Welcome to Canadian Punjabi Post
Follow us on

05

July 2025
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸਸ਼ੈਨਨ ਫਾਲਸ ਦੇ ਨੇੜੇ ਲਾਪਤਾ ਵਿਅਕਤੀ ਦੀ ਭਾਲ ਜਾਰੀਔਰਤ ਦਾ ਘਰ ਤੱਕ ਪਿੱਛਾ ਕਰਨ ਵਾਲੇ `ਤੇ ਲੱਗੇ ਅਪਰਾਧਿਕ ਤੌਰ `ਤੇ ਪ੍ਰੇਸ਼ਾਨ ਕਰਨ ਦੇ ਦੋਸ਼ਕਾਰਨੀ ਵੱਲੋਂ ਆਟੋਮੋਟਿਵ ਸੈਕਟਰ ਦੇ ਸੀਈਓਜ਼ ਨਾਲ ਮੁਲਾਕਾਤ
 
ਪੰਜਾਬ

ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਉਤੇ ਹਾਈ ਕੋਰਟ ਵੱਲੋਂ ਰੋਕ

December 06, 2021 01:36 AM

* ਪੰਜਾਬ ਸਰਕਾਰ ਨੂੰ ਨੋਟਿਸ, ਸੁਖਬੀਰ ਨੇ ਪਰਗਟ ਦਾ ਅਸਤੀਫਾ ਮੰਗਿਆ

ਚੰਡੀਗੜ੍ਹ, 5 ਦਸੰਬਰ (ਪੋਸਟ ਬਿਊਰੋ)- ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਰਕਾਰੀ ਕਾਲਜਾਂ ਦੇ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਅਗਲੇ ਹੁਕਮਾਂ ਤਕ ਰੋਕ ਕੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਇੱਕ ਅਰਜ਼ੀਕਾਰ ਵੱਲੋਂ ਐਡਵੋਕੇਟ ਜਗਤਾਰ ਸਿੰਘ ਸਿੱਧੂ ਰਾਹੀਂ ਹਾਈ ਕੋਰਟ ਵਿੱਚ ਪਾਈ ਅਰਜ਼ੀਦੀ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਅਗਲੀ ਤਰੀਕ 13 ਦਸੰਬਰ ਰੱਖੀ ਹੈ। ਪਟੀਸ਼ਨਰ ਨੇ ਅਸਿਸਟੈਂਟ ਪ੍ਰੋਫੈਸਰਾਂ ਦੀ ਨਿਯੁਕਤੀ ਦੇ ਪੈਮਾਨੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇ ਕੇ ਕਿਹਾ ਕਿ ਸਰਕਾਰ ਨੇ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ 1158 ਅਸਿਸਟੈਂਟ ਪ੍ਰੋਫੈਸਰਾਂ ਦੀ ਨਿਯੁਕਤੀ ਸ਼ੁਰੂ ਕੀਤੀ ਸੀ, ਜਿਸ ਵਿੱਚ ਉਨ੍ਹਾਂ ਅਰਜ਼ੀਕਾਰਾਂ ਨੂੰ ਹਰ ਸਾਲ ਦਾ ਇੱਕ ਨੰਬਰ ਦਿੱਤਾ ਜਾਣਾ ਤੈਅ ਸੀ, ਜੋ ਪਹਿਲਾਂ ਕਿਸੇ ਸਰਕਾਰੀ ਕਾਲਜ ਵਿੱਚ ਪਾਰਟ ਟਾਈਮ, ਗੈਸਟ ਫੈਕਲਟੀ ਜਾਂ ਠੇਕੇ ਉੱਤੇ ਕੰਮ ਕਰ ਰਹੇ ਹਨ। ਇਸ ਤਰ੍ਹਾਂ ਵੱਧ ਤੋਂ ਵੱਧ ਪੰਜ ਨੰਬਰ ਦੇਣੇ ਤੈਅ ਕੀਤੇ ਸਨ, ਪਰ ਜੋ ਲੋਕ ਸਰਕਾਰੀ ਗ੍ਰਾਂਟ ਨਾਲ ਚੱਲ ਰਹੇ ਕਾਲਜਾਂ ਜਾਂ ਨਿੱਜੀ ਕਾਲਜਾਂ ਵਿੱਚ ਪਾਰਟ ਟਾਈਮ, ਗੈਸਟ ਫੈਕਲਟੀ ਜਾਂ ਠੇਕੇ ਉੱਤੇ ਕੰਮ ਕਰਦੇ ਹਨ, ਉਨ੍ਹਾਂ ਨੂੰ ਵਾਧੂ ਨੰਬਰ ਨਹੀਂ ਦਿੱਤੇ ਜਾ ਰਹੇ। ਪਟੀਸ਼ਨਰ ਵੀ ਸਰਕਾਰੀ ਗ੍ਰਾਂਟ ਵਾਲੇ ਕਾਲਜ ਵਿੱਚ ਕੰਮ ਕਰਦਾ ਸੀ। ਉਸ ਨੂੰ ਪਹਿਲਾਂ ਪੰਜ ਨੰਬਰ ਦਿੱਤੇ ਗਏ, ਪਰ ਸਕਰੂਟਨੀ ਵਿੱਚ ਇਹ ਕਹਿ ਕੇ ਕੱਟ ਦਿੱਤੇ ਕਿ ਉਹ ਸਰਕਾਰੀ ਕਾਲਜ ਵਿੱਚ ਕੰਮ ਨਹੀਂ ਕਰਦਾ। ਹਾਈ ਕੋਰਟ ਨੇ ਇਸ ਉੱਤੇ ਸਵਾਲ ਉਠਾਉਂਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਅਤੇ ਸੁਣਵਾਈ 13 ਦਸੰਬਰ ਨੂੰ ਰੱਖੀ ਹੈ।
ਦੂਸਰੇ ਪਾਸੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਸਿਸਟੈਂਟ ਪ੍ਰੋਫੈਸਰਾਂ ਦੀ ਭਰਤੀ ਵਿੱਚ ਕਰੋੜਾਂ ਰੁਪਏ ਦੇ ਘੋਟਾਲੇ ਦਾ ਦੋਸ਼ ਲਾਇਆ ਅਤੇ ਉਚ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਅਸਤੀਫੇ ਦੀ ਮੰਗ ਕੀਤੀ ਹੈ। ਖੰਨਾ ਵਿੱਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੇਪਰ ਲੀਕ ਹੋਣ ਪਿੱਛੋਂ ਪਸੰਦ ਦੇ ਲੋਕਾਂ ਨੂੰ ਰੱਖਣ ਲਈ ਨਾ ਸਿਰਫ ਨਿਯਮ ਤੇ ਪ੍ਰਕਿਰਿਆਵਾਂ ਨੂੰ ਛਿੱਕੇ ਟੰਗ ਦਿੱਤਾ ਗਿਆ ਹੈ ਸਗੋਂ ਕਰੋੜਾਂ ਰੁਪਏ ਦਾ ਲੈਣ-ਦੇਣ ਵੀ ਹੋਇਆ ਹੈ। ਅਕਾਲੀ ਦਲ ਦੀ ਸਰਕਾਰ ਬਣਨ ਉੱਤੇ ਇਸ ਪੂਰੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐੱਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 11,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਲੇਖਾਕਾਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ ਪੰਜਾਬ ਸਰਕਾਰ ਵੱਲੋਂ 5 ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ : ਹਰਜੋਤ ਬੈਂਸ ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ