Welcome to Canadian Punjabi Post
Follow us on

28

March 2024
 
ਭਾਰਤ

ਸੁਪਰੀਮ ਕੋਰਟ ਨੇ ਕਿਹਾ: ਬੱਚਿਆਂ ਦੇ ਵੱਡੇ ਹੋਣ ਤਕ ਪਾਲਣ ਦੀ ਜ਼ਿੰਮੇਵਾਰੀ ਪਿਤਾ ਦੀ

December 03, 2021 02:02 AM

ਨਵੀਂ ਦਿਲੀ, 2 ਦਸੰਬਰ (ਪੋਸਟ ਬਿਊਰੋ)- ਭਾਰਤ ਦੀ ਸੁਪਰੀਮ ਕੋਰਟ ਨੇ ਕੱਲ੍ਹ ਕਿਹਾ ਕਿ ਪਤੀ-ਪਤਨੀ ਦੇ ਝਗੜੇ ਵਿੱਚ ਬੱਚੇ ਦੇ ਦੇਖਭਾਲ ਦੀ ਜ਼ਿੰਮੇਵਾਰੀ ਉਸ ਦੇ ਬਾਲਗ ਹੋਣ ਤਕਪਿਤਾ ਦੀ ਹੈ। ਕੋਰਟ ਦੀ ਧਾਰਾ 142 ਹੇਠ ਫੈਮਿਲੀ ਕੋਰਟ ਵੱਲੋਂ ਪਤੀ ਅਤੇ ਪਤਨੀ ਨੂੰ ਤਲਾਕ ਦੇ ਹੁਕਮ ਦੀ ਪੁਸ਼ਟੀ ਦੀ ਆਪਣੀ ਵਿਸ਼ੇਸ਼ ਸ਼ਕਤੀ ਦੀ ਵਰਤੋਂ ਕੀਤੀ ਤੇ ਹਾਈ ਕੋਰਟ ਨੂੰ ਹੁਕਮ ਦਿੱਤਾ ਕਿ ਬੱਚੇ ਨੂੰ ਪਿਤਾ ਗੁਜ਼ਾਰੇ ਲਈ ਪੰਜਾਹ ਹਜ਼ਾਰ ਰੁਪਏ ਦਾ ਭੁਗਤਾਨ ਕਰੇ।
ਵੱਖ-ਵੱਖ ਹੋ ਚੁੱਕਾ ਜੋੜਾ ਮਈ 2011 ਤੋਂ ਇਕੱਠੇ ਨਹੀਂ ਰਹਿ ਰਿਹਾਤੇ ਇਸ ਲਈ ਇਹ ਕਿਹਾ ਜਾ ਸਕਦਾ ਹੈ ਕਿ ਉਨ੍ਹਾਂ ਦੇ ਵਿਆਹ ਨੂੰ ਬਚਾ ਸਕਣਾ ਮੁਸ਼ਕਲ ਹੈ। ਜਸਟਿਸ ਐਮ ਆਰ ਸ਼ਾਹ ਅਤੇ ਜਸਟਿਸ ਏ ਐਸ ਬੋਪੱਨਾ ਦੀ ਬੈਂਚ ਨੇ ਕਿਹਾ ਕਿ ਪਤੀ ਫੌਜੀ ਅਫਸਰ ਹੈ, ਉਸ ਨੂੰ ਆਪਣੇ ਬੇਟੇ ਦੇ ਵੱਡੇ ਹੋਣ ਤਕ ਉਸ ਦੀ ਦੇਖਭਾਲ ਦੀ ਜ਼ਿੰਮੇਵਾਰੀ ਤੋਂ ਛੋਟ ਨਹੀਂ ਮਿਲ ਸਕਦੀ। ਬੈਂਚ ਨੇ ਕਿਹਾ, ‘‘ਪਤੀ-ਪਤਨੀ ਵਿੱਚ ਚਾਹੇ ਜੋ ਵੀ ਝਗੜਾ ਹੋਵੇ, ਬੱਚੇ ਨੂੰ ਪੀੜਤ ਨਹੀਂ ਹੋਣ ਦਿੱਤਾ ਜਾ ਸਕਦਾ। ਬੱਚੇ ਦੇ ਵੱਡੇ ਹੋਣ ਤਕ ਉਸ ਦੀ ਦੇਖਭਾਲ ਦੀ ਪਿਤਾ ਦੀ ਜ਼ਿੰਮੇਵਾਰੀ ਜਾਰੀ ਰਹੇਗੀ। ਇਸ ਤੋਂ ਇਨਕਾਰ ਨਹੀ ਕੀਤਾ ਜਾ ਸਕਦਾ ਕਿ ਬੇਟੇ ਦੀ ਦੇਖਭਾਲ ਪਿਤਾ ਦੀ ਹੈਸੀਅਤ ਮੁਤਾਬਕ ਹੋਣੀ ਚਾਹੀਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ