Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਅਟਾਰੀ ਸਰਹੱਦ ਉਤੇ ਬੱਚਾ ਜਨਮਿਆ, ਨਾਂਅ ਰੱਖਿਆ‘ਬਾਰਡਰ’

December 07, 2021 01:13 AM

ਅਟਾਰੀ, 6 ਦਸੰਬਰ (ਪੋਸਟ ਬਿਊਰੋ)- ਅਟਾਰੀ ਸਰਹੱਦ ਦੇ ਬਾਹਰ 72 ਦਿਨਾਂ ਤੋਂ ਬੇਘਰੇ ਬੈਠੇ 99 ਪਾਕਿਸਤਾਨੀ ਹਿੰਦੂ ਪਰਵਾਰ ਵਤਨ ਪਰਤਣਾ ਚਾਹੁੰਦੇ ਹਨ, ਪਰ ਹਾਲੇ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ। ਇਹ ਪਾਕਿਸਤਾਨੀ ਹਿੰਦੂ ਨਾਗਰਿਕ ਅਟਾਰੀ ਸਰਹੱਦ ਦੇ ਬਾਹਰ ਆਪਣਾ ਰੈਣਬਸੇਰਾ ਬਣਾਈ ਬੈਠੇ ਹਨ, ਜਿਨ੍ਹਾਂ ਵਿੱਚ 48 ਬੱਚੇੇ ਵੀ ਹਨ। ਬੀਤੇ ਦਿਨ ਇਨ੍ਹਾਂ ਪਰਵਾਰਾਂ ਵਿੱਚ ਸ਼ਾਮਲ ਨਿੰਬੂ ਬਾਈ ਨਾਂਅ ਦੀ ਔਰਤ ਨੇ ਇੱਕ ਬੱਚੇ ਨੂੰ ਜਨਮ ਦਿੱਤਾ ਹੈ।
ਨਵਜੰਮੇ ਬੱਚੇ ਦੇ ਪਿਤਾ ਬਾਲਮ ਰਾਮ ਪਿੰਡ ਰਾਜਨਪੁਰ, ਜ਼ਿਲ੍ਹਾ ਰਹਿਮੀਆ, ਪੰਜਾਬ (ਪਾਕਿਸਤਾਨ) ਨੇ ਦੱਸਿਆ ਕਿ ਉਸ ਦੇ ਘਰ ਦੋ ਦਸੰਬਰ ਨੂੰ ਇੱਕ ਲੜਕੇ ਨੇ ਜਨਮ ਲਿਆ ਹੈ। ਅਟਾਰੀ ਬਾਰਡਰ ਉੱਤੇ ਜਨਮੇ ਇਸ ਬੱਚੇ ਦਾ ਨਾਂਅ ਉਨ੍ਹਾਂ ‘ਬਾਰਡਰ’ ਰੱਖਿਆ ਹੈ। ਉਸ ਨੇ ਦੱਸਿਆ ਕਿ ਜਦੋਂ ਬੱਚਾ ਵੱਡਾ ਹੋਵੇਗਾ ਤਾਂ ਉਸ ਨੂੰ ਦੱਸਿਆ ਜਾਵੇਗਾ ਕਿ ਉਸ ਦਾ ਜਨਮ ਬਾਰਡਰ ਉੱਤੇ ਹੋਣ ਕਰ ਕੇ ਬਾਰਡਰ ਨਾਂਅ ਰੱਖਿਆ ਸੀ। ਪਾਕਿਸਤਾਨੀ ਸੂਬਾ ਸਿੰਧ ਤੇ ਪੰਜਾਬ ਦੇ ਇਹ ਹਿੰਦੂ ਯਾਤਰੀ 21 ਸਤੰਬਰ ਨੂੰ ਵਤਨ ਪਰਤਣ ਲਈ ਅਟਾਰੀ ਸਰਹੱਦ ਉੱਤੇ ਪਹੁੰਚੇ ਸਨ, ਪਰ ਪਾਕਿਸਤਾਨ ਜਾਣ ਲਈ ਆਗਿਆ ਤੇ ਜੋਧਪੁਰ (ਰਾਜਸਥਾਨ) ਤੋਂ ਪੁਲਸ ਕਲੀਅਰੈਂਸ ਸਰਟੀਫਿਕੇਟ ਨਾ ਹੋਣ ਕਾਰਨ ਇਨ੍ਹਾਂ ਨੂੰ ਜਾਣ ਤੋਂ ਰੋਕ ਦਿੱਤਾ ਗਿਆ ਸੀ। ਵਰਨਣ ਯੋਗ ਹੈ ਕਿ ਇਨ੍ਹਾਂ ਯਾਤਰੀਆਂ ਵਿੱਚ ਉਹ ਹਿੰਦੂ ਯਾਤਰੀ ਵੀ ਹਨ, ਜੋ 2017 ਵਿੱਚ ਹਰਿਦੁਆਰ ਵਿੱਚ ਤੀਰਥਾਂ ਦੇ ਦਰਸ਼ਨ ਕਰਨ ਲਈ ਪਰਵਾਰਾਂ ਸਮੇਤ ਭਾਰਤ ਆਏ ਸਨ ਤੇ ਕੁਝ ਲਾਕਡਾਊਨ ਲੱਗਣ ਤੋਂ ਪਹਿਲਾਂ ਆਏ ਸਨ, ਪਰ ਵਾਪਸ ਨਹੀਂ ਸਨ ਜਾ ਸਕੇ। ਇਹ ਪਾਕਿਸਤਾਨੀ ਯਾਤਰੀ ਅਟਾਰੀ ਆਉਣ ਤੋਂ ਪਹਿਲਾਂ ਜੋਧਪੁਰ, ਰਾਜਸਥਾਨ ਵਿੱਚ ਰਹਿ ਰਹੇ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ