Welcome to Canadian Punjabi Post
Follow us on

29

March 2024
 
ਭਾਰਤ

ਬਾਦਲ ਅਕਾਲੀ ਦਲ ਨੂੰ ਝਟਕਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਭਾਜਪਾ ਵਿੱਚ ਸ਼ਾਮਲ

December 02, 2021 11:19 AM

ਨਵੀਂ ਦਿੱਲੀ, 1 ਦਸੰਬਰ, (ਪੋਸਟ ਬਿਊਰੋ)- ਬਾਦਲ ਅਕਾਲੀ ਦਲ ਨੂੰ ਅੱਜ ਉਸ ਦੀ ਪੁਰਾਣੀ ਸਹਿਯੋਗੀ ਭਾਰਤੀ ਜਨਤਾ ਪਾਰਟੀ ਨੇ ਇੱਕ ਜ਼ੋਰਦਾਰ ਝਟਕਾ ਦਿੱਤਾ, ਜਦੋਂ ਦਿੱਲੀਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਭਾਜਪਾ ਵਿੱਚ ਸ਼ਾਮਲ ਹੋ ਗਏ ਤੇ ਅਕਾਲੀ ਆਗੂਆਂ ਨੂੰ ਪਤਾ ਤੱਕ ਨਹੀਂ ਲੱਗ ਸਕਿਆ।
ਭਾਰਤ ਦੀ ਰਾਜਧਾਨੀ ਦਿੱਲੀਵਿਚਲੇ ਭਾਜਪਾ ਦੇ ਕੇਂਦਰੀ ਹੈੱਡ ਕੁਆਰਟਰ ਵਿੱਚ ਕੇਂਦਰ ਦੇ ਮੰਤਰੀਆਂ ਧਰਮੇਂਦਰ ਪ੍ਰਧਾਨ ਅਤੇ ਗਜੇਂਦਰ ਸਿੰਘ ਸ਼ੇਖਾਵਤ ਨੇ ਅੱਜ ਬੁੱਧਵਾਰ ਨੂੰਮਨਜਿੰਦਰ ਸਿੰਘ ਸਿਰਸਾ ਨੂੰ ਭਾਜਪਾ ਦੀ ਮੈਂਬਰੀ ਦਿਵਾਈ। ਭਾਜਪਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਸਿਰਸਾ ਨੇ ਭਾਜਪਾ ਦੇ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਅਤੇ ਕੇਂਦਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਵੀ ਕੀਤੀ। ਵਰਨਣ ਯੋਗ ਹੈ ਕਿ ਮਨਜਿੰਦਰ ਸਿੰਘ ਸਿਰਸਾਦਿੱਲੀ ਤੋਂ ਭਾਜਪਾ ਚੋਣ ਨਿਸ਼ਾਨ ਉੱਤੇਅਕਾਲੀ ਦਲ ਬਾਦਲ ਦੇ ਇਕਲੌਤੇ ਵਿਧਾਇਕ ਰਹਿ ਚੁੱਕੇ ਹਨ ਤੇ ਲੰਬੇ ਸਮੇਂ ਤੋਂ ਦਿੱਲੀਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐੱਸ ਜੀ ਐੱਮ ਸੀ) ਦੇ ਵੱਖ-ਵੱਖ ਅਹੁਦਿਆਂ ਉੱਤੇਰਹੇ ਹਨ।ਪੰਜਾਬ ਵਿਧਾਨ ਸਭਾ ਦੀਆਂ ਅਗਲੇ ਸਾਲ ਹੋਰਹੀਆਂ ਚੋਣਾਂ ਲਈ ਭਾਜਪਾ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਇਸ ਮੌਕੇ ਕਿਹਾ ਕਿ ਮਨਜਿੰਦਰ ਸਿੰਘ ਸਿਰਸਾ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਨਾਲ ਯਕੀਨੀ ਰੂਪ ਨਾਲ ਪੰਜਾਬ ਦੀਆਂਚੋਣਾਂ ਵਿੱਚ ਮਦਦ ਮਿਲੇਗੀ।
ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸੈਕਟਰੀਤੇ ਦਿੱਲੀ ਵਿੱਚ ਪਾਰਟੀ ਦੇ ਸਭ ਤੋਂ ਪ੍ਰਮੁੱਖਸਿੱਖ ਚਿਹਰਾ ਮੰਨੇ ਜਾਂਦੇ ਮਨਜਿੰਦਰ ਸਿੰਘ ਸਿਰਸਾ ਦੀਇਸ ਚਾਲ ਨਾਲ ਸਾਰੇ ਹੈਰਾਨ ਹੋ ਗਏ। ਖੁਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੱਕ ਨੂੰ ਇਸ ਦੀ ਭਿਣਕ ਨਹੀਂ ਲੱਗੀ ਤੇ ਇਕ ਘੰਟੇ ਅੰਦਰ ਹੋਈ ਦਲਬਦਲੀ ਤੋਂ ਹਰ ਕੋਈ ਹੈਰਾਨ ਰਹਿ ਗਿਆ।ਮਨਜਿੰਦਰ ਸਿੰਘ ਸਿਰਸਾ ਦੇ ਇਸ ਕਦਮ ਨਾਲ ਪਾਰਟੀ ਨੇਤਾ ਹੀਂ ਨਹੀਂ, ਵਿਰੋਧੀ ਪਾਰਟੀਆਂ ਵਾਲੇ ਵੀ ਹੈਰਾਨ ਹੋ ਗਏ।ਦਿੱਲੀਦੀਸਿੱਖ ਸਿਆਸਤ ਦੇਧੜੱਲੇਦਾਰ ਆਗੂ ਗਿਣੇ ਜਾਂਦੇ ਮਨਜਿੰਦਰ ਸਿੰਘ ਸਿਰਸਾ ਨੇ ਭਾਜਪਾ ਵਿੱਚ ਜਾਣ ਤੋਂ ਪਹਿਲਾਂਦਿੱਲੀ ਗੁਰਦੁਆਰਾ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਵਜੋਂ ਅਸਤੀਫਾ ਦਿੱਤਾ ਤੇ ਇਸ ਦਾ ਐਲਾਨ ਕਰਨ ਤੋਂ ਇਕ ਘੰਟੇ ਅੰਦਰ ਭਾਜਪਾ ਦੇ ਕੌਮੀ ਹੈੱਡਕੁਆਰਟਰ ਜਾ ਕੇ ਭਾਜਪਾ ਦੀ ਮੈਂਬਰੀ ਲੈ ਲਈ। ਇਹ ਸਭ ਇੰਨੀ ਤੇਜ਼ੀ ਨਾਲ ਹੋਇਆ ਕਿ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਅਤੇ ਅਕਾਲੀ ਦਲ ਦੀ ਹਾਈ ਕਮਾਨ ਤੱਕ ਨੂੰ ਭਿਣਕ ਨਹੀਂ ਲੱਗੀ।
ਮਨਜਿੰਦਰ ਸਿੰਘ ਸਿਰਸਾ ਨੇ ਜਦੋਂ ਆਪਣੇ ਅਸਤੀਫੇ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਪਾਈ ਤਾਂ ਇਹਦਾਅਵਾ ਕੀਤਾ ਕਿ ਵਿਰੋਧੀਆਂ ਵੱਲੋਂ ਪ੍ਰੇਸ਼ਾਨ ਕਰਨ ਨਾਲ ਗੁਰਦੁਆਰਾ ਕਮੇਟੀ ਦੇ ਰੋਜ਼ਾਨਾ ਕੰਮ ਵਿਚ ਰੁਕਾਵਟ ਪੈ ਰਹੀ ਸੀ, ਇਸ ਲਈ ਉਹ ਨਿੱਜੀ ਕਾਰਨਾਂ ਕਰ ਕੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨਤੇ ਕਮੇਟੀ ਅਹੁਦੇਦਾਰਾਂ ਦੀਆਂ ਚੋਣਾਂ ਵਿਚ ਵੀ ਹਿੱਸਾ ਨਹੀਂ ਲੈਣਗੇ। ਉਦੋਂ ਲੱਗਦਾ ਸੀ ਕਿ ਮਨਜਿੰਦਰ ਸਿੰਘ ਸਿਰਸਾ ਅਕਾਲੀ ਦਲ ਵਿਚ ਰਹਿਣਗੇ ਤੇ ਦਿੱਲੀ ਦੀ ਥਾਂ ਪੰਜਾਬ ਦੀ ਸਿਆਸਤ ਕਰਨਗੇ। ਅਚਾਨਕ ਭਾਜਪਾ ਵਿਚ ਸ਼ਾਮਲ ਹੋਣ ਪਿੱਛੋਂ ਭੇਦ ਖੁੱਲ੍ਹਾ ਕਿ ਉਨ੍ਹਾ ਦਾ ਦਾਅ ਉਨ੍ਹਾਂ ਦੀ ਪਾਰਟੀ ਦੇ ਲੋਕ ਤੇ ਵਿਰੋਧੀ ਦੋਵੇਂ ਨਹੀਂ ਸਮਝ ਸਕੇ।ਦਿੱਲੀ ਨਗਰ ਨਿਗਮ ਦੀਆਂ ਚੋਣਾਂ ਤੋਂ ਐਨ ਪਹਿਲਾਂ ਭਾਜਪਾ ਨੂੰ ਸਿੱਖ ਚਿਹਰੇ ਵਜੋਂ ਮਨਜਿੰਦਰ ਸਿੰਘ ਸਿਰਸਾ ਦਾ ਮਿਲਣਾ ਇੱਕ ਵੱਡੀ ਮਾਰਮੰਨਿਆ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਭਾਜਪਾ ਮਨਜਿੰਦਰ ਸਿੰਘ ਸਿਰਸਾ ਨੂੰ ਪੰਜਾਬ ਭੇਜ ਕੇ ਅਸੈਂਬਲੀ ਚੋਣਾਂ ਵਿਚ ਨਵਾਂ ਦਾਅ ਖੇਡ ਸਕਦੀ ਹੈ। ਅਜੇ ਤੱਕ ਅੰਦਾਜ਼ਾ ਸੀ ਕਿ ਭਾਜਪਾ ਦਾ ਗੱਠਜੋੜ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਨਾਲ ਹੋਵੇਗਾ, ਪਰ ਅੱਜ ਲੱਗਦਾ ਹੈ ਕਿ ਭਾਜਪਾ ਕੁਝ ਪੰਥਕ ਅਤੇ ਜੱਟ ਸਿੱਖ ਚਿਹਰੇ ਪ੍ਰਮੁੱਖਤਾ ਨਾਲ ਅੱਗੇ ਕਰ ਸਕਦੀ ਹੈ।
ਕਿਸਾਨ ਅੰਦੋਲਨ ਦੇ ਦੌਰਾਨਦਿੱਲੀਗੁਰਦੁਆਰਾ ਕਮੇਟੀ ਦਾ ਪ੍ਰਧਾਨ ਹੋਣ ਸਮੇਂ ਮਨਜਿੰਦਰ ਸਿੰਘ ਸਿਰਸਾ ਨੇ 26 ਜਨਵਰੀ ਦੇ ਲਾਲ ਕਿਲਾ ਕਾਂਡ ਕੇਸ ਵਿਚ ਗ੍ਰਿਫ਼ਤਾਰ ਹੋਏ ਕਿਸਾਨਾਂ ਦੀ ਜ਼ਮਾਨਤ ਕਰਵਾਈ ਸੀ ਅਤੇ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਕਿਸਾਨਾਂ ਦੇ ਹੱਕ ਵਿਚ ਤਰਾਈ ਇਲਾਕੇ ਵਾਲੇ ਵਿਚ ਸਰਗਰਮ ਰਹੇ ਸਨ। ਇਸੇ ਲਈ ਪੰਜਾਬ ਦੇ ਨਾਲ ਉੱਤਰ ਪ੍ਰਦੇਸ਼ ਅਤੇ ਉੱਤਰਾਖੰਡ ਦੀਆਂ ਅਸੈਂਬਲੀ ਚੋਣਾਂ ਦੇ ਨਾਲ ਦਿੱਲੀ ਨਗਰ ਨਿਗਮ ਚੋਣਾਂ ਵਿਚ ਭਾਜਪਾ ਨੂੰ ਪੰਥਕ ਚਿਹਰੇ ਵਜੋਂ ਸਿਰਸਾ ਤੋਂ ਆਸਹੈ।ਦਿੱਲੀਸਿੱਖ ਗੁਰਦਆਰਾ ਪ੍ਰਬੰਧਕ ਕਮੇਟੀ ਤੋਂ ਮਨਜਿੰਦਰ ਸਿੰਘ ਸਿਰਸਾ ਨੂੰ ਹਟਾਉਣ ਲਈ ਲੱਗੀਆਂ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਤੇ ਜਾਗੋ ਪਾਰਟੀ ਨੂੰ ਵੀ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਜਾਣ ਨਾਲ ਝਟਕਾ ਲੱਗਾ ਹੈ। ਦੋਵੇਂ ਪਾਰਟੀਆਂ ਸਿਰਸਾ ਨੂੰ ਹਟਾਉਣ ਲਈ ਕੇਂਦਰ ਨੂੰ ਬੇਨਤੀ ਕਰਦੀਆਂ ਸਨ, ਪਰ ਸਿਰਸਾ ਨੇ ਸਿੱਖ ਸਿਆਸਤ ਦੀ ਖੇਡ ਬਦਲ ਦਿੱਤੀ ਹੈ। ਮੰਨਿਆ ਜਾ ਰਿਹਾ ਸੀ ਕਿ ਦਿੱਲੀ ਗੁਰਦੁਆਰਾ ਚੋਣਾਂ ਵਿੱਚ ਭਾਜਪਾ ਨੇ ਖੁੱਲ੍ਹ ਕੇ ਦੋਵਾਂ ਪਾਰਟੀਆਂ ਦੀ ਅੰਦਰਖਾਤੇ ਮਦਦ ਕੀਤੀ ਸੀ ਤੇਦਿੱਲੀ ਨਗਰ ਨਿਗਮ ਚੋਣਾਂ ਵਿਚ ਸਿੱਖ ਕੋਟੇ ਵਜੋਂ ਦੋਵਾਂ ਪਾਰਟੀਆਂ ਨੂੰ ਕੁਝ ਟਿਕਟਾਂ ਮਿਲ ਸਕਣਗੀਆਂ। ਅਕਾਲੀ ਦਲ ਨੂੰ ਪਹਿਲਾਂ 8 ਸੀਟਾਂ ਨਗਰ ਨਿਗਮ ਦੀਆਂ ਚੋਣਾਂ ਵਿਚ ਮਿਲਦੀਆਂ ਸਨ ਤੇ ਮੰਨਿਆ ਜਾਂਦਾ ਸੀ ਕਿ ਇਹ ਸੀਟਾਂ ਇਸ ਵਾਰ ਇਨ੍ਹਾਂ ਦੋਵਾਂ ਪਾਰਟੀਆਂ ਨੂੰ ਮਿਲ ਸਕਦੀਆਂ ਸਨ, ਪਰ ਸਿਰਸਾ ਦੀ ਪਲਟੀ ਨਾਲ ਇਨ੍ਹਾਂ ਪਾਰਟੀਆਂ ਲਈ ਭਾਜਪਾ ਕੋਟੇ ਦੀਆਂ ਸੀਟਾਂ ਲੈਣੀਆਂ ਔਖੀਆਂ ਹੋ ਗਈਆਂ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ