Welcome to Canadian Punjabi Post
Follow us on

26

September 2024
 
ਭਾਰਤ

ਕਿਸਾਨਾਂ ਦੇ ਪ੍ਰਦਰਸ਼ਨ ਵਿਰੁੱਧ ਪੋਸਟਾਂ ਕਾਰਨ ਕੰਗਣਾ ਰਣੌਤ ਨੂੰ ਧਮਕੀ

December 01, 2021 10:32 PM

* ਕੰਗਣਾ ਨੇ ਸਿ਼ਕਾਇਤ ਦਰਜ ਕਰਵਾਈ


ਮੁੰਬਈ, 1 ਦਸੰਬਰ (ਪੋਸਟ ਬਿਊਰੋ)- ਫਿਲਮ ਅਭਿਨੇਤਰੀ ਕੰਗਣਾ ਰਨੌਤ ਨੇ ਕਿਹਾ ਕਿ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਬਾਰੇ ਉਸ ਦੀ ਪੋਸਟ ਨੂੰ ਲੈ ਕੇ ਧਮਕੀ ਮਿਲਣ ਪਿੱਛੋਂ ਉਸ ਨੇ ਇੱਕ ਸਿ਼ਕਾਇਤ ਦਰਜ ਕਰਵਾਈ ਹੈ।
ਕੰਗਣਾ ਰਣੌਤ ਨੇ ਇੰਸਟਗ੍ਰਾਮ ਉੱਤੇ ਹਿੰਦੀ ਵਿੱਚ ਇੱਕ ਲੰਬਾ ਬਿਆਨ ਪੋਸਟ ਕੀਤਾ ਅਤੇ ਦੋਸ਼ ਲਾਇਆ ਕਿ ਮੈਨੂੰ ਆਪਣੀ ਤਾਜ਼ਾ ਪੋਸਟ ਬਾਰੇ ਭੰਨ-ਤੋੜੂ ਤਾਕਤਾਂ ਵੱਲੋਂ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਬਠਿੰਡਾ ਦੇ ਇੱਕ ਵਿਅਕਤੀ ਨੇ ਮੈਨੂੰ ਸ਼ਰੇਆਮ ਜਾਨ ਤੋ ਮਾਰਨ ਦੀ ਧਮਕੀ ਦਿੱਤੀ ਹੈ। ਮੈਂ ਅਜਿਹੀਆਂ ਧਮਕੀਆਂ ਤੋਂ ਡਰਦੀ ਨਹੀਂ। ਕੰਗਣਾ ਨੇ ਕਿਹਾ ਕਿ ਮੈਂ ਦੇਸ਼ ਵਿਰੁੱਧ ਸਾਜ਼ਿਸ਼ਾਂ ਰਚਣ ਵਾਲਿਆਂ ਤੇ ਅੱਤਵਾਦੀ ਤਾਕਤਾਂ ਵਿਰੁੱਧ ਬੋਲਣਾ ਜਾਰੀ ਰੱਖਾਂਗੀ, ਭਾਵੇਂ ਉਹ ਨਿਰਦੋਸ਼ ਜਵਾਨਾਂ ਦੀ ਹੱਤਿਆ ਕਰਨ ਵਾਲੇ ਨਕਸਲੀ ਹੋਣ, ਟੁੱਕੜੇ-ਟੁੱਕੜੇ ਗੈਂਗ ਹੋਵੇ ਜਾਂ ਫਿਰ ਖਾਲਿਸਤਾਨ ਬਣਾਉਣ ਦਾ ਸੁਫਨਾ ਵੇਖ ਰਹੇ ਵਿਦੇਸ਼ਾਂ ਵਿੱਚ ਬੈਠੇ ਅੱਤਵਾਦੀ ਹੋਣ। ਸਿ਼ਕਾਇਤ ਦੀ ਕਾਪੀ ਸਾਂਝੀ ਕਰਦੇ ਹੋਏ ਕੰਗਣਾ ਨੇ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਬੇਨਤੀ ਕੀਤੀ ਕਿ ਉਹ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਉਨ੍ਹਾਂ ਦੀ ਸ਼ਿਕਾਇਤ ਉੱਤੇ ਕਾਰਵਾਈ ਕਰਨ ਦਾ ਨਿਰਦੇਸ਼ ਦੇਣ।

 

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 3 ਪਰਮ ਰੁਦਰ ਸੁਪਰ ਕੰਪਿਊਟਰ ਕੀਤੇ ਲਾਂਚ 5 ਸਾਲਾ ਬੱਚੀ ਨਾਲ ਬਲਾਤਕਾਰ, ਗਲਾ ਘੁੱਟ ਕੇ ਕੀਤਾ ਕਤਲ, ਬੰਦ ਫਲੈਟ 'ਚੋਂ ਮਿਲੀ ਲਾਸ਼ ਬਿਲਕਿਸ ਬਾਨੋ ਕੇਸ: ਸੁਪਰੀਮ ਕੋਰਟ ਨੇ ਟਿੱਪਣੀਆਂ ਹਟਾਉਣ ਤੋਂ ਕੀਤਾ ਇਨਕਾਰ, ਗੁਜਰਾਤ ਸਰਕਾਰ ਦੀ ਅਰਜ਼ੀ ਖਾਰਜ ਮੰਡੀ 'ਚ ਪੈਰ ਤਿਲਕਣ ਕਾਰਨ ਖੂਹ 'ਚ ਡਿੱਗੇ ਪਤੀ-ਪਤਨੀ, ਮੌਤ ਸੂਰਤ ਵਿੱਚ ਗਹਿਣੇ ਬਣਾਉਣ ਵਾਲੀ ਯੂਨਿਟ ਵਿੱਚ ਲੱਗੀ, 14 ਮਜ਼ਦੂਰ ਝੁਲਸੇ, ਦੋ ਦੀ ਹਾਲਤ ਗੰਭੀਰ ਬੱਚਿਆਂ ਦੇ ਜਿਨਸੀ ਸ਼ੋਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਹੋਈ ਸਖ਼ਤ, ਫੂਲਕਾ ਨੇ ਬੱਚਿਆਂ ਦੀ ਸੁਰੱਖਿਆ `ਤੇ ਚੁੱਕੇ ਸਵਾਲ ਸੁਪਰੀਮ ਕੋਰਟ ਨੇ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਨੂੰ ਰੋਕਣ ਲਈ ਚੁਕੇ ਗਏ ਕਦਮਾਂ ਬਾਰੇ ਕਮਿਸ਼ਨ ਤੋਂ ਕੀਤਾ ਜਵਾਬ ਤਲਬ ਮਨੀਪੁਰ 'ਚ ਪੁਲਿਸ ਨੇ ਪਹਾੜੀਆਂ ਵਿਚੋਂਂ ਰਾਈਫਲਾਂ ਅਤੇ ਗਰਨੇਡ ਕੀਤੇ ਬਰਾਮਦ ਕੰਗਨਾ ਨੇ ਖੇਤੀ ਕਾਨੂੰਨਾਂ ਬਾਰੇ ਦਿੱਤਾ ਬਿਆਨ: ਕਿਹਾ- ਖੇਤੀ ਕਾਨੂੰਨ ਵਾਪਿਸ ਆਉਣ, ਕਿਸਾਨ ਕਰਨ ਮੰਗ ਜੈਪੁਰ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਸੁਰੱਖਿਆ 'ਚ ਕਮੀ, ਇੱਕ ਵਿਦਿਆਰਥੀ ਸੁਰੱਖਿਆ ਘੇਰਾ ਤੋੜ ਕੇ ਉਨ੍ਹਾਂ ਕੋਲ ਪਹੁੰਚਿਆ