Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਆਸੂ ਦੇ ਆਗੂ ਨੂੰ ਕੁੱਟ-ਕੁੱਟ ਕੇ ਮਾਰਨ ਦੇ ਦੋਸ਼ ਵਿੱਚ 13 ਗ੍ਰਿਫਤਾਰ

December 01, 2021 10:29 PM

ਗੁਹਾਟੀ, 1 ਦਸੰਬਰ (ਪੋਸਟ ਬਿਊਰੋ)- ਆਲ ਅਸਾਮ ਸਟੂਡੈਂਟਸ ਯੂਨੀਅਨ (ਆਸੂ) ਦੇ ਇੱਕ ਆਗੂ ਨੂੰ ਕੁੱਟ-ਕੁੱਟ ਕੇ ਮਾਰ ਦੇਣ ਦੇ ਕੇਸ ਵਿੱਚ ਮੁੱਖ ਦੋਸ਼ੀ ਸਣੇ ਘੱਟੋ-ਘੱਟ 13 ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਵਿਦਿਆਰਥੀ ਜਥੇਬੰਦੀ ਨੇ ਕਿਹਾ ਹੈ ਕਿ ਜਦੋਂ ਤਕ ਦੋਸ਼ੀਆਂ ਨੂੰ ਸਖਤ ਸਜ਼ਾ ਨਹੀਂ ਦਿੱਤੀ ਜਾਂਦੀ, ਉਹ ਚੁੱਪ ਨਹੀਂ ਬੈਠਣਗੇ।
ਜੌਹਰਹਾਟ ਵਿੱਚ ਬੀਤੇ ਸੋਮਵਾਰ ਇੱਕ ਹਾਦਸੇ ਪਿੱਛੋਂ ਤਿੱਖੀ ਬਹਿਸ ਹੋਣ ਮਗਰੋਂ ਲੋਕਾਂ ਦੇ ਇੱਕ ਗਰੁੱਪ ਨੇ ਆਸੂ ਦੇ ਆਗੂ ਅਨਿਮੇਸ਼ ਭੂਈਆਂ (28) ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਅਤੇ ਇਸ ਦੌਰਾਨ ਦੋ ਹੋਰ ਜਣੇ ਗੰਭੀਰ ਜ਼ਖਮੀ ਹੋ ਗਏ ਸਨ। ਇਸ ਘਟਨਾ ਦੌਰਾਨ ਕਈ ਲੋਕ ਮੌਜੂਦ ਸਨ, ਪਰ ਉਨ੍ਹਾਂ ਭੀੜ ਨੂੰ ਰੋਕਣ ਲਈ ਕੁਝ ਨਹੀਂ ਕੀਤਾ। ਭੂਈਆਂ ਦੀ ਮੌਤ ਉੱਤੇ ਦੁੱਖ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਹੇਮੰਤ ਬਿਸਵਾ ਸਰਮਾ ਨੇ ਪੁਲਸ ਨੂੰ ਫਾਸਟ ਟਰੈਕ ਅਦਾਲਤ ਵਿੱਚ ਕੇਸ ਲਈ ਇੱਕ ਮਹੀਨੇ ਵਿੱਚ ਦੋਸ਼ ਪੱਤਰ ਦਾਖਲ ਕਰਨ ਦਾ ਹੁਕਮ ਦਿੱਤਾ ਅਤੇ ਵਿਸ਼ੇਸ਼ ਡਾਇਰੈਕਟਰ ਜਨਰਲ ਪੁਲਸ (ਕਾਨੂੰਨ ਵਿਵਸਥਾ) ਜੀ ਪੀ ਸਿੰਘ ਨੂੰ ਨਿੱਜੀ ਤੌਰ ਉੱਤੇਇਸ ਦੀ ਨਿਗਰਾਨੀ ਕਰਨ ਨੂੰ ਕਿਹਾ। ਘਟਨਾ ਦੀ ਮੈਜਿਸਟਰੇਟੀ ਜਾਂਚ ਦੇ ਹੁਕਮ ਵੀ ਦੇ ਦਿੱਤੇ ਗਏ ਹਨ। ਮੁੱਖ ਮੰਤਰੀ ਸਰਮਾ ਦੇ ਨਿਰਦੇਸ਼ ਉੱਤੇ ਸਿੱਖਿਆ ਮੰਤਰੀ ਰਨੋਜ ਪੇਗੂ ਨੇ ਕੱਲ੍ਹ ਦਰਗਾਓਂ ਵਿੱਚ ਭੂਈਆਂ ਦੇ ਘਰ ਜਾ ਕੇ ਮ੍ਰਿਤਕ ਦੇ ਪਰਵਾਰ ਨੂੰ ਪੰਜ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ।
ਜੌਰਹਾਟ ਦੇ ਐਸ ਪੀ ਅੰਕੁਰ ਜੈਨ ਨੇ ਦੱਸਿਆ ਕਿ ਇਸ ਘਟਨਾ ਬਾਰ ਵੱਖ-ਵੱਖ ਥਾਵਾਂ ਤੋਂ 13 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ, ਮੁੱਖ ਦੋਸ਼ੀ ਨੀਰਜ ਦਾਸ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ