Welcome to Canadian Punjabi Post
Follow us on

29

March 2024
 
ਕੈਨੇਡਾ

ਸਾਰੇ ਕੈਨੇਡੀਅਨਜ਼ ਦੀ ਚੌਥੀ ਡੋਜ਼ ਵਾਸਤੇ ਵੀ ਕੈਨੇਡਾ ਕੋਲ ਹੈ ਵਾਧੂ ਵੈਕਸੀਨ: ਟਰੂਡੋ

January 11, 2022 06:20 PM

ਓਟਵਾ, 11 ਜਨਵਰੀ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਆਖਿਆ ਕਿ ਸਰਕਾਰ ਨੇ ਸਾਰੇ ਯੋਗ ਕੈਨੇਡੀਅਨਜ਼ ਨੂੰ ਬੂਸਟਰ ਦੇ ਨਾਲ ਨਾਲ ਚੌਥੀ ਡੋਜ਼ ਲਈ ਵੀ ਕੋਵਿਡ-19 ਵੈਕਸੀਨ ਦੀਆਂ ਡੋਜ਼ਾਂ ਕਾਫੀ ਮਾਤਰਾ ਵਿੱਚ ਸਹੇਜੀਆਂ ਹੋਈਆਂ ਹਨ।ਇਹ ਖੁਲਾਸਾ ਟਰੂਡੋ ਦੇ ਆਫਿਸ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਕੀਤਾ ਗਿਆ।
ਤੇਜ਼ੀ ਨਾਲ ਫੈਲਣ ਵਾਲੇ ਓਮਾਈਕ੍ਰੌਨ ਵੇਰੀਐਂਟ ਕਾਰਨ ਦੇਸ਼ ਵਿੱਚ ਇੱਕ ਵਾਰੀ ਫਿਰ ਇਨਫੈਕਸ਼ਨ ਵਧਣ ਤੇ ਲੋਕਾਂ ਦੇ ਹਸਪਤਾਲਾਂ ਵਿੱਚ ਭਰਤੀ ਹੋਣ ਦੀ ਦਰ ਨੂੰ ਵੇਖਦਿਆਂ ਹੋਇਆਂ ਕੈਨੇਡਾ ਦੇ ਪ੍ਰੋਵਿੰਸ਼ੀਅਲ ਤੇ ਟੈਰੀਟੋਰੀਅਲ ਪ੍ਰੀਮੀਅਰਜ਼ ਨਾਲ ਗੱਲ ਕਰਦਿਆਂ ਟਰੂਡੋ ਨੇ ਇਹ ਟਿੱਪਣੀ ਕੀਤੀ। ਬਿਆਨ ਅਨੁਸਾਰ ਟਰੂਡੋ ਨੇ ਇਹ ਵੀ ਆਖਿਆ ਕਿ ਸਰਕਾਰ ਜਨਵਰੀ ਵਿੱਚ ਪ੍ਰੋਵਿੰਸਾਂ ਤੇ ਟੈਰੇਟਰੀਜ਼ ਨੂੰ 140 ਮਿਲੀਅਨ ਰੈਪਿਡ ਕੋਵਿਡ-19 ਟੈਸਟਸ ਦੇਣ ਦੀ ਯੋਜਨਾ ਵੀ ਬਣਾ ਰਹੀ ਹੈ।
ਇਸ ਮਹੀਨੇ, ਕੈਨੇਡਾ ਨੇ ਕੋਵਿਡ-19 ਕਾਰਨ ਇੱਕ ਦਿਨ ਵਿੱਚ ਹਸਪਤਾਲ ਭਰਤੀ ਹੋਣ ਵਾਲੇ ਲੋਕਾਂ ਦੇ ਮਾਮਲੇ ਵਿੱਚ ਵੀ ਰਿਕਾਰਡ ਤੋੜਿਆ। ਪਿਛਲੇ ਸੁ਼ੱਕਰਵਾਰ ਅਧਿਕਾਰੀਆਂ ਨੇ ਆਖਿਆ ਕਿ ਪਿਛਲੇ ਹਫਤੇ ਦੇ ਮੁਕਾਬਲੇ ਰੋਜ਼ਾਨਾਂ ਕੇਸਾਂ ਦੀ ਗਿਣਤੀ ਵਿੱਚ 65 ਫੀ ਸਦੀ ਦਾ ਵਾਧਾ ਹੋਇਆ ਹੈ ਤੇ ਇਸ ਨਾਲ ਹੈਲਥਕੇਅਰ ਸਿਸਟਮ ਦੀਆਂ ਜੜ੍ਹਾਂ ਹਿੱਲ ਗਈਆਂ ਹਨ।
ਸਰਕਾਰੀ ਅੰਕੜਿਆਂ ਅਨੁਸਾਰ 18 ਦਸੰਬਰ ਤੱਕ 12 ਸਾਲ ਤੇ ਇਸ ਤੋਂ ਵੱਧ ਉਮਰ ਦੇ 87·3 ਫੀ ਸਦੀ ਕੈਨੇਡੀਅਨਜ਼ ਨੂੰ ਦੋ ਸੌਟਸ ਜਦਕਿ 5 ਤੋਂ 12 ਸਾਲ ਉਮਰ ਵਰਗ ਦੇ 1·3 ਫੀ ਸਦੀ ਬੱਚਿਆਂ ਦਾ ਟੀਕਾਕਰਣ ਹੋ ਚੁੱਕਿਆ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੈਨੇਡਾ ਵਿੱਚ ਚਾਈਲਡ ਕੇਅਰ ਲਈ ਇੱਕ ਬਿਲੀਅਨ ਡਾਲਰ ਦੇਣ ਦੀ ਟਰੂਡੋ ਨੇ ਕੀਤੀ ਪੇਸ਼ਕਸ਼ ਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆ ਲਿਬਰਲ ਸਰਕਾਰ ਖਿਲਾਫ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰ ਰਹੇ ਹਨ ਕੰਜ਼ਰਵੇਟਿਵ ਕੰਜ਼ਰਵੇਟਿਵ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ ਹਾਊਸਫਾਦਰ! ਫਰਵਰੀ ਵਿੱਚ ਮਹਿੰਗਾਈ ਦਰ ਦੀ ਰਫਤਾਰ 2·8 ਫੀ ਸਦੀ ਨਾਲ ਘਟੀ ਫਲਸਤੀਨ ਨੂੰ ਆਜ਼ਾਦ ਦੇਸ਼ ਦਾ ਦਰਜਾ ਦੇਣ ਲਈ ਐਨਡੀਪੀ ਵੱਲੋਂ ਲਿਆਂਦਾ ਮਤਾ ਪਾਰਲੀਆਮੈਂਟ ਵਿੱਚ ਪਾਸ ਹਾਇਤੀ ਦੇ ਅਹੁਦਾ ਛੱਡ ਰਹੇ ਪ੍ਰਧਾਨ ਮੰਤਰੀ ਨਾਲ ਟਰੂਡੋ ਨੇ ਕੀਤੀ ਗੱਲਬਾਤ ਟੈਕਸਾਂ ਵਿੱਚ ਵਾਧਾ ਕੀਤੇ ਬਿਨਾਂ ਖਰਚੇ ਵਧਾਉਣ ਦਾ ਸਰਕਾਰ ਕੋਲ ਕੋਈ ਚਾਰਾ ਨਹੀਂ : ਗਿਰੌਕਸ ਅਗਲੇ ਦੋ ਸਾਲਾਂ ਵਿੱਚ ਐਲਕੋਹਲ ਐਕਸਾਈਜ਼ ਟੈਕਸ ਵਿੱਚ ਨਹੀਂ ਕੀਤਾ ਜਾਵੇਗਾ ਵਾਧਾ : ਫਰੀਲੈਂਡ ਲਿਬਰਲਾਂ ਨੂੰ ਵੋਟ ਪਾਉਣ ਬਾਰੇ ਸੋਚ ਵੀ ਨਹੀਂ ਰਹੇ ਬਹੁਗਿਣਤੀ ਕੈਨੇਡੀਅਨਜ਼ : ਨੈਨੋਜ਼