Welcome to Canadian Punjabi Post
Follow us on

02

July 2025
 
ਪੰਜਾਬ

ਕੈਪਟਨ-ਸੁਖਬੀਰ-ਭਾਜਪਾ ਤਿਕੜੀ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਪੰਜਾਬ ਦੇ ਹਿੱਤਾਂ ਨੂੰ ਢਾਹ ਲਾਉਣ ਲਈ ਜਿ਼ੰਮੇਵਾਰ : ਮੁੱਖ ਮੰਤਰੀ ਚੰਨੀ

December 06, 2021 03:34 PM

* ਕਿਹਾ ਕਿ ਬੇਅਦਬੀ ਅਤੇ ਡਰੱਗਜ਼ ਦੇ ਮਾਮਲਿਆਂ ਵਿਚ ਜਲਦ ਹੀ ਇਨਸਾਫ਼ ਮਿਲੇਗਾ
* ਇੱਕ ਦੂਜੇ ਨੂੰ ਲਾਭ ਪਹੁੰਚਾਉਣ ਖਾਤਰ ਅੰਦਰਖਾਤੇ ਸੀਟ ਸ਼ੇਅਰਿੰਗ ਫਾਰਮੂਲਾ ਅਪਨਾਉਣ ਲਈ ਕੈਪਟਨ ਅਤੇ ਬਾਦਲਾਂ `ਤੇ ਵਰ੍ਹੇ


ਚੰਡੀਗੜ, 6 ਦਸੰਬਰ (ਪੋਸਟ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਭਾਜਪਾ ਲੀਡਰਸ਼ਿਪ 'ਤੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਸਿਰਫ ਸਿਆਸੀ ਲਾਹੇ ਲਈ ਸੂਬੇ ਦੇ ਹਿੱਤਾਂ ਨੂੰ ਅੰਦਰਖਾਤੇ ਨੁਕਸਾਨ ਪਹੁੰਚਾਉਣ ਦਾ ਦੋਸ਼ ਲਗਾਇਆ।
ਅੱਜ ਇੱਥੇ ਇੱਕ ਨਿੱਜੀ ਚੈਨਲ ਵੱਲੋਂ ਕਰਵਾਈ ਮੀਡੀਆ ਚਰਚਾ ‘ਮੰਚ ਪੰਜਾਬ’ ਦੌਰਾਨ ਗੱਲਬਾਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਹ ਤਿੰਨੋਂ ਹੀ ਅਤੀਤ ਅਤੇ ਵਰਤਮਾਨ ਵਿੱਚ ਸੂਬੇ ਦੇ ਹਿਤਾਂ ਨੂੰ ਠੇਸ ਪਹੁੰਚਾਉਣ ਲਈ ਘਿਓ-ਖਿਚੜੀ ਸਨ ਅਤੇ ਭਵਿੱਖ ਵਿੱਚ ਵੀ ਆਪਣੇ ਇਸ ਸਿਆਸਤ ਤੋਂ ਪ੍ਰੇਰਿਤ ਏਜੰਡੇ ਨੂੰ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਹਾਲਾਂਕਿ ਇਸ ਵਾਰ ਲੋਕਾਂ ਦੇ ਹਾਂ ਪੱਖੀ ਰਵੱਈਏ, ਜੋ ਕਿ ਕਾਂਗਰਸ ਤੋਂ ਇਲਾਵਾ ਕਿਸੇ ਦੇ ਹੱਕ ਵਿੱਚ ਫੈਸਲਾਕੁੰਨ ਨਹੀਂ, ਕਾਰਨ ਕਾਂਗਰਸੀ ਵਰਕਰਾਂ ਵਿੱਚ ਪੈਦਾ ਹੋਏ ਉਤਸ਼ਾਹ ਨੂੰ ਕੋਈ ਵੀ ਘੱਟ ਨਹੀਂ ਕਰ ਸਕਦਾ। ਮੁੱਖ ਮੰਤਰੀ ਚੰਨੀ ਨੇ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਸੱਤਾ ਤੋਂ ਲਾਂਭੇ ਹੋਣ ਤੋਂ ਬਾਅਦ ਹੁਣ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੇ ਮੂਡ ਵਿੱਚ ਵੱਡੀ ਤਬਦੀਲੀ ਆਈ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਨਸ਼ਿਆਂ ਦੇ ਮੁੱਦੇ 'ਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮਾਮਲੇ ਸਹੀ ਲੀਹ 'ਤੇ ਚੱਲ ਰਹੇ ਹਨ ਅਤੇ ਜਲਦੀ ਹੀ ਲੋਕਾਂ ਦੀ ਤਸੱਲੀ ਅਨੁਸਾਰ ਇਨਸਾਫ਼ ਹੋਵੇਗਾ। ਉਨ੍ਹਾਂ ਕਿਹਾ ਕਿ ਭਾਵੇਂ ਇਨ੍ਹਾਂ ਦੋਵਾਂ ਮੁੱਦਿਆਂ ਦੇ ਨਤੀਜੇ ਆਉਣ ਵਿਚ ਦੇਰੀ ਹੋਈ ਹੈ ਕਿਉਂਕਿ ਇਹ ਬੁਰੀ ਤਰ੍ਹਾਂ ਉਲਝਾਏ ਗਏ ਸਨ ਪਰ ਸਰਕਾਰ ਇੰਨ੍ਹਾਂ ਦੇ ਤਰਕਪੂਰਨ ਅੰਤ ਵੱਲ ਵਧ ਰਹੀ ਹੈ।
ਵਿਰੋਧੀ ਧਿਰ ਖਾਸ ਤੌਰ 'ਤੇ 'ਆਪ' ਵੱਲੋਂ ਕੀਤੇ ਜਾ ਰਹੇ ਪ੍ਰਚਾਰ 'ਤੇ ਟਿੱਪਣੀ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਇਸ ਦੇ ਕਨਵੀਨਰ ਅਰਵਿੰਦਰ ਕੇਜਰੀਵਾਲ ਅਤੇ ਉਨ੍ਹਾਂ ਦੇ ਸਾਥੀ ਮਨੀਸ਼ ਸਿਸੋਦੀਆ ਅਤੇ ਰਾਘਵ ਚੱਢਾ ਬਿਨਾਂ ਕਿਸੇ ਤੁਕ ਜਾਂ ਕਾਰਨ ਦੇ ਲਗਾਤਾਰ ਉਨ੍ਹਾਂ ਦੀ ਸਰਕਾਰ ਵਿਰੁੱਧ ਭੜਾਸ ਕੱਢ ਰਹੇ ਹਨ। ਉਨ੍ਹਾਂ ਕੇਜਰੀਵਾਲ ਨੂੰ ਸਲਾਹ ਦਿੱਤੀ ਕਿ ਉਹ ਇਸ ਤੱਥ ਨੂੰ ਭਲੀਭਾਂਤੀ ਜਾਣਦੇ ਹਨ ਕਿ ਉਹ ਇਸ ਸੂਬੇ ਵਿੱਚ ਕਦੇ ਵੀ ਸੱਤਾ ਵਿੱਚ ਨਹੀਂ ਆਉਣਗੇ ਇਸ ਲਈ ਵੱਡੇ-ਵੱਡੇ ਵਾਅਦੇ ਕਰਕੇ ਪੰਜਾਬ ਦੇ ਲੋਕਾਂ ਨੂੰ ਆਪਣੀਆਂ ਕੋਝੀਆਂ ਚਾਲਾਂ ਨਾਲ ਮੂਰਖ ਬਣਾਉਣ ਦੀ ਬਜਾਏ ਉਹ ਦਿੱਲੀ ਵਿੱਚ ਆਪਣੀ ਸਰਕਾਰ 'ਤੇ ਜ਼ਿਆਦਾ ਧਿਆਨ ਦੇਣ।

ਵਿਰੋਧੀ ਧਿਰ 'ਤੇ ਨਿਸ਼ਾਨਾ ਸਾਧਦੇ ਹੋਏ ਸ. ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਵਜੋਂ ਸੂਬੇ ਦੀ ਵਾਗਡੋਰ ਸੰਭਾਲਣ 'ਤੇ ਪਹਿਲਾਂ ਤਾਂ ਅਕਾਲੀ ਦਲ, ਭਾਜਪਾ ਅਤੇ 'ਆਪ' ਦੇ ਆਗੂ ਉਨ੍ਹਾਂ ਦਾ ਮਜ਼ਾਕ ਉਡਾਉਂਦਿਆਂ ਕਹਿੰਦੇ ਸੀ 'ਇਸ ਨੇ ਕੀ ਕਰਨਾ!’ ਅਤੇ ਹੁਣ ਜਮੀਨੀ ਪੱਧਰ 'ਤੇ ਉਨ੍ਹਾਂ ਦਾ ਪ੍ਰਦਰਸ਼ਨ ਦੇਖਣ ਉਪਰੰਤ ਇਹ ਕਹਿਣ ਲਈ ਮਜਬੂਰ ਹਨ ਕਿ ‘ਇਸ ਦਾ ਕਰੀਏ ਕੀ?’।

ਕੈਪਟਨ ਅਮਰਿੰਦਰ ਸਿੰਘ ਤੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਹੋਣ ਵਾਲੇ ਸੰਭਾਵੀ ਨੁਕਸਾਨ ਬਾਰੇ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਜਿਹੜਾ ਵਿਅਕਤੀ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਕੁਝ ਨਹੀਂ ਦੇ ਸਕਿਆ ਅਤੇ ਆਪਣੇ ਆਪ ਨੂੰ ਆਪਣੇ ਫਾਰਮਹਾਊਸ਼ ਵਿੱਚ ਕੈਦ ਕਰ ਲਿਆ, ਹੁਣ ਕੋਈ ਵੀ ਉਸ ਦੀ ਨਵੀਂ ਪਾਰਟੀ 'ਤੇ ਕਿਵੇਂ ਭਰੋਸਾ ਕਰ ਸਕਦਾ ਹੈ ਜੋ ਆਪਣੀ ਢਿੱਲੀ ਕਾਰਗੁਜ਼ਾਰੀ ਅਤੇ ਲੋਕਾਂ ਦੀ ਪਹੁੰਚ ਤੋਂ ਬਾਹਰ ਰਹਿਣ ਕਾਰਨ ਆਪਣੀ ਭਰੋਸੇਯੋਗਤਾ ਗਵਾ ਚੁੱਕਾ ਹੈ। ਕੈਪਟਨ ਅਮਰਿੰਦਰ ਅਤੇ ਬਾਦਲ ਦੋਸਤਾਨਾ ਮੈਚ ਖੇਡ ਰਹੇ ਅਤੇ ਆਪਣੇ ਸੌੜੇ ਹਿਤਾਂ ਦੀ ਪੂਰਤੀ ਲਈ ਸੱਤਾ ਦੀ ਵਰਤੋਂ ਇਕ-ਦੂਜੇ ਦੀ ਸਹੂਲਤ ਲਈ ਕਰਦੇ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ, "ਇਹ ਅਖੌਤੀ ਦੁਸ਼ਮਣ ਦੋਸਤ ਬਣੇ ਹੋਏ ਹਨ, ਇਸ ਵਾਰ ਵੀ ਇੱਕ ਦੂਜੇ ਨੂੰ ਸਿਆਸੀ ਲਾਭ ਪਹੁੰਚਾਉਣ ਲਈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੀਟਾਂ ਦੀ ਵਿਵਸਥਾ ਵਿੱਚ ਰੁੱਝੇ ਹੋਏ ਹਨ।"

ਬੀਐਸਐਫ ਦੇ ਅਧਿਕਾਰ ਖੇਤਰ ਨੂੰ 15 ਕਿਲੋਮੀਟਰ ਤੋਂ ਅੱਗੇ ਵਧਾਉਣ ਦੇ ਮੁੱਦੇ 'ਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਇਸ ਗੈਰ-ਜ਼ਿੰਮੇਵਾਰਾਨਾ ਫੈਸਲੇ ਨੂੰ ਸੂਬੇ ਦੇ ਲੋਕਾਂ 'ਤੇ ਥੋਪਣ ਲਈ ਅੱਤਵਾਦ ਦਾ ਝੂਠਾ ਸਹਾਰਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਪੰਜਾਬੀਆਂ ਦੇ ਹਿਤ ਵਿੱਚ ਨਹੀਂ ਅਤੇ ਉਹ ਇਸ ਨੂੰ ਕਾਲੇ ਖੇਤੀ ਕਾਨੂੰਨਾਂ ਵਾਂਗ ਕਦੇ ਵੀ ਸਵੀਕਾਰ ਨਹੀਂ ਕਰਨਗੇ, ਜਿਸ ਨੂੰ ਕਿਸਾਨ ਜਥੇਬੰਦੀਆਂ ਦੇ ਭਾਰੀ ਵਿਰੋਧ ਕਾਰਨ ਕੇਂਦਰ ਸਰਕਾਰ ਨੂੰ ਪਿੱਛੇ ਜਿਹੇ ਰੱਦ ਕਰਨ ਲਈ ਮਜਬੂਰ ਹੋਣਾ ਪਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਸਾਡੀ ਪੁਲਿਸ ਫੋਰਸ ਅਮਨ-ਕਾਨੂੰਨ ਦੀ ਸਥਿਤੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲਣ ਲਈ ਕਾਫੀ ਸਮਰੱਥ ਹੈ ਅਤੇ ਇਹ ਦਹਾਕੇ ਤੋਂ ਚੱਲੇ ਆ ਰਹੇ ਖਾੜਕੂਵਾਦ ਨੂੰ ਖਤਮ ਕਰ ਸੂਬੇ ਵਿਚ ਆਮ ਸਥਿਤੀ ਅਤੇ ਸ਼ਾਂਤੀ ਬਹਾਲ ਕਰਕੇ ਪੇਸ਼ੇਵਰ ਤੌਰ 'ਤੇ ਆਪਣੀ ਬੇਅੰਤ ਸਮਰੱਥਾ ਅਤੇ ਕਾਬਲੀਅਤ ਦਾ ਪ੍ਰਦਰਸ਼ਨ ਕਰ ਚੁੱਕੀ ਹੈ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕੰਮਕਾਜ 'ਤੇ ਟਿੱਪਣੀ ਕਰਨ ਲਈ ਕਹੇ ਜਾਣ 'ਤੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਸਰਕਾਰ ਦੀ ਅਗਵਾਈ ਕਰ ਰਹੇ ਹਨ ਜਦੋਂ ਕਿ ਸਿੱਧੂ ਪਾਰਟੀ ਪ੍ਰਧਾਨ ਹਨ ਅਤੇ ਦੋਵਾਂ ਸੰਗਠਨਾਂ ਵਿਚ ਪੂਰੀ ਤਰ੍ਹਾਂ ਇਕਸੁਰਤਾ ਹੈ। ਉਨ੍ਹਾਂ ਕਿਹਾ ਕਿ ਅੱਜ ਇਸ ਸਮਾਗਮ ਤੋਂ ਤੁਰੰਤ ਬਾਅਦ ਉਹ ਨਵਜੋਤ ਸਿੱਧੂ ਦੀ ਬੇਨਤੀ 'ਤੇ ਉਨ੍ਹਾਂ ਦੇ ਹਲਕੇ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਲਈ ਅੰਮ੍ਰਿਤਸਰ ਜਾ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਬਿਨਾ ਕਿਸੇ ਝਿਜਕ ਦੇ ਕਿਹਾ ਕਿ ਉਹ ਹਮੇਸਾਂ ਆਪਣੀ ਆਲੋਚਨਾ ਨੂੰ ਹਾਂ-ਪੱਖੀ ਢੰਗ ਨਾਲ ਹੀ ਲੈਂਦੇ ਹਨ, ਚਾਹੇ ਇਹ ਪਾਰਟੀ ਦੇ ਅੰਦਰੋਂ ਹੋ ਰਹੀ ਹੋਵੇ ਜਾਂ ਬਾਹਰੋਂ। ਉਨ੍ਹਾਂ ਕਿਹਾ ਕਿ ਕੰਮਕਾਜ ਦੇ ਜਮਹੂਰੀ ਢਾਂਚੇ ਵਿੱਚ ਵਿਚਾਰਾਂ ਦਾ ਮਤਭੇਦ ਅਕਸਰ ਹੁੰਦਾ ਹੈ ਅਤੇ ਹਰੇਕ ਨੂੰ ਬਿਨਾਂ ਕਿਸੇ ਪੱਖਪਾਤ ਅਤੇ ਗਲਤ ਭਾਵਨਾ ਦੇ ਇਸ ਦਾ ਸਤਿਕਾਰ ਕਰਨਾ ਚਾਹੀਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ