Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਟੋਰਾਂਟੋ/ਜੀਟੀਏ

17 ਜਨਵਰੀ ਤੋਂ ਇਨ-ਪਰਸਨ ਲਰਨਿੰਗ ਲਈ ਖੁੱਲ੍ਹਣਗੇ ਓਨਟਾਰੀਓ ਦੇ ਸਕੂਲ

January 11, 2022 10:03 AM

ਓਨਟਾਰੀਓ, 10 ਜਨਵਰੀ (ਪੋਸਟ ਬਿਊਰੋ) : ਓਨਟਾਰੀਓ ਦੇ ਸਕੂਲ 17 ਜਨਵਰੀ ਤੋਂ ਇਨ-ਪਰਸਨ ਲਰਨਿੰਗ ਲਈ ਖੁੱਲ੍ਹ ਰਹੇ ਹਨ। ਇਹ ਜਾਣਕਾਰੀ ਪ੍ਰੀਮੀਅਰ ਡੱਗ ਫੋਰਡ ਦੇ ਬੁਲਾਰੇ ਨੇ ਸੋਮਵਾਰ ਨੂੰ ਦਿੱਤੀ।
ਪਹਿਲਾਂ ਪ੍ਰੋਵਿੰਸ ਵਿੱਚ ਸਕੂਲ 3 ਜਨਵਰੀ ਤੋਂ ਖੁੱਲ੍ਹਣੇ ਸਨ ਪਰ ਸਰਕਾਰ ਨੇ ਤੇਜ਼ੀ ਨਾਲ ਫੈਲ ਰਹੇ ਓਮਾਈਕ੍ਰੌਨ ਵੇਰੀਐਂਟ ਨੂੰ ਧਿਆਨ ਵਿੱਚ ਰੱਖਦਿਆਂ ਸਕੂਲ ਖੋਲ੍ਹਣ ਦੀ ਤਰੀਕ ਮੁਲਤਵੀ ਕਰਕੇ 5 ਜਨਵਰੀ ਕਰ ਦਿੱਤੀ ਸੀ।ਸਰਕਾਰ ਵੱਲੋਂ ਇਹ ਦਾਅਵਾ ਕੀਤਾ ਗਿਆ ਸੀ ਕਿ ਦੋ ਵਾਧੂ ਦਿਨ ਮਿਲ ਜਾਣ ਨਾਲ ਉਹ ਸਾਰੇ ਸਟਾਫ ਨੂੰ ਐਨ 95 ਮਾਸਕਸ ਮੁਹੱਈਆ ਕਰਵਾ ਸਕਣਗੇ ਤੇ 3000 ਹਰ ਹੈਪਾ ਫਿਲਟਰ ਯੂਨਿਟਸ ਲਾ ਸਕਣਗੇ।
ਪਰ ਪਿਛਲੇ ਹਫਤੇ ਸਰਕਾਰ ਨੇ ਐਲਾਨ ਕੀਤਾ ਸੀ ਕਿ ਘੱਟੋ ਘੱਟ 17 ਜਨਵਰੀ ਤੱਕ ਵਿਦਿਆਰਥੀ ਘਰਾਂ ਤੋਂ ਹੀ ਪੜ੍ਹਾਈ ਕਰਨਗੇ।ਹੁਣ ਸੋਮਵਾਰ ਨੂੰ ਸਿੱਖਿਆ ਮੰਤਰੀ ਸਟੀਫਨ ਲਿਚੇ ਨੇ ਐਲਾਨ ਕੀਤਾ ਕਿ ਰਿਟਾਇਰ ਹੋ ਚੁੱਕੇ ਓਨਟਾਰੀਓ ਦੇ ਐਜੂਕੇਟਰਜ਼ ਨੂੰ ਸਟਾਫ ਦੀ ਘਾਟ ਕਾਰਨ ਇਸ ਸਕੂਲ ਵਰ੍ਹੇ ਹੋਰ ਦਿਨਾਂ ਲਈ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਓਨਟਾਰੀਓ ਟੀਚਰਜ਼ ਫੈਡਰੇਸ਼ਨ ਨਾਲ ਉਨ੍ਹਾਂ ਦਾ ਸਮਝੌਤਾ ਹੋਇਆ ਹੈ ਜਿਸ ਸਦਕਾ ਹਜ਼ਾਰਾਂ ਕੁਆਲੀਫਾਈਡ ਐਜੂਕੇਟਰਜ਼ ਸਕੂਲਾਂ ਨੂੰ ਖੋਲ੍ਹਣ ਤੇ ਸੇਫ ਰੱਖਣ ਵਿੱਚ ਮਦਦ ਕਰਨਗੇ।

 

 

 
Have something to say? Post your comment