Welcome to Canadian Punjabi Post
Follow us on

17

January 2022
ਬ੍ਰੈਕਿੰਗ ਖ਼ਬਰਾਂ :
ਫੈਡਰਲ ਸਰਕਾਰ ਨੇ ਕੈਨੇਡੀਅਨ ਟਰੱਕਰਜ਼ ਲਈ ਲਾਜ਼ਮੀ ਵੈਕਸੀਨੇਸ਼ਨ ਦੀ ਸ਼ਰਤ ਵਿੱਚ ਕੀਤੀ ਤਬਦੀਲੀਮਜੀਠੀਆ ਨੇ ਕਿਹਾ : ਹਾਈ ਕੋਰਟ ਦੇ ਫ਼ੈਸਲੇ ਤਕ ਮੈਂ ਜਿੱਥੇ ਵੀ ਸੀ, ਉਸ ਦਾ ਚੰਨੀ ਤੇ ਸਿੱਧੂ ਨੂੰ ਪਤਾ ਸੀਸਾਬਕਾ ਵਿਧਾਇਕ ਖੰਨਾ ਅਤੇ ਜੱਥੇਦਾਰ ਟੌਹੜਾ ਦੇ ਦੋਹਤੇ ਸਮੇਤ ਕਈ ਆਗੂ ਭਾਜਪਾ ਵਿੱਚ ਸ਼ਾਮਿਲਨਿਊਜਰਸੀ ਸੂਬੇ ਦੀ ਸੈਨੇਟ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਨੂੰ ‘ਸਿੱਖ ਨਸਲਕੁਸ਼ੀ’ ਐਲਾਨਿਆ17 ਜਨਵਰੀ ਤੋਂ ਇਨ-ਪਰਸਨ ਲਰਨਿੰਗ ਲਈ ਖੁੱਲ੍ਹਣਗੇ ਓਨਟਾਰੀਓ ਦੇ ਸਕੂਲਕੋਰੋਨਾ ਦੀ ਤੀਸਰੀ ਲਹਿਰ: ਭਾਰਤ ਵਿੱਚ ਹਸਪਤਾਲ ਭਰਤੀ ਹੋਣ ਦੀ ਦਰ 5 ਤੋਂ 10 ਫੀਸਦੀ ਤੱਕ ਜਾ ਪਹੁੰਚੀਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਦਾ ਵੱਡਾ ਐਲਾਨ, ਹਰ ਸਾਲ 26 ਦਸੰਬਰ ਨੂੰ ਮਨਾਇਆ ਜਾਵੇਗਾ 'ਵੀਰ ਬਾਲ ਦਿਵਸ'ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੀਆਂ ਚੋਣਾਂ ਲਈ ਸ਼ਡਿਊਲ ਜਾਰੀ, ਆਦਰਸ਼ ਚੋਣ ਜ਼ਾਬਤਾ ਲਾਗੂ
 
ਪੰਜਾਬ

ਕੈਪਟਨ ਧੜੇ ਨੂੰ ਨਵਾਂ ਝਟਕਾ: ਪਾਂਡਵ ਨੂੰ ਹਟਾ ਕੇ ਵਿਧਾਇਕ ਜਲਾਲਪੁਰ ਦੇ ਪੁੱਤਰ ਨੂੰ ਪਾਵਰਕਾਮ ਦਾ ਡਾਇਰੈਕਟਰ ਲਾਇਆ

December 01, 2021 08:50 AM

* ਸਮਰਾਲਾ ਦੇ ਕਾਂਗਰਸੀ ਵਿਧਾਇਕ ਦੇ ਪੋਤਰੇ ਨੂੰ ਵੀ ਅਹੁਦਾ ਮਿਲਿਆ


ਪਟਿਆਲਾ, 30 ਨਵੰਬਰ, (ਪੋਸਟ ਬਿਊਰੋ)-ਪੰਜਾਬ ਦੇ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਪੁੱਤਰ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਗਗਨਦੀਪ ਜੌਲੀ ਜਲਾਲਪੁਰ ਨੂੰ ਪਾਵਰਕਾਮ ਦਾ ਡਾਇਰੈਕਟਰ ਪ੍ਰਬੰਧਕੀ ਬਣਾਇਆ ਗਿਆ ਹੈ।ਉਸ ਤੋਂ ਪਹਿਲਾਂ ਇਸ ਅਹੁਦੇ ਉੱਤੇ ਕੈਪਟਨ ਅਮਰਿੰਦਰ ਸਿੰਘ ਦੇ ਨੇੜੂ ਮੰਨੇ ਜਾਂਦੇ ਆਰਪੀ ਪਾਂਡਵ ਨਿਯੁਕਤ ਸਨ।ਇਸ ਤਬਦੀਲੀਨੂੰ ਪਟਿਆਲਾ ਜਿ਼ਲੇ ਵਿਚ ਕੈਪਟਨ ਧੜੇ ਨੂੰ ਇਕ ਹੋਰ ਝਟਕਾ ਮੰਨਿਆ ਜਾ ਰਿਹਾ ਹੈ।
ਵਰਨਣ ਯੋਗ ਹੈ ਕਿ ਆਰਪੀ ਪਾਂਡਵ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੌਰਾਨ ਪਾਵਰਕਾਮ ਪ੍ਰਬੰਧਕੀ ਡਾਇਰੈਕਟਰ ਨਿਯੁਕਤ ਕੀਤਾ ਗਿਆ ਸੀ, ਜਿਸ ਪਿੱਛੋਂ ਕਰੀਬ ਤਿੰਨ ਸਾਲ ਉਹ ਇਸ ਅਹੁਦੇ ਉੱਤੇ ਰਹੇ। ਕਾਂਗਰਸ ਵਿੱਚੋਂ ਕੈਪਟਨ ਅਮਰਿੰਦਰ ਸਿੰਘ ਦੇ ਜਾਣ ਪਿੱਛੋਂ ਪੰਜਾਬ ਵਿੱਚ ਉਨ੍ਹਾਂ ਦੇ ਨੇੜਲੇ ਆਗੂਆਂ ਦੀ ਛਾਂਟੀ ਦੌਰਾਨ ਪੈਪਸੂ ਟਰਾਂਸਪੋਰਟ ਕਾਰਪੋਰੇਸ਼ਨਦੇ ਚੇਅਰਮੈਨ ਕੇ ਕੇ ਸ਼ਰਮਾ ਤੋਂ ਬਾਅਦ ਪਟਿਆਲਾ ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਨੂੰ ਸਸਪੈਂਡ ਕਰ ਦਿੱਤਾ ਗਿਆ ਅਤੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਕੈਪਟਨ ਅਮਰਿੰਦਰ ਸਿੰਘ ਦੇ ਧੜੇ ਨੂੰ ਵੱਡਾ ਝਟਕਾ ਦਿੰਦਿਆਂ ਆਰ ਪੀ ਪਾਂਡਵ ਨੂੰ ਹਟਾ ਕੇ ਉਨ੍ਹਾਂ ਦੀ ਥਾਂ ਹਲਕਾ ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਲੜਕੇ ਗਗਨਦੀਪ ਜੌਲੀ ਜਲਾਲਪੁਰ ਨੂੰ ਇਸ ਅਹੁਦੇ ਨਾਲ ਨਿਵਾਜਿਆ ਹੈ।
ਇਸ ਦੌਰਾਨ ਪੰਜਾਬ ਸਰਕਾਰ ਨੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਵਿੱਚ ਨਵੀਂ ਨਿਯੁਕਤੀ ਕਰਦੇ ਹੋਏਕਰਨਵੀਰ ਸਿੰਘ ਢਿੱਲੋਂ, ਜਿਹੜਾ ਸਮਰਾਲਾ ਦੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਦਾ ਪੋਤਰਾਹੈ, ਨੂੰ ਅਗਲੇ ਦੋ ਸਾਲਾਂ ਦੇ ਲਈ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਦਾ ਡਾਇਰੈਕਟਰ ਪ੍ਰਸ਼ਾਸਨ ਨਿਯੁਕਤ ਕਰ ਦਿੱਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ