Welcome to Canadian Punjabi Post
Follow us on

30

June 2025
ਬ੍ਰੈਕਿੰਗ ਖ਼ਬਰਾਂ :
ਈਰਾਨ ਦੇ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨੇ ਟਰੰਪ ਨੂੰ ਦਿੱਤੀ ਚਿਤਾਵਨੀਸੰਯੁਕਤ ਰਾਸ਼ਟਰ ਦੀ ਏਜੰਸੀ ਨੇ ਕਿਹਾ- ਈਰਾਨ ਕੋਲ ਐਟਮ ਬੰਬ ਬਣਾਉਣ ਲਈ ਯੂਰੇਨੀਅਮ ਮੌਜ਼ੂਦਪਾਕਿਸਤਾਨ ਨੇ ਭਾਰਤ 'ਤੇ ਆਤਮਘਾਤੀ ਬੰਬ ਹਮਲੇ ਦਾ ਲਾਇਆ ਦੋਸ਼, ਭਾਰਤ ਨੇ ਕੀਤਾ ਰੱਦਰਿਵਰਡੇਲ ਵਿੱਚ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਵਾਲੇ ਨਾਬਾਲਿਗਾਂ ਦੇ ਸਮੂਹ ਦੀ ਭਾਲ ਕਰ ਰਹੀ ਪੁਲਿਸ ਡੀਐੱਚਐੱਲ ਐਕਸਪ੍ਰੈੱਸ ਕੈਨੇਡਾ ਦੇ ਵਰਕਰਾਂ ਦੀ ਹੜਤਾਲ ਖ਼ਤਮ, ਭਲਕ ਤੋਂ ਲਾਗੂ ਹੋ ਜਾਣਗੇ ਕਾਰਜਕੈਨੇਡਾ ਅਤੇ ਅਮਰੀਕਾ ਵਿੱਚ ਖਰੀਦਦਾਰਾਂ 'ਤੇ ਟੈਰਿਫ ਦਾ ਅਸਰ, ਲੋਬਲਾ ਸਟੋਰਾਂ 'ਤੇ ਕੁਝ ਕੀਮਤਾਂ ਵਧਣ ਦਾ ਅਨੁਮਾਨਉੱਤਰ-ਪੱਛਮੀ ਅਲਬਰਟਾ ਕਤਲ ਮਾਮਲੇ `ਚ ਲੋੜੀਂਦੇ ਵਿਅਕਤੀ ਨਦੀ ਪੁਲਿਸ ਨੂੰ ਭਾਲ ਦਿਲਜੀਤ ਦੀ ‘ਸਰਦਾਰ ਜੀ 3’ ਨੂੰ ਪਾਕਿਸਤਾਨ ਦੇ ਤਿੰਨ ਸੈਂਸਰ ਬੋਰਡਾਂ ਨੇ ਦਿੱਤੀ ਮਨਜ਼ੂਰੀ
 
ਭਾਰਤ

ਜਬਰੀ ਵਸੂਲੀ ਦਾ ਮਾਮਲਾ: ਮੁੰਬਈ ਪੁਲਸ ਵੱਲੋਂ ਪਰਮਬੀਰ ਸਿੰਘ ਅਤੇ ਤਿੰਨ ਹੋਰਨਾਂ ਖਿਲਾਫ ਦੋਸ਼ ਪੱਤਰ ਦਾਖਲ

December 06, 2021 01:42 AM

ਮੁੰਬਈ, 5 ਦਸੰਬਰ (ਪੋਸਟ ਬਿਊਰੋ)- ਮੁੰਬਈ ਅਤੇ ਨਾਲ ਲੱਗਦੇ ਉਪ ਨਗਰ ਗੋਰੇਗਾਓਂ ਵਿੱਚ ਦਰਜ ਜਬਰੀ ਵਸੂਲੀ ਦੇ ਇੱਕ ਕੇਸ ਵਿੱਚ ਸ਼ਹਿਰ ਦੇ ਸਾਬਕਾ ਪੁਲਸ ਕਮਿਸ਼ਨਰ ਪਰਮਬੀਰ ਸਿੰਘ ਅਤੇ ਤਿੰਨ ਹੋਰਨਾਂ ਖਿਲਾਫ ਮੁੰਬਈ ਪੁਲਸ ਦੇ ਅਪਰਾਧ ਸੈਲ ਨੇ ਕੱਲ੍ਹ ਇੱਕ ਦੋਸ਼ ਪੱਤਰ ਦਾਖਲ ਕੀਤਾ ਹੈ। ਪਰਮਬੀਰ ਸਿੰਘ ਦੇ ਖਿਲਾਫ ਇਹ ਪਹਿਲਾ ਦੋਸ਼ ਪੱਤਰ ਹੈ, ਜਦ ਕਿ ਉਨ੍ਹਾਂ ਖਿਲਾਫ ਜਬਰੀ ਵਸੂਲੀ ਦੇ ਵੱਖ-ਵੱਖ ਕੇਸ ਦਰਜ ਹਨ।
ਜਬਰੀ ਵਸੂਲੀ ਦੇ ਇਨ੍ਹਾਂ ਦੋਸ਼ਾਂ ਦੇ ਸਬੰਧ ਵਿੱਚ ਮਹਾਰਾਸ਼ਟਰ ਸਰਕਾਰ ਨੇ ਦੋ ਦਿਨ ਪਹਿਲਾਂ ਪਰਮਬੀਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਸੀ। ਪਰਮਬੀਰ ਸਿੰਘ ਤੋਂ ਇਲਾਵਾ ਬਰਖਾਸਤ ਕੀਤੇ ਪੁਲਸ ਅਧਿਕਾਰੀ ਸਚਿਨ ਵਜ਼ੇ, ਸੁਮਿਤ ਸਿੰਘ ਅਤੇ ਅਲਪੇਸ਼ ਪਟੇਲ ਦੇ ਨਾਂਅ ਵੀ ਦੋਸ਼ ਪੱਤਰ ਵਿੱਚ ਹਨ। ਇਹ ਦੋਸ਼ ਪੱਤਰ ਚੀਫ ਮੈਟਰੋਪਾਲੀਟਨ ਮੈਜਿਸਟਰੇਟ ਐਸ ਬੀ ਭਜੀਪਲੇ ਦੀ ਅਦਾਲਤ ਵਿੱਚ ਦਿੱਤਾ ਗਿਆ। ਥਿਮਲ ਅਗਰਵਾਲ ਨਾਂਅ ਦੇ ਵਿਅਕਤੀ ਨੇ ਸ਼ਿਕਾਇਤ ਕੀਤੀ ਸੀ ਕਿ ਉਹ ਭਾਈਵਾਲੀ ਵਿੱਚ ਦੋ ਹੋਰਨਾਂ ਨਾਲ ਰੈਸਟੋਰੈਂਟ ਚਲਾਉਂਦਾ ਹੈ, ਜਿਨ੍ਹਾਂ ਉੱਤੇ ਛਾਪੇ ਨਾ ਮਾਰਨ ਲਈ ਉਸ ਤੋਂ ਨੌਂ ਲੱਖ ਰੁਪਏ ਜਬਰੀ ਵਸੂਲੇ ਗਏ। ਇਸ ਤੋਂ ਇਲਾਵਾ ਉਸ ਉੱਤੇ 2.92 ਲੱਖ ਰੁਪਏ ਕੀਮਤ ਦੇ ਦੋ ਮੋਬਾਈਲ ਫੋਨ ਖਰੀਦ ਕੇ ਦੇਣ ਦਾ ਦਬਾਅ ਵੀ ਬਣਾਇਆ ਗਿਆ। ਪੁਲਸ ਨੇ ਪਹਿਲਾਂ ਕਿਹਾ ਸੀ ਕਿ ਇਹ ਅਪਰਾਧ ਜਨਵਰੀ 2020 ਅਤੇ ਮਾਰਚ 2021 ਵਿਚਾਲੇ ਹੋਇਆ ਸੀ। ਇਸ ਕੇਸ ਵਿੱਚ ਛੇ ਜਣਿਆਂ ਖਿਲਾਫ ਸਿ਼ਕਾਇਤ ਦਰਜ ਹੋਈ ਸੀ।

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ