Welcome to Canadian Punjabi Post
Follow us on

01

July 2025
 
ਭਾਰਤ

ਭਾਰਤ ਵਿੱਚ ਮਸਾਂ ਤੀਸਰਾ ਹਿੱਸਾ ਲੋਕ ਮਾਸਕ ਪਹਿਨਦੇ ਨੇ

December 06, 2021 01:43 AM

ਨਵੀਂ ਦਿੱਲੀ, 5 ਦਸੰਬਰ (ਪੋਸਟ ਬਿਊਰੋ)- ਭਾਰਤ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕੌਰੋਨ ਦਾ ਪਤਾ ਲੱਗਣ ਪਿੱਛੋਂ ਚਿੰਤਾ ਦੇ ਬਾਵਜੂਦ ਮਾਸਕ ਪਹਿਨਣ ਦੇ ਨਿਯਮ ਦਾ ਪਾਲਣ ਹੇਠਲੇ ਪੱਧਰ ਉੱਤੇ ਹੈ ਅਤੇ ਇੱਕ ਸਰਵੇਖਣ ਮੁਤਾਬਕ ਸਿਰਫ ਦੋ ਫੀਸਦੀ ਲੋਕਾਂ ਨੇ ਮੰਨਿਆ ਕਿ ਉਨ੍ਹਾਂ ਦੇ ਇਲਾਕੇ, ਸ਼ਹਿਰ ਜਾਂ ਜ਼ਿਲ੍ਹੇ ਵਿੱਚ ਲੋਕ ਇਸ ਨਿਯਮ ਦੀ ਪਾਲਣਾ ਕਰ ਰਹੇ ਹਨ। ਬਹੁਤੇ ਲੋਕ ਮਾਸਕ ਪਹਿਨਣ ਦੀ ਲੋੜ ਨਹੀਂ ਸਮਝਦੇ।
ਡਿਜੀਟਲ ਪਲੇਟਫਾਰਮ ‘ਲੋਕਲ ਸਰਕਲ’ ਵੱਲੋਂ ਕੀਤੇ ਸਰਵੇਖਣ ਅਨੁਸਾਰ ਹਰ ਤਿੰਨਾਂ ਵਿੱਚੋਂ ਇੱਕ ਭਾਰਤੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਖੇਤਰ ਦੇ ਬਹੁਤੇ ਲੋਕ ਆਪਣੇ ਘਰੋਂ ਨਿਕਲਦੇ ਸਮੇਂ ਮਾਸਕ ਨਹੀਂ ਪਹਿਨਦੇ। ਅਪ੍ਰੈਲ ਵਿੱਚ ਕੀਤੇ ਸਰਵੇਖਣ ਵਿੱਚ ਭਾਰਤ ਦੇ 364 ਜ਼ਿਲ੍ਹਿਆਂ ਵਿੱਚ ਰਹਿੰਦੇ 25 ਹਜ਼ਾਰ ਤੋਂ ਵੱਧ ਲੋਕਾਂ ਦੀ ਪ੍ਰਤੀਕਿਰਿਆ ਮਿਲੀ ਸੀ ਤੇ ਉਸ ਸਰਵੇ ਅਨੁਸਾਰ 29 ਫੀਸਦੀ ਲੋਕਾਂ ਨੇ ਕਿਹਾ ਸੀ ਕਿ ਮਾਸਕ ਪਹਿਨਣ ਦੇ ਨਿਯਮ ਦੀ ਪਾਲਣਾ ਦੀ ਦਰ ਕਾਫੀ ਵੱਧ ਹੈ। ਮਾਸਕ ਪਹਿਨਣ ਦੀ ਦਰ ਸਤੰਬਰ ਵਿੱਚ ਡਿੱਗ ਕੇ 12 ਫੀਸਦੀ ਤਕ ਆ ਗਈ ਅਤੇ ਫਿਰ ਤੇਜ਼ੀ ਨਾਲ ਡਿੱਗ ਕੇ ਨਵੰਬਰ ਵਿੱਚ ਸਿਰਫ ਦੋ ਫੀਸਦੀ ਰਹਿ ਗਈ। ਲੋਕਲ ਸਰਕਲ ਦੇ ਮੋਢੀ ਸਚਿਨ ਟਾਪਰੀਆ ਨੇ ਕਿਹਾ, ‘ਇਹ ਮਹੱਤਵਪੂਰਨ ਹੈ ਕਿ ਕੇਂਦਰ ਸਰਕਾਰ, ਰਾਜ ਸਰਕਾਰਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਓਮੀਕਰੋਨ ਰੂਪ ਕਾਰਨ ਮਾਸਕ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਇਸ ਪਾਲਣਾ ਨੂੰ ਬਰਕਰਾਰ ਰੱਖਣ ਬਾਰੇ ਜ਼ਰੂਰ ਸਜ਼ਾ ਲਾਗੂ ਕਰਨ ਲਈ ਸਾਰੇ ਕਦਮ ਚੁੱਕਣ।''

 
Have something to say? Post your comment
ਹੋਰ ਭਾਰਤ ਖ਼ਬਰਾਂ
ਉੱਤਰਾਖੰਡ `ਚ ਭਾਰੀ ਮੀਂਹ ਕਾਰਨ ਸਰਯੂ ਨਦੀ ਦੇ ਪਾਣੀ ਦਾ ਵਧਿਆ ਪੱਧਰ ਮੁੰਬਈ ਤੋਂ ਚੇਨੱਈ ਜਾਣ ਵਾਲੀ ਏਅਰ ਇੰਡੀਆ ਦੀ ਉਡਾਨ ਵਾਪਿਸ ਮੁੰਬਈ ਪਰਤੀ ਉਤਰਾਖੰਡ ਦੇ ਰੁਦਰਪ੍ਰਯਾਗ `ਚ ਨਹਿਰ ਸਵਾਰੀਆਂ ਨਾਲ ਭਰੀ ਬੱਸ ਡਿੱਗੀ, ਇੱਕ ਮੌਤ, 10 ਲੋਕ ਲਾਪਤਾ ਦੋਪਹੀਆ ਵਾਹਨਾਂ `ਤੇ ਟੋਲ ਟੈਕਸ ਲਗਾਉਣ ਦੀਆਂ ਖ਼ਬਰਾਂ ਗਲਤ : ਨਿਤਿਨ ਗਡਕਰੀ ਅਮਿਤ ਸ਼ਾਹ ਨੇ ਸੂਬਾ ਸਰਕਾਰਾਂ ਮਾਤ ਭਾਸ਼ਾ `ਚ ਡਾਕਟਰੀ ਤੇ ਹੋਰ ਉੱਚ ਸਿੱਖਿਆ ਪ੍ਰਦਾਨ ਕਰਨ ਦੀ ਪਹਿਲ ਕਰਨ ਲਈ ਕਿਹਾ ਖੂਹ ਵਿਚ ਗੈਸ ਚੜ੍ਹਨ ਨਾਲ 5 ਲੋਕਾਂ ਦੀ ਮੌਤ, ਵੱਛੇ ਨੂੰ ਬਚਾਉਣ ਲਈ 6 ਲੋਕ ਹੇਠਾਂ ਉਤਰੇ ਸਨ ਬੰਬ ਧਮਾਕੇ ਦੀ ਧਮਕੀ ਦੇਣ ਵਾਲੀ ਲੜਕੀ ਗ੍ਰਿਫ਼ਤਾਰ, ਨੌਜਵਾਨ ਨੂੰ ਫਸਾਉਣ ਲਈ 12 ਰਾਜਾਂ ਵਿੱਚ ਈਮੇਲ ਭੇਜੇ ਭਾਰਤੀ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ ਦੇ ਪੁਲਾੜ ਮਿਸ਼ਨ ਐਕਸੀਓਮ-4 ਭਲਕੇ ਹੋਵੇਗਾ ਲਾਂਚ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਨਾਅ ਦੇ ਚਲਦੇ ਇੰਡੀਗੋ ਨੇ 14 ਉਡਾਣਾਂ ਕੀਤੀਆਂ ਮੁਅੱਤਲ ਦਿੱਲੀ ਵਿਚ ਵੱਡਾ ਬਦਲਾਅ, 10-15 ਸਾਲ ਪੁਰਾਣੇ ਵਾਹਨਾਂ ਨੂੰ ਨਹੀਂ ਮਿਲੇਗਾ ਪੈਟਰੋਲ-ਡੀਜ਼ਲ