Welcome to Canadian Punjabi Post
Follow us on

14

July 2025
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਸਿਰਸੇ ਦੀ ਚਾਲ ਤੋਂ ਅਕਾਲੀ ਦਲ ਭੜਕਿਆ ਭਾਜਪਾ ਨੇ ਇੰਦਰਾ ਗਾਂਧੀ ਵਾਲੀ ਨੀਤੀ ਨਾਲ ਸਿਰਸੇ ਨੂੰ ਖਿੱਚਿਐ

December 02, 2021 11:20 AM

ਚੰਡੀਗੜ੍ਹ, 1 ਦਸੰਬਰ, (ਪੋਸਟ ਬਿਊਰੋ)- ਬਾਦਲ ਅਕਾਲੀ ਦਲ ਦੇ ਕੌਮੀ ਜਨਰਲ ਸੈਕਟਰੀ ਤੇ ਦਿੱਲੀ ਵਿੱਚ ਪਾਰਟੀ ਦੇ ਪ੍ਰਮੁੱਖਸਿੱਖ ਚਿਹਰੇ ਮਨਜਿੰਦਰ ਸਿੰਘ ਸਿਰਸਾ ਵੱਲੋਂਅੱਜ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪੰਜਾਬ ਦੀ ਸਿਆਸਤ ਗਰਮਾ ਗਈ ਹੈ।ਇਸ ਬਾਰੇ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਬੁਲਾਰੇ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਬਿਆਨ ਜਾਰੀ ਕਰ ਕੇ ਅਕਾਲੀ ਦਲ ਅੰਦਰ ਇਸ ਨਾਲ ਛਿੜੀ ਕੌੜ ਬਾਹਰ ਕੱਢੀ ਅਤੇ ਅੱਜ ਦੀ ਇਸ ਘਟਨਾ ਨੂੰ ਇੰਦਰਾ ਗਾਂਧੀ ਵਾਲੀ ਨੀਤੀ ਨਾਲ ਜੋੜ ਕੇ ਭਾਜਪਾ ਦੇ ਇਸ ਕਦਮ ਦਾ ਵਿਰੋਧ ਕੀਤਾ ਹੈ।
ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਫੇਸਬੁੱਕ ਪੇਜ ਉੱਤੇਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਹੈ ਕਿ ਭਾਜਪਾ ਨੇ ਮਨਜਿੰਦਰ ਸਿੰਘ ਸਿਰਸਾ ਨੂੰ ਆਪਣੇ ਵਿੱਚਮਿਲਾ ਕੇ ਇੰਦਰਾ ਗਾਂਧੀ ਵਾਲੀ ਨੀਤੀ ਦੁਹਰਾਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਮਨਜਿੰਦਰ ਸਿੰਘ ਸਿਰਸਾ ਨੂੰ ਧੱਕੇ ਨਾਲ ਭਾਜਪਾ ਵਿੱਚ ਸ਼ਾਮਲ ਕਰਾਉਣਾ ਉਨ੍ਹਾਂ ਦੀ ਘਟੀਆ ਰਾਜਨੀਤੀ ਤੇ ਧਾਰਮਿਕ ਮਾਮਲਿਆਂ ਵਿੱਚ ਦਖਲਨੂੰ ਜ਼ਾਹਰ ਕਰਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕੇਂਦਰ ਸਰਕਾਰ ਨੇ ਇਕ ਸਾਜਿ਼ਸ਼ ਹੇਠ ਅਕਾਲੀ ਦਲ ਦੀ ਦਿੱਲੀ ਕਮੇਟੀ ਦੇ 11 ਮੈਂਬਰਾਂ ਉੱਤੇ ਕੇਸ ਬਣਵਾਏ ਅਤੇ ਫਿਰ ਮਨਜਿੰਦਰ ਸਿੰਘ ਸਿਰਸਾ ਤੇ ਹਰਮੀਤ ਸਿੰਘ ਕਾਲਕਾ ਉੱਤੇ ਕੇਸ ਬਣਾਇਆ। ਇਸ ਪਿੱਛੋਂ ਮਨਜਿੰਦਰ ਸਿੰਘ ਸਿਰਸਾ ਨੂੰ ਧੱਕੇ ਨਾਲ ਭਾਜਪਾ ਵਿੱਚਮਿਲਾਇਆਹੈ। ਉਨ੍ਹਾਂ ਕਿਹਾ ਕਿ ਸਾਨੂੰ ਇਹ ਅਫਸੋਸ ਹੈ ਕਿ ਕੇਂਦਰ ਦੀ ਇਸ ਨਾਇਨਸਾਫੀ ਨਾਲ ਲੜਨ ਦੀ ਥਾਂਮਨਜਿੰਦਰ ਸਿੰਘ ਸਿਰਸਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਖਾਲਸਾ ਪੰਥ ਇਸਦਲਬਦਲੀ ਨੂੰ ਹਲਕੇ ਵਿੱਚ ਨਹੀਂ ਲਵੇਗਾ, ਕੇਂਦਰ ਸਰਕਾਰ ਦੀ ਇਹ ਨੀਤੀ ਕਦੇ ਸਫਲਨਹੀਂ ਹੋਵੇਗੀ ਤੇ ਉਨ੍ਹਾਂ ਨੂੰ ਇਹ ਹੱਥਕੰਡੇ ਪੰਜਾਬ ਵਿੱਚ ਮਹਿੰਗੇ ਪੈਣਗੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਯੁੱਧ ਨਸਿ਼ਆਂ ਵਿਰੁੱਧ: ਮੋਹਾਲੀ ਪੁਲਿਸ ਨੇ ਐਨ ਡੀ ਪੀ ਐਸ ਅਤੇ ਆਬਕਾਰੀ ਐਕਟ ਸਮੇਤ 12 ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਪਿਓ-ਪੁੱਤਰ ਦੀ ਗੈਰ-ਕਾਨੂੰਨੀ ਉਸਾਰੀ ਢਾਹੀ ਖਾਲਸਾ ਸੇਵਾ ਸੁਸਾਇਟੀ ਮੋਗਾ ਨੇ ਲਗਾਇਆ ਠੰਢੀ ਛਾਂ ਦਾ ਲੰਗਰ ਮੁੱਖ ਮੰਤਰੀ ਦੀ ਅਗਵਾਈ ’ਚ ਵਜ਼ਾਰਤ ਵੱਲੋਂ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ-2025’ ਨੂੰ ਮਨਜ਼ੂਰੀ ਪੰਜਾਬ ਵਿੱਚ ਮੌਜੂਦਾ ਸਮੇਂ ਹੜ੍ਹਾਂ ਜਿਹੀ ਕੋਈ ਸਥਿਤੀ ਨਹੀਂ, ਸਰਕਾਰ ਵੱਲੋਂ ਹਰ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ : ਬਰਿੰਦਰ ਕੁਮਾਰ ਗੋਇਲ ਲੁਧਿਆਣਾ ਵਿਖੇ ਹੋਇਆ "ਯਾਦਾਂ ਵਿਰਦੀ ਦੀਆਂ" ਸਾਹਿਤਕ ਸਮਾਗਮ ਪੰਜਾਬ ਯੂਨੀਵਰਸਿਟੀ ਦੇ ਹਲਫ਼ਨਾਮੇ ਦੇ ਫੈਸਲੇ ਨੂੰ ਹਰਜੋਤ ਬੈਂਸ ਨੇ ਤਾਨਾਸ਼ਾਹੀ ਅਤੇ ਮਨਮਾਨੀ ਦੱਸਿਆ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਬੋਰੀ `ਚ ਪਾ ਕੇ ਡਿਵਾਈਡਰ `ਤੇ ਸੁੱਟੀ ਲੜਕੀ ਦੀ ਲਾਸ਼ ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ