Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਕੈਨੇਡਾ

ਕੈਨੇਡਾ ਵਿੱਚ ਬਹੁਤੇ ਬੱਚਿਆਂ ਦੀ ਨਹੀਂ ਹੋ ਰਹੀ ਕੋਵਿਡ-19 ਵੈਕਸੀਨੇਸ਼ਨ : ਟਰੂਡੋ

January 13, 2022 01:49 AM

ਓਟਵਾ, 12 ਜਨਵਰੀ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਨੂੰ ਆਖਿਆ ਕਿ ਓਮਾਈਕ੍ਰੌਨ ਵੇਰੀਐਂਟ ਦੇ ਤੇਜ਼ੀ ਨਾਲ ਫੈਲਣ ਤੇ ਹੈਲਥ ਕੇਅਰ ਸਿਸਟਮ ਉੱਤੇ ਇੱਕ ਵਾਰੀ ਫਿਰ ਭਾਰ ਪੈਣ ਦੇ ਮੱਦੇਨਜ਼ਰ ਅਜੇ ਤੱਕ ਬਹੁਤੇ ਕੈਨੇਡੀਅਨ ਬੱਚਿਆਂ ਦੀ ਵੈਕਸੀਨੇਸ਼ਨ ਨਹੀਂ ਹੋਈ ਹੈ।
ਸਰਕਾਰੀ ਡਾਟਾ ਅਨੁਸਾਰ ਪਹਿਲੀ ਜਨਵਰੀ ਨੂੰ 12 ਸਾਲ ਤੋਂ ਵੱਧ ਉਮਰ ਦੇ 87·6 ਫੀ ਸਦੀ ਕੈਨੇਡੀਅਨਜ਼ ਨੂੰ ਦੋ ਸ਼ੌਟਸ ਲੱਗ ਚੁੱਕੇ ਹਨ। ਪਰ 5 ਤੋਂ 12 ਸਾਲ ਉਮਰ ਵਰਗ ਵਾਲੇ ਬੱਚਿਆਂ ਵਿੱਚੋਂ ਸਿਰਫ 2 ਫੀ ਸਦੀ ਨੇ ਹੀ ਦੋ ਸ਼ੌਟ ਲਵਾਏ ਹਨ ਜਦਕਿ ਇੱਕ ਸ਼ੌਟ ਲਵਾਉਣ ਵਾਲਿਆਂ ਦੀ ਗਿਣਤੀ 45·6 ਫੀ ਸਦੀ ਹੀ ਹੈ।ਨਿਯਮਿਤ ਬ੍ਰੀਫਿੰਗ ਦੌਰਾਨ ਸਿੱਧਾ ਬੱਚਿਆਂ ਨੂੰ ਸੰਬੋਧਨ ਕਰਦਿਆਂ ਟਰੂਡੋ ਨੇ ਆਖਿਆ ਕਿ ਦੇਸ਼ ਦੇ ਲੱਗਭਗ ਅੱਧੇ ਬੱਚਿਆਂ ਵੱਲੋਂ ਟੀਕਾਕਰਣ ਕਰਵਾ ਲਿਆ ਗਿਆ ਹੈ ਪਰ ਅਜੇ ਹੋਰ ਬੱਚਿਆਂ ਦੇ ਟੀਕਾ ਲਵਾਉਣ ਦੀ ਲੋੜ ਹੈ, ਇਸ ਲਈ ਕ੍ਰਿਪਾ ਕਰਕੇ ਆਪਣੇ ਮਾਪਿਆਂ ਨੂੰ ਤੁਹਾਡਾ ਟੀਕਾਕਰਣ ਕਰਵਾਉਣ ਲਈ ਆਖੋ।
ਜਿ਼ਕਰਯੋਗ ਹੈ ਕਿ ਓਨਟਾਰੀਓ ਤੇ ਕਿਊਬਿਕ ਦੇ ਸਕੂਲਾਂ, ਜਿੱਥੋਂ ਦੀ ਸਾਂਝੀ ਆਬਾਦੀ, ਕੁੱਲ ਕੈਨੇਡੀਅਨ ਆਬਾਦੀ 38·4 ਮਿਲੀਅਨ, ਦਾ 61 ਫੀ ਸਦੀ ਹੈ, ਵਿੱਚ ਵਰਚੂਅਲੀ ਪੜ੍ਹਾਇਆ ਜਾ ਰਿਹਾ ਹੈ ਪਰ ਇਸ ਮਹੀਨੇ ਦੇ ਅਖੀਰ ਵਿੱਚ ਬੱਚੇ ਕਲਾਸਾਂ ਵਿੱਚ ਪਰਤਣ ਵਾਲੇ ਹਨ। ਪਿਛਲੇ ਹਫਤੇ ਟਰੂਡੋ ਨੇ ਆਖਿਆ ਕਿ ਕੈਨੇਡੀਅਨ, ਵੈਕਸੀਨੇਸ਼ਨ ਨਾ ਕਰਵਾਉਣ ਵਾਲੇ ਲੋਕਾਂ ਨੂੰ ਲੈ ਕੇ ਖਫਾ ਤੇ ਗੁੱਸੇ ਵਿੱਚ ਹਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ