Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਕੈਨੇਡਾ

ਸਰਕਾਰ ਨੇ ਗਲਤ ਖਾਤਿਆਂ ਵਿੱਚ ਹੀ ਪਾ ਦਿੱਤੀ 26 ਮਿਲੀਅਨ ਡਾਲਰ ਦੀ ਰਕਮ

December 24, 2021 06:28 PM

ਓਟਵਾ, 24 ਦਸੰਬਰ (ਪੋਸਟ ਬਿਊਰੋ) : 2020-21 ਵਿੱਤੀ ਵਰ੍ਹੇ ਵਿੱਚ ਫੈਡਰਲ ਸਰਕਾਰ ਨੇ 26 ਮਿਲੀਅਨ ਡਾਲਰ ਦੀ ਰਕਮ ਗਲਤ ਖਾਤਿਆਂ ਵਿੱਚ ਹੀ ਪਾ ਦਿੱਤੀ। ਇਸ ਨਾਲ ਉਸ ਤੋਂ ਪਿਛਲੇ ਸਾਲ ਦੇ ਮੁਕਾਬਲੇ ਇਸ ਤਰ੍ਹਾਂ ਗਲਤ ਖਾਤਿਆਂ ਵਿੱਚ ਪਏ ਫੰਡਾਂ ਦੇ ਮਾਮਲਿਆਂ ਵਿੱਚ ਭਾਰੀ ਵਾਧਾ ਵੇਖਣ ਨੂੰ ਮਿਲਿਆ।
2021 ਦੇ ਪਬਲਿਕ ਐਕਾਊਂਟਸ ਦੀ ਤੀਜੀ ਵੌਲਿਊਮ ਸਬੰਧੀ ਰਿਪੋਰਟ ਤੋਂ ਸਾਹਮਣੇ ਆਇਆ ਕਿ ਪਹਿਲੀ ਅਪਰੈਲ, 2020 ਤੇ 31 ਮਾਰਚ, 2021 ਦਰਮਿਆਨ 22,170 ਮਾਮਲਿਆਂ ਵਿੱਚ ਗਲਤ ਖਾਤਿਆਂ ਵਿੱਚ 25·9 ਮਿਲੀਅਨ ਡਾਲਰ ਰਕਮ ਭੇਜੀ ਗਈ। ਹਾਲਾਂਕਿ 7·1 ਮਿਲੀਅਨ ਡਾਲਰ ਰਕਮ ਰਿਕਵਰ ਕਰ ਲਈ ਗਈ ਹੈ ਪਰ ਇਹ ਖਦਸ਼ਾ ਪ੍ਰਗਟਾਇਆ ਗਿਆ ਹੈ ਕਿ 10·2 ਮਿਲੀਅਨ ਡਾਲਰ ਰਕਮ ਹਮੇਸ਼ਾਂ ਲਈ ਸਰਕਾਰੀ ਖਜ਼ਾਨੇ ਵਿੱਚੋਂ ਖੁੱਸ ਗਈ ਹੈ ਤੇ ਹੁਣ ਮੁੜ ਕੇ ਵਾਪਿਸ ਨਹੀਂ ਆ ਸਕਦੀ।
ਇਸ ਦੇ ਮੁਕਾਬਲੇ ਪਿਛਲੇ ਵਿੱਤੀ ਵਰ੍ਹੇ ਵਿੱਚ ਸਰਕਾਰ ਨੇ ਕੁੱਲ 9,619 ਅਦਾਇਗੀਆਂ ਗਲਤ ਖਾਤਿਆਂ ਵਿੱਚ ਪਾਈਆਂ ਸਨ, ਜਿਨ੍ਹਾਂ ਦੀ ਰਕਮ 6·6 ਮਿਲੀਅਨ ਡਾਲਰ ਬਣਦੀ ਸੀ। 2009 ਤੋਂ ਬਾਅਦ ਇਹ ਦੂਜੀ ਵੱਡੀ ਰਕਮ ਹੈ ਜਿਹੜੀ ਗਲਤ ਖਾਤਿਆਂ ਵਿੱਚ ਜਾ ਪਈ ਹੈ। ਇਸ ਉੱਤੇ ਵਿਰੋਧੀ ਧਿਰਾਂ ਨੇ ਆਖਿਆ ਕਿ ਇਸ ਤੋਂ ਸਾਫ ਪਤਾ ਚੱਲਦਾ ਹੈ ਕਿ ਕੈਨੇਡੀਅਨ ਟੈਕਸਦਾਤਾਵਾਂ ਦੇ ਪੈਸਿਆਂ ਦੀ ਸਰਕਾਰ ਨੂੰ ਬਿਲਕੁਲ ਵੀ ਕਦਰ ਨਹੀਂ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ