Welcome to Canadian Punjabi Post
Follow us on

29

March 2024
 
ਭਾਰਤ

ਭਗਵੰਤ ਮਾਨ ਨੇ ਫੌਜੀ ਭਰਤੀ ਦਾ ਮੁੱਦਾ ਪਾਰਲੀਮੈਂਟ ਵਿੱਚ ਚੁੱਕਿਆ

December 03, 2021 02:00 AM

ਨਵੀਂ ਦਿਲੀ, 2 ਦਸੰਬਰ (ਪੋਸਟ ਬਿਊਰੋ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਪਾਰਲੀਮੈਂਟ ਮੈਂਬਰ ਭਗਵੰਤ ਮਾਨ ਨੇ ਸਰਦ ਰੁੱਤ ਸੈਸ਼ਨ ਵਿੱਚ ਕੱਲ੍ਹ ਪੰਜਾਬ ਦੇ ਨੌਜਵਾਨਾਂ ਦਾ ਫੌਜ ਵਿੱਚ ਭਰਤੀ ਦਾ ਮੁੱਦਾ ਉਠਾਇਆ।
ਇਸ ਮੌਕੇ ਭਗਵੰਤ ਮਾਨ ਨੇ ਰੱਖਿਆ ਵਿਭਾਗ ਤੋਂ ਮੰਗ ਕੀਤੀ ਕਿ ਪੰਜਾਬ ਦੇ ਕਰੀਬ ਵੀਹ ਹਜ਼ਾਰ ਨੌਜਵਾਨਾਂ ਦੀ ਫੌਜ ਵਿੱਚ ਭਰਤੀ ਪ੍ਰਕਿਰਿਆ ਮੁਕੰਮਲ ਕਰਨ ਲਈ ਲਿਖਤੀ ਪ੍ਰੀਖਿਆ ਕਰਾਈ ਜਾਵੇ। ਪੰਜਾਬ ਵਿੱਚ ਬੇਰੁਜ਼ਗਾਰੀ ਦੇ ਵੱਡੇ ਸੰਕਟ ਕਾਰਨ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਸਪੀਕਰ ਰਾਹੀਂ ਸਦਨ ਨੂੰ ਦੱਸਿਆ ਕਿ ਭਾਰਤੀ ਫੌਜ ਨੇ ਸਾਲ 2021 ਦੌਰਾਨ ਪੰਜਾਬ ਵਿੱਚ ਨੌਜਵਾਨਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਸੀ। ਕਰੀਬ ਵੀਹ ਹਜ਼ਾਰ ਨੌਜਵਾਨਾਂ ਨੇ ਫੌਜੀ ਭਰਤੀ ਲਈ ਜ਼ਰੂਰੀ ਫਿਜ਼ੀਕਲ ਟੈਸਟ ਪਾਸ ਕਰ ਲਿਆ ਸੀ, ਪਰ ਕੋਰੋਨਾ ਦੇ ਕਾਰਨ ਰੱਖਿਆ ਮੰਤਰਾਲੇ ਨੇ ਲਿਖਤੀ ਟੈਸਟ ਮੁਲਤਵੀ ਕਰ ਦਿੱਤਾ, ਜਿਸ ਕਾਰਨ ਇਹ ਨੌਜਵਾਨ ਫੌਜ ਵਿੱਚ ਭਰਤੀ ਤੋਂ ਰਹਿ ਗਏ। ਉਨ੍ਹਾਂ ਦੱਸਿਆ ਕਿ ਇਕੱਲੇ ਸੰਗਰੂਰ ਲੋਕ ਸਭਾ ਹਲਕੇ ਵਿੱਚੋਂ ਕਰੀਬ ਚਾਰ ਹਜ਼ਾਰ ਨੌਜਵਾਨ ਸਰੀਰਕ ਟੈਸਟ ਪਾਸ ਕਰ ਚੁੱਕੇ ਹਨ ਅਤੇ ਲਿਖਤੀ ਟੈਸਟ ਦੀ ਉਡੀਕ ਕਰ ਰਹੇ ਹਨ। ਮਾਨ ਨੇ ਰੱਖਿਆ ਮੰਤਰਾਲੇ ਤੋਂ ਮੰਗ ਕੀਤੀ ਕਿ ਸਾਲ 2021 ਦੌਰਾਨ ਪੰਜਾਬ ਵਿੱਚ ਸ਼ੁਰੂ ਕੀਤੀ ਭਰਤੀ ਦੀ ਪ੍ਰਕਿਰਿਆ ਜਲਦੀ ਮੁਕੰਮਲ ਕੀਤਾ ਜਾਵੇ ਅਤੇ ਲਟਕ ਰਹੀ ਲਿਖਤੀ ਪ੍ਰੀਖਿਆ ਤੁਰੰਤ ਕਰਵਾਈ ਜਾਵੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ