Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਫਰਸਟ ਨੇਸ਼ਨ ਦੇ ਬੱਚਿਆਂ ਤੇ ਪਰਿਵਾਰਾਂ ਨੂੰ ਫੈਡਰਲ ਸਰਕਾਰ ਦੇਵੇਗੀ 40 ਬਿਲੀਅਨ ਡਾਲਰ ਦਾ ਮੁਆਵਜ਼ਾ

January 05, 2022 09:13 AM

ਓਟਵਾ, 4 ਜਨਵਰੀ (ਪੋਸਟ ਬਿਊਰੋ) : ਫੰਡਾਂ ਤੋਂ ਸੱਖਣੇ ਚਾਈਲਡ ਵੈੱਲਫੇਅਰ ਸਿਸਟਮ ਕਾਰਨ ਪਰੇਸ਼ਾਨ ਫਰਸਟ ਨੇਸ਼ਨਜ਼ ਚਿਲਡਰਨ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਫੈਡਰਲ ਸਰਕਾਰ ਵੱਲੋਂ 40 ਬਿਲੀਅਨ ਡਾਲਰ ਜਾਰੀ ਕੀਤੇ ਜਾਣਗੇ।
ਕੈਨੇਡਾ ਦੇ ਇਤਿਹਾਸ ਦੇ ਸੱਭ ਤੋਂ ਲੰਮੇਂ ਕਲਾਸ ਐਕਸ਼ਨ ਲਾਅਸੂਟ ਦੇ ਫੈਸਲੇ ਅਨੁਸਾਰ ਓਟਵਾ ਨੂੰ 20 ਬਿਲੀਅਨ ਡਾਲਰ ਰਿਜ਼ਰਵ ਤੇ ਯੂਕੌਨ ਦੇ ਉਨ੍ਹਾਂ ਬੱਚਿਆਂ ਨੂੰ ਦੇਣਾ ਹੋਵੇਗਾ ਜਿਨ੍ਹਾਂ ਨੂੰ ਪਹਿਲੀ ਅਪਰੈਲ, 1991 ਤੇ 31 ਮਾਰਚ, 2022 ਦਰਮਿਆਨ ਅਜਾਂਈ ਆਪਣੇ ਘਰਾਂ ਤੋਂ ਪਾਸੇ ਕਰ ਦਿੱਤਾ ਗਿਆ ਸੀ।ਇਹ ਮੁਆਵਜ਼ਾ ਉਨ੍ਹਾਂ ਨੂੰ ਵੀ ਦਿੱਤਾ ਜਾਵੇਗਾ ਜਿਹੜੇ 12 ਦਸੰਬਰ, 2007 ਤੇ 2 ਨਵੰਬਰ 2017 ਦਰਮਿਆਨ ਜੌਰਡਨ ਪ੍ਰਿੰਸੀਪਲ ਦੀ ਸੌੜੀ ਵਿਆਖਿਆ ਦੀ ਬਲੀ ਚੜ੍ਹੇ। ਜਿਨ੍ਹਾਂ ਬੱਚਿਆਂ ਨੂੰ ਪਹਿਲੀ ਅਪਰੈਲ 1991 ਤੇ 11 ਦਸੰਬਰ 2007 ਦਰਮਿਆਨ ਜ਼ਰੂਰੀ ਪਬਲਿਕ ਸੇਵਾਵਾਂ ਨਹੀਂ ਮਿਲੀਆਂ ਉਹ ਵੀ ਇਸ ਮੁਆਵਜੇ਼ ਦੇ ਯੋਗ ਹੋਣਗੇ।
ਇਸ ਫੰਡਿੰਗ ਦਾ ਦੂਜਾ ਹਿੱਸਾ ਅਗਲੇ ਪੰਜਾਂ ਸਾਲਾਂ ਵਿੱਚ ਫਰਸਟ ਨੇਸ਼ਨਜ਼ ਚਾਈਲਡ ਤੇ ਫੈਮਿਲੀ ਸਰਵਿਸਿਜ਼ ਪ੍ਰੋਗਰਾਮ ਦੇ ਸੁਧਾਰ ਲਈ ਦਿੱਤਾ ਜਾਵੇਗਾ।20 ਬਿਲੀਅਨ ਡਾਲਰ ਦੇ ਲੱਗਭਗ ਉਨ੍ਹਾਂ ਫਰਸਟ ਨੇਸ਼ਨਜ਼ ਬਾਲਗਾਂ ਲਈ ਖਰਚ ਕੀਤਾ ਜਾਵੇਗਾ ਜਿਹੜੇ ਚਾਈਲਡ ਵੈੱਲਫੇਅਰ ਸਿਸਟਮ ਤੋਂ ਬਾਹਰ ਹੋ ਰਹੇ ਹਨ। ਇਸ ਉੱਤੇ ਅਪਰੈਲ 2022 ਤੋਂ ਕੰਮ ਸ਼ੁਰੂ ਹੋ ਜਾਵੇਗਾ। ਇਹ ਫੈਸਲਾ ਫੈਡਰਲ ਕੋਰਟ ਤੇ ਕੈਨੇਡੀਅਨ ਹਿਊਮਨ ਰਾਈਟਸ ਟ੍ਰਿਬਿਊਨਲ ( ਸੀ ਐਚ ਆਰ ਟੀ ) ਵੱਲੋਂ ਦਿੱਤਾ ਗਿਆ ਹੈ, ਦੋਵਾਂ ਦਾ ਮੰਨਣਾ ਹੈ ਕਿ ਫੈਡਰਲ ਸਰਕਾਰ ਵੱਲੋਂ ਫਰਸਟ ਨੇਸ਼ਨਜ਼ ਦੇ ਬੱਚਿਆਂ ਨਾਲ ਵਿਤਕਰਾ ਕੀਤਾ ਗਿਆ।
ਇੱਕ ਪ੍ਰੈੱਸ ਕਾਨਫਰੰਸ ਵਿੱਚ ਇੰਡੀਜੀਨਸ ਸਰਵਿਸਿਜ਼ ਮੰਤਰੀ ਪੈਟੀ ਹਾਜ਼ਦੂ ਨੇ ਆਖਿਆ ਕਿ ਇਹ ਮੁਆਵਜ਼ਾ ਉਨ੍ਹਾਂ ਪਰਿਵਾਰਾਂ ਲਈ ਹੈ ਜਿਨ੍ਹਾਂ ਨੂੰ ਰੋਜ਼ਾਨਾ ਤੰਗੀਆਂ ਤੁਰਸ਼ੀਆਂ ਤੇ ਤਕਲੀਫਾਂ ਨਾਲ ਰਹਿਣਾ ਪਿਆ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ