Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਕੋਵਿਡ-19 ਆਊਟਬ੍ਰੇਕ ਕਾਰਨ ਟੋਰਾਂਟੋ ਦਾ ਇੱਕ ਹੋਰ ਐਲੀਮੈਂਟਰੀ ਸਕੂਲ ਬੰਦ

December 06, 2021 08:33 AM

ਟੋਰਾਂਟੋ, 5 ਦਸੰਬਰ (ਪੋਸਟ ਬਿਊਰੋ) : ਕੋਵਿਡ-19 ਜਾਂਚ ਦੇ ਚੱਲਦਿਆਂ ਟੋਰਾਂਟੋ ਪਬਲਿਕ ਹੈਲਥ (ਟੀਪੀਐਚ) ਵੱਲੋਂ ਇੱਕ ਹੋਰ ਸਕੂਲ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।
ਸੋਮਵਾਰ ਤੋਂ ਡੌਨਲਡਜ਼ ਤੇ ਡੈਨਫੋਰਥ ਏਰੀਆ ਵਿੱਚ ਸਥਿਤ ਵਿਲਕਿੰਸਨ ਜੂਨੀਅਰ ਪਬਲਿਕ ਸਕੂਲ ਨੂੰ ਇਨ ਪਰਸਨ ਲਰਨਿੰਗ ਲਈ ਬੰਦ ਕੀਤਾ ਜਾ ਰਿਹਾ ਹੈ।ਟੋਰਾਂਟੋ ਡਿਸਟ੍ਰਿਕਟ ਸਕੂਲ ਬੋਰਡ (ਟੀਡੀਐਸਬੀ) ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਟੀਪੀਐਚ ਦੀ ਸਿਫਾਰਿਸ਼ ਉੱਤੇ ਇਹ ਸਕੂਲ ਬੰਦ ਕੀਤਾ ਗਿਆ ਹੈ।ਇਸ ਸਮੇਂ ਇਸ ਸਕੂਲ ਵਿੱਚ ਆਊਟਬ੍ਰੇਕ ਦੀ ਜਾਂਚ ਚੱਲ ਰਹੀ ਹੈ।
ਐਤਵਾਰ ਨੂੰ ਜਾਰੀ ਕੀਤੇ ਗਏ ਬਿਆਨ ਵਿੱਚ ਟੀਡੀਐਸਬੀ ਨੇ ਆਖਿਆ ਕਿ ਹੁਣ ਤੱਕ ਕੋਵਿਡ-19 ਦੇ ਚਾਰ ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ ਤਿੰਨ ਵਿਦਿਆਰਥੀਆਂ ਦੇ ਤੇ ਇੱਕ ਸਟਾਫ ਮੈਂਬਰ ਨਾਲ ਸਬੰਧਤ ਹੈ।ਟੀਪੀਐਚ ਨੇ ਆਖਿਆ ਕਿ ਡਾਟਾ ਦੇ ਆਧਾਰ ਉੱਤੇ ਸਾਰੇ ਵਿਦਿਆਰਥੀਆਂ ਨੂੰ ਆਨਲਾਈਨ ਲਰਨਿੰਗ ਲਈ ਆਖਿਆ ਗਿਆ ਹੈ ਪਰ ਇਹ ਨਹੀਂ ਦੱਸਿਆ ਗਿਆ ਕਿ ਇਹ ਸਿਲਸਿਲਾ ਕਦੋਂ ਤੱਕ ਜਾਰੀ ਰਹੇਗਾ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ