਡੋਜ਼ਾਂ ਲਵਾਈਆਂ ਹਨ, ਆਟੋਇਮਿਊਨ ਡਜ਼ੀਜ਼ ਨਾਲ ਪੀੜਤ ਲੋਕ, ਇੰਡੀਜੀਨਸ ਓਨਟਾਰੀਓ ਵਾਸੀ ਤੇ ਲਾਂਗ ਟਰਮ ਕੇਅਰ ਅਤੇ ਰਿਟਾਇਰਮੈਂਟ ਹੋਮਜ਼ ਵਿੱਚ ਰਹਿਣ ਵਾਲੇ ਲੋਕ ਸ਼ਾਮਲ ਹਨ।
ਪਰ ਹੁਣ ਓਨਟਾਰੀਓ ਵਿੱਚ ਓਮਾਈਕ੍ਰੌਨ ਵੇਰੀਐਂਟ ਦੇ ਫੈਲਣ ਦੀ ਸੰਭਾਵਨਾ ਦੇ ਚੱਲਦਿਆਂ ਵੱਡੀ ਗਿਣਤੀ ਲੋਕਾਂ ਨੂੰ ਤੀਜੀ ਡੋਜ਼ ਲਾਉਣ ਦੀ ਮੰਗ ਵੱਧ ਰਹੀ ਹੈ। ਇਸ ਸਮੇਂ ਪ੍ਰੋਵਿੰਸ ਕੋਲ ਕੋਵਿਡ-19 ਵੈਕਸੀਨ ਦੀਆਂ 3·8 ਮਿਲੀਅਨ ਡੋਜ਼ਾਂ ਪਈਆਂ ਹਨ। ਸੋਮਵਾਰ ਨੂੰ ਕੁਈਨਜ਼ ਪਾਰਕ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਲੀਅਟ ਨੇ ਆਖਿਆ ਕਿ ਅਸੀਂ ਬੂਸਟਰ ਡੋਜ਼ ਹੋਰਨਾਂ ਉਮਰ ਵਰਗ ਦੇ ਲੋਕਾਂ ਨੂੰ ਵੀ ਦੇ ਰਹੇ ਹਾਂ ਇਸ ਲਈ ਅਸੀਂ ਓਨਟਾਰੀਓ ਵਾਸੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਬੂਸਟਰ ਡੋਜ਼ ਲਵਾਉਣ ਲਈ ਅੱਗੇ ਆਉਣ।
ਦੱਖਣੀ ਅਫਰੀਕਾ ਵਿੱਚ ਕੋਵਿਡ-19 ਦਾ ਨਵਾਂ ਵੇਰੀਐਂਟ ਮਿਲਣ ਤੋਂ ਵੀ ਸਰਕਾਰ ਚਿੰਤਤ ਹੈ। ਪਬਲਿਕ ਹੈਲਥ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜੇ ਤਾਂ ਓਨਟਾਰੀਓ ਵਿੱਚ ਇਸ ਨਵੇਂ ਵੇਰੀਐਂਟ ਦੇ ਦੋ ਚਾਰ ਮਾਮਲੇ ਹੀ ਸਾਹਮਣੇ ਆਏ ਹਨ ਪਰ ਆਉਣ ਵਾਲੇ ਦਿਨਾਂ ਵਿੱਚ ਇਸ ਦੇ ਵੱਧ ਮਾਮਲੇ ਸਾਹਮਣੇ ਆਉਣ ਦੀ ਸੰਭਾਵਨਾ ਤੋਂ ਵੀ ਇਨਕਾਰ ਨਹੀਂ ਕੀਤਾ ਜਾ ਸਕਦਾ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ