Welcome to Canadian Punjabi Post
Follow us on

28

March 2024
 
ਮਨੋਰੰਜਨ

ਕੈਟਰੀਨਾ ਨੇ ਸ਼ੁਰੂ ਕੀਤੀ ਸ੍ਰੀਰਾਮ ਰਾਘਵਨ ਦੀ ਫਿਲਮ ਦੀ ਸ਼ੂਟਿੰਗ

December 28, 2021 01:42 AM

ਅਭਿਨੇਤਾ ਵਿੱਕੀ ਕੌਸ਼ਲ ਨਾਲ ਵਿਆਹ ਦੇ ਬਾਅਦ ਅਭਿਨੇਤਰੀ ਕੈਟਰੀਨਾ ਕੈਫ ਫਿਰ ਕੰਮ ਉਤੇ ਮੁੜ ਆਈ ਹੈ। ਉਸ ਨੇ ਫਿਲਮ ‘ਅੰਧਾਧੰੁਨ’ ਫੇਮ ਡਾਇਰੈਕਟਰ ਸ੍ਰੀਰਾਮ ਰਾਘਵਨ ਦੇ ਨਿਰਦੇਸ਼ਨ ਵਿੱਚ ਬਣ ਰਹੀ ਅਗਲੀ ਫਿਲਮ ਦਾ ਅਧਿਕਾਰਕ ਐਲਾਨ ਕੀਤਾ। ਇਸ ਫਿਲਮ ਦਾ ਨਾਂਅ ‘ਮੈਰੀ ਕ੍ਰਿਸਮਸ' ਹੋਵੇਗਾ। ਫਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਦਾ ਪਹਿਲਾ ਸ਼ਡਿਊਲ ਮੁੰਬਈ ਵਿੱਚ ਸ਼ੂਟ ਕੀਤਾ ਜਾ ਰਿਹਾ ਹੈ।
ਕੈਟਰੀਨਾ ਨੇ ਫਿਲਮ ਦੀ ਟੀਮ ਦੇ ਨਾਲ ਇੰਸਟਾਗ੍ਰਾਮ 'ਤੇ ਤਸਵੀਰ ਸਾਂਝੀ ਕਰਦੇ ਹੋਏ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਲਿਖਿਆ, ‘ਮੈਰੀ ਕ੍ਰਿਸਮਸ’ ਲਈ ਡਾਇਰੈਕਟਰ ਸ੍ਰੀਰਾਮ ਰਾਘਵਨ ਦੇ ਨਾਲ ਸੈਟ ਉਤੇ ਵਾਪਸੀ ਕਰ ਰਹੀ ਹਾਂ। ਮੈਂ ਹਮੇਸ਼ਾ ਤੋਂ ਸ੍ਰੀਰਾਮ ਸਰ ਨਾਲ ਕੰਮ ਕਰਨਾ ਚਾਹੁੰਦੀ ਸੀ। ਥ੍ਰਿਲਰ ਕਹਾਣੀਆਂ ਦਿਖਾਉਣ ਦੇ ਉਹ ਮਾਸਟਰ ਹਨ ਤੇ ਉਨ੍ਹਾਂ ਵੱਲੋਂ ਨਿਰਦੇਸ਼ਤ ਕੀਤਾ ਜਾਣਾ ਮਾਣ ਦੀ ਗੱਲ ਹੈ। ਵਿਜੈ ਸੇਤੁਪਤੀ ਦੇ ਨਾਲ ਕੰਮ ਕਰਦੇ ਹੋਏ ਬਹੁਤ ਉਤਸ਼ਾਹਤ ਹਾਂ।” ਫਿਲਮ ਵਿੱਚ ਕੈਟਰੀਨਾ ਦੇ ਨਾਲ ਦੱਖਣ ਭਾਰਤੀ ਅਭਿਨੇਤਾ ਵਿਜੈ ਸੇਤੁਪਤੀ ਮੁੱਖ ਭੂਮਿਕਾ ਵਿੱਚ ਹਨ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ