Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਲੇਬਰ ਮਾਰਕਿਟ ਦੇ ਹਾਲ ਉੱਤੇ ਅੱਜ ਚਾਨਣਾ ਪਾਵੇਗਾ ਸਟੈਟੇਸਟਿਕਸ ਕੈਨੇਡਾ

December 03, 2021 06:12 PM

ਓਟਵਾ, 3 ਦਸੰਬਰ (ਪੋਸਟ ਬਿਊਰੋ) : ਸਟੈਟੇਸਟਿਕਸ ਕੈਨੇਡਾ ਵੱਲੋਂ ਪਿਛਲੇ ਮਹੀਨੇ ਦੇਸ਼ ਦੀ ਲੇਬਰ ਮਾਰਕਿਟ ਦੇ ਹਾਲ ਉੱਤੇ ਅੱਜ ਚਾਨਣਾ ਪਾਇਆ ਜਾਵੇਗਾ।
ਪਿਛਲੇ ਮਹੀਨੇ ਰੋਜ਼ਗਾਰ ਦੇ ਪੈਦਾ ਹੋਏ 31,000 ਮੌਕਿਆਂ ਨਾਲ ਅਕਤੂਬਰ ਦੇ ਮਹੀਨੇ ਬੇਰੋਜ਼ਗਾਰੀ ਦਰ 6·7 ਫੀ ਸਦੀ ਉੱਤੇ ਰਹੀ। ਆਰਬੀਸੀ ਦੇ ਇਕਨੌਮਿਸਟਸ ਨਥਾਨ ਜੈਨਜਨ ਤੇ ਕਲੇਅਰ ਫੈਨ ਨੇ ਆਖਿਆ ਕਿ ਨਵੰਬਰ ਵਿੱਚ 40,000 ਰੋਜ਼ਗਾਰ ਦੇ ਮੌਕੇ ਪੈਦਾ ਹੋਣ ਕਾਰਨ ਬੇਰੋਜ਼ਗਾਰੀ ਦਰ 6·6 ਫੀ ਸਦੀ ਉੱਤੇ ਪਹੁੰਚ ਜਾਵੇਗੀ।
ਇਨ੍ਹਾਂ ਦੋਵਾਂ ਨੇ ਆਖਿਆ ਕਿ ਸਰਵਿਸ ਸੈਕਟਰ ਵਿੱਚ ਭਾਵੇਂ ਇੰਪਲੌਇਮੈਂਟ ਮਹਾਂਮਾਰੀ ਤੋਂ ਪਹਿਲਾਂ ਵਾਲੇ ਸਮੇਂ ਤੋਂ ਹੇਠਲੇ ਪੱਧਰ ਉੱਤੇ ਹੈ ਪਰ ਬਿਜ਼ਨਸਿਜ਼ ਵੱਧ ਰਹੀ ਮੰਗ ਦੇ ਹਿਸਾਬ ਨਾਲ ਆਪਣਾ ਸਟਾਫ ਪੂਰਾ ਕਰਨ ਵਿੱਚ ਲੱਗੇ ਹੋਏ ਹਨ। ਸਟੈਟੇਸਟਿਕਸ ਕੈਨੇਡਾ ਵੱਲੋਂ ਪੇਸ਼ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਸਤੰਬਰ ਦੇ ਮਹੀਨੇ ਦੇ ਸ਼ੁਰੂ ਵਿੱਚ ਇੱਕ ਮਿਲੀਅਨ ਰੋਜ਼ਗਾਰ ਦੇ ਮੌਕੇ ਪੈਦਾ ਹੋਏ।
ਲੇਬਰ ਮਾਰਕਿਟ ਦੀ ਇਸ ਰਲਵੀਂ ਮਿਲਵੀਂ ਹਾਲਤ ਨੂੰ ਵੇਖਦਿਆਂ ਹੋਇਆਂ ਫੈਡਰਲ ਲਿਬਰਲ ਸਰਕਾਰ ਨੇ ਬੇਰੋਜ਼ਗਾਰਾਂ ਲਈ ਮਹਾਂਮਾਰੀ ਸਬੰਧੀ ਬੈਨੇਫਿਟ ਖ਼ਤਮ ਕਰ ਦਿੱਤੇ ਤਾਂ ਕਿ ਨੌਕਰੀਆਂ ਤੋਂ ਵਿਹਲੇ ਬੈਠੇ ਕੈਨੇਡੀਅਨਜ਼ ਉਪਲਬਧ ਨੌਕਰੀਆਂ ਹਾਸਲ ਕਰ ਸਕਣ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ