Welcome to Canadian Punjabi Post
Follow us on

02

July 2025
 
ਪੰਜਾਬ

ਸਿਸੋਦੀਆ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਦੇਗੇੜੇ ਨਾਲਸਿੱਖਿਆ ਵਿਵਸਥਾ ਦੀ ਪੋਲ ਖੁੱਲ੍ਹੀ

December 02, 2021 11:21 AM

ਚੰਡੀਗੜ੍ਹ, 1 ਦਸੰਬਰ, (ਪੋਸਟ ਬਿਊਰੋ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਿੱਖਿਆ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵਿਚਾਲੇ ਸਕੂਲੀਸਿੱਖਿਆਬਾਰੇ ਬਹਿਸ ਵਿੱਚਪੰਜਾਬ ਸਰਕਾਰ ਨੇ ਸਭ ਤੋਂ ਚੰਗੇ 250 ਸਕੂਲਾਂ ਦੀ ਸੂਚੀ ਆਮ ਆਦਮੀ ਪਾਰਟੀ ਨੂੰ ਨਹੀਂ ਸੀ ਦਿੱਤੀ, ਪਰ ਅੱਜ ਮਨੀਸ਼ ਸਿਸੋਦੀਆ ਨੇ ਦੋ ਕਦਮ ਅੱਗੇ ਵਧਦਿਆਂ ਖੁਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਲਕਾ ਚਮਕੌਰ ਸਾਹਿਬ ਵਿਚਲੇ ਉਨ੍ਹਾਂ ਦੇ ਨਾਨਕੇ ਪਿੰਡ ਮਕੜੌਨਾ ਕਲਾਂ ਦੇ ਪ੍ਰਾਇਮਰੀ ਸਕੂਲ ਦਾ ਗੇੜਾ ਜਾ ਲਾਇਆ।
ਮਨੀਸ਼ ਸਿਸੋਦੀਆ ਨੂੰ ਮੁੱਖ ਮੰਤਰੀ ਚੰਨੀ ਦੇ ਨਾਨਕੇ ਪਿੰਡ ਮਕੜੌਨਾ ਕਲਾਂ ਦੇ ਪ੍ਰਾਇਮਰੀ ਸਕੂਲਵਿੱਚ ਪਹਿਲੀ ਤੋਂ ਪੰਜਵੀਂ ਤੱਕ ਦੀਆਂ ਜਮਾਤਾਂ ਨੂੰ ਕੇਵਲ 6 ਹਜ਼ਾਰ ਰੁਪਏ ਮਹੀਨਾ ਤਨਖ਼ਾਹ ਉੱਤੇ ਪੜ੍ਹਾਉਣ ਵਾਲਾ ਇੱਕੋ ਟੀਚਰਮਿਲਿਆ। ਇਸ ਟੀਚਰ ਨੇ ਦਿੱਲੀ ਦੇ ਉੱਪ ਮੁੱਖ ਮੰਤਰੀਨੂੰ ਦੱਸਿਆ ਕਿ ਏਥੇ ਬੱਚਿਆਂ ਦੇ ਪੀਣ ਲਈ ਪਾਣੀ ਦੀ ਸਹੂਲਤ ਵੀ ਨਹੀਂ, ਵਿਦਿਆਰਥੀਆਂ ਤੇ ਸਟਾਫ਼ ਨੂੰ ਪੀਣ ਲਈ ਨੇੜਲੇ ਗੁਰਦੁਆਰਾ ਸਾਹਿਬ ਤੋਂ ਪਾਣੀ ਲੈਣਾ ਪੈਂਦਾ ਹੈ।ਸਕੂਲ ਵਿੱਚ ਬੱਚਿਆਂ ਲਈ ਲਾਏ ਝੂਲੇ ਅਤੇ ਕੁਰਸੀਆਂ ਤੱਕ ਸਭ ਟੁੱਟੇ ਹੋਏ ਸਨ।
ਇਸ ਤੋਂ ਪਹਿਲਾ ਮਨੀਸ਼ ਸਿਸੋਦੀਆ ਪਿੰਡ ਚੱਕਲਾ ਦੇ ਪ੍ਰਾਇਮਰੀ ਸਕੂਲਗਏ ਤਾਂਓਥੇ ਕਮਰਿਆਂ ਵਿੱਚ ਥਾਂ-ਥਾਂ ਜਾਲੇ ਲੱਗੇ ਹੋਏ ਤੇ ਕੂੜਾ-ਕਰਕਟ ਪਿਆ ਸੀ, ਸਕੂਲ ਦੇ ਟਾਇਲੇਟ ਦੀ ਹਾਲਤ ਖਸਤਾ ਤੇ ਬਦਬੂਦਾਰ ਸਨ ਤੇ ਕਮਰਿਆਂ ਦਾ ਰੰਗ ਰੋਗਨ ਉਤਰਿਆ ਹੋਇਆ ਤੇ ਫਰਨੀਚਰ ਟੁੱਟਾ ਪਿਆ ਸੀ ਤੇ ਓਥੇ ਬਿਜਲੀ ਵਿਵਸਥਾ ਮਾੜੀ ਹਾਲਤ ਵਿੱਚ ਸੀ।ਸਕੂਲਾਂ ਦੀਆਂ ਸਮੱਸਿਆਵਾਂ ਜਾਨਣ ਪਿੱਛੋਂ ਸਿਸੋਦੀਆ ਨੇ ਕਿਹਾ, ‘ਜੇ ਇਸ ਮਾੜੀ ਸਿੱਖਿਆਪ੍ਰਬੰਧ ਨੂੰ ਪੰਜਾਬ ਸਰਕਾਰ ਨੰਬਰ ਇੱਕ ਕਹਿੰਦੀ ਹੈ ਤਾਂ ਇਹ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਹੈ।’
ਪੰਜਾਬ ਦੀ ਸਿੱਖਿਆ ਵਿਵਸਥਾ ਨਾਲ ਖਿਲਵਾੜ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂਪੰਜਾਬ ਦੇ ਸਕੂਲਾਂ ਅਤੇ ਸਿੱਖਿਆ ਵਿਵਸਥਾ ਨੂੰ ਸਭ ਤੋਂ ਚੰਗੀ ਹੋਣ ਦੇ ਦਾਅਵੇ ਬਾਰੇ ਸਿਸੋਦੀਆ ਨੇ ਕਿਹਾ ਕਿ ਆਖ਼ਰ ਕਿਸ ਆਧਾਰ ਉੱਤੇਪਰਗਟ ਸਿੰਘ ਨੇ ਦਾਅਵਾ ਕੀਤਾ ਸੀ।ਵਰਨਣ ਯੋਗ ਹੈ ਕਿਬੀਤੇ ਦਿਨੀਂ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਨੇਪੰਜਾਬ ਦੇ ਸਕੂਲਾਂ ਨੂੰ ਦਿੱਲੀ ਅਤੇ ਦੇਸ਼ ਦੇ ਸਕੂਲਾਂ ਦੇ ਮੁਕਾਬਲੇ ਚੰਗੇ ਹੋਣ ਦਾ ਦਾਅਵਾ ਕੀਤਾ ਸੀ।ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨਾਲ ਸਿੱਖਿਆਪ੍ਰਬੰਧ ਬਾਰੇ ਬਹਿਸ ਵਿੱਚ ਪਰਗਟ ਸਿੰਘ ਨੇ 250 ਚੰਗੇ ਸਕੂਲ ਦਿਖਾਉਣ ਦਾ ਦਾਅਵਾ ਕੀਤਾ ਸੀ, ਪਰ ਆਮ ਆਦਮੀ ਪਾਰਟੀ ਦੀ ਮੰਗ ਦੇ ਬਾਵਜੂਦ ਪੰਜਾਬ ਸਰਕਾਰ ਨੇ 250 ਚੰਗੇ ਸਕੂਲਾਂ ਦੀ ਸੂਚੀ ਆਮ ਆਦਮੀ ਪਾਰਟੀ ਨੂੰ ਨਹੀਂ ਦਿੱਤੀ। ਇਸ ਕਾਰਨ ਮਨੀਸ਼ ਸਿਸੋਦੀਆ ਖੁਦ ਪੰਜਾਬ ਦੇ ਸਕੂਲਾਂ ਦੇ ਦੌਰੇ ਉੱਤੇ ਆਏ ਹਨ ਤੇ ਪਹਿਲੇ ਦਿਨ ਪੰਜਾਬ ਵਿਧਾਨ ਸਭਾ ਦੇ ਚਮਕੌਰ ਸਾਹਿਬ ਹਲਕੇ ਦੇ ਸਕੂਲਾਂ ਦਾ ਦੌਰਾ ਕੀਤਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ