Welcome to Canadian Punjabi Post
Follow us on

03

July 2025
 
ਅੰਤਰਰਾਸ਼ਟਰੀ

ਮਿਸ਼ੀਗਨ ਦੇ ਸਕੂਲ ਵਿੱਚ ਇੱਕ ਵਿਦਿਆਰਥੀ ਨੇ ਚਲਾਈਆਂ ਗੋਲੀਆਂ, 3 ਹਲਾਕ, 8 ਜ਼ਖ਼ਮੀ

December 01, 2021 08:50 AM

ਆਕਸਫੋਰਡ ਟਾਊਨਸਿ਼ਪ, ਮਿਸ਼ੀਗਨ, 30 ਨਵੰਬਰ (ਪੋਸਟ ਬਿਊਰੋ) : ਇੱਕ 15 ਸਾਲਾ ਵਿਦਿਆਰਥੀ ਨੇ ਮੰਗਲਵਾਰ ਨੂੰ ਆਪਣੇ ਮਿਸ਼ੀਗਨ ਹਾਈ ਸਕੂਲ ਉੱਤੇ ਗੋਲੀਆਂ ਚਲਾ ਕੇ ਤਿੰਨ ਵਿਦਿਆਰਥੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਇੱਕ ਟੀਚਰ ਸਮੇਤ ਅੱਠ ਹੋਰਨਾਂ ਨੂੰ ਜ਼ਖ਼ਮੀ ਕਰ ਦਿੱਤਾ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ।
ਨਿਊਜ਼ ਕਾਨਫਰੰਸ ਵਿੱਚ ਓਕਲੈਂਡ ਕਾਊਂਟੀ ਅੰਡਰਸੈ਼ਰਿਫ ਮਾਈਕ ਮੈਕੈਬ ਨੇ ਆਖਿਆ ਕਿ ਆਕਸਫੋਰਡ ਟਾਊਨਸਿ਼ਪ ਵਿੱਚ ਆਕਸਫੋਰਡ ਹਾਈ ਸਕੂਲ ਉੱਤੇ ਗੋਲੀਆਂ ਚਲਾਉਣ ਵਾਲੇ ਵਿਦਿਆਰਥੀ ਦਾ ਮੰਤਵ ਕੀ ਸੀ ਇਹ ਪਤਾ ਲਾਉਣ ਦੀ ਜਾਂਚਕਾਰ ਕੋਸਿ਼ਸ਼ ਕਰ ਰਹੇ ਹਨ।
ਮੈਕੈਬ ਨੇ ਦੱਸਿਆ ਕਿ ਸੋਸ਼ਲ ਮੀਡੀਆ ਉੱਤੇ ਇਹ ਦੋਸ਼ ਲਾਏ ਜਾ ਰਹੇ ਹਨ ਕਿ ਮੰਗਲਵਾਰ ਨੂੰ ਹੋਏ ਇਸ ਹਮਲੇ ਤੋਂ ਪਹਿਲਾਂ 1700 ਵਿਦਿਆਰਥੀਆਂ ਵਾਲੇ ਇਸ ਸਕੂਲ ਉੱਤੇ ਸ਼ੂਟਿੰਗ ਦੀਆਂ ਧਮਕੀਆਂ ਮਿਲੀਆਂ ਸਨ।ਪਰ ਉਨ੍ਹਾਂ ਸਾਰਿਆਂ ਨੂੰ ਇਸ ਬਿਆਨ ਉੱਤੇ ਹਾਲ ਦੀ ਘੜੀ ਯਕੀਨ ਨਾ ਕੀਤਾ ਜਾਵੇ ਕਿਉਂਕਿ ਜਾਂਚਕਾਰ ਅਜੇ ਮਾਮਲੇ ਦੀ ਜਾਂਚ ਕਰ ਰਹੇ ਹਨ। ਇਸ ਤੋਂ ਪਹਿਲਾਂ ਨਵੰਬਰ ਵਿੱਚ ਇੱਕ ਹਿਰਨ ਦਾ ਸਿਰ ਸਕੂਲ ਦੀ ਛੱਤ ਤੋਂ ਹੇਠਾ ਸੁੱਟਿਆ ਗਿਆ ਸੀ।ਪਰ ਮੈਕੈਬ ਨੇ ਆਖਿਆ ਕਿ ਇਸ ਘਟਨਾ ਦਾ ਸੂ਼ਟਿੰਗ ਨਾਲ ਕੋਈ ਲੈਣਾ ਦੇਣਾ ਨਹੀਂ ਹੈ।
ਅਧਿਕਾਰੀਆਂ ਵੱਲੋਂ ਮਸ਼ਕੂਕ ਦਾ ਨਾਂ ਅਜੇ ਜਾਰੀ ਨਹੀਂ ਕੀਤਾ ਗਿਆ ਪਰ ਮੈਕੈਬ ਨੇ ਆਖਿਆ ਕਿ ਉਨ੍ਹਾਂ ਦੇ ਡਿਪਟੀਜ਼ ਵੱਲੋਂ ਇਸ ਵਿਦਿਆਰਥੀ ਦੇ ਸਕੂਲ ਪਹੁੰਚਣ ਉਪਰੰਤ ਕੁੱਝ ਮਿੰਟਾਂ ਵਿੱਚ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਡਿਪਟੀਜ਼ ਨੂੰ ਇਸ ਵਿਦਿਆਰਥੀ ਕੋਲੋਂ ਸੈਮੀ ਆਟੋਮੈਟਿਕ ਹੈਂਡਗੰਨ ਤੇ ਉਸ ਦੇ ਕਈ ਮੈਗਜ਼ੀਨ ਮਿਲੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਉਸ ਨੇ ਕਈ ਗੋਲੀਆਂ ਚਲਾਈਆਂ।
ਇਸ ਘਟਨਾ ਵਿੱਚ ਮਾਰੇ ਗਏ ਵਿਦਿਆਰਥੀਆਂ ਵਿੱਚ 16 ਸਾਲਾਂ ਦਾ ਇੱਕ ਲੜਕਾ ਤੇ 14 ਅਤੇ 17 ਸਾਲਾਂ ਦੀਆਂ ਦੋ ਲੜਕੀਆਂ ਸ਼ਾਮਲ ਹਨ। ਜ਼ਖ਼ਮੀਆਂ ਵਿੱਚੋਂ ਦੋ ਦੀ ਸਰਜਰੀ ਕੀਤੀ ਜਾ ਰਹੀ ਹੈ ਤੇ ਬਾਕੀ ਜ਼ਖ਼ਮੀਆਂ ਵਿੱਚੋਂ ਛੇ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ।

 

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਜ਼ੋਹਰਾਨ ਮਮਦਾਨੀ ਨੇ ਨਿਊਯਾਰਕ ਸਿਟੀ ਦੀ ਡੈਮੋਕਰੇਟਿਕ ਮੇਅਰ ਪ੍ਰਾਇਮਰੀ ਜਿੱਤੀ ਇਮਰਾਨ ਖ਼ਾਨ ਨੇ ਕਿਹਾ- ਗੁਲਾਮੀ ਕਰਨ ਨਾਲੋਂ ਜੇਲ੍ਹ ਦੀ ਕੋਠੜੀ `ਚ ਰਹਿਣ ਨੂੰ ਤਰਜੀਹ ਦੇਵਾਂਗਾ ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀ ਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦ ਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ ਯੂਐੱਨ ’ਚ ਪਾਕਿ ਦੀਆਂ ਸਰਹੱਦ ਪਾਰ ਅੱਤਵਾਦ ਤੋਂ ਧਿਆਨ ਭਟਕਾਉਣ ਦੀਆਂ ਕੋਸਿ਼ਸ਼ਾਂ `ਤੇ ਭਾਰਤ ਨੇ ਜਤਾਇਆ ਇਤਰਾਜ਼ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਾਜ਼ੀਲ ਵਿੱਚ ਬ੍ਰਿਕਸ ਸੰਮੇਲਨ ਵਿੱਚ ਨਹੀਂ ਹੋਣਗੇ ਸ਼ਾਮਿਲ ਅਮਰੀਕਾ ਇਜ਼ਰਾਈਲ ਨੂੰ ਬਚਾਉਣ ਲਈ ਜੰਗ ਵਿੱਚ ਕੁੱਦਿਆ : ਖਾਮੇਨੇਈ ਮੈਕਸੀਕੋ ਵਿੱਚ ਇੱਕ ਤਿਉਹਾਰ ਦੌਰਾਨ ਹੋਈ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜ਼ਖਮੀ