Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਟੋਰਾਂਟੋ/ਜੀਟੀਏ

ਟੀਡੀਐਸਬੀ ਵੱਲੋਂ ਆਪਣੀਆਂ ਬੈਕ ਟੂ ਸਕੂਲ ਗਾਈਡਲਾਈਨਜ਼ ਨੂੰ ਕੀਤਾ ਗਿਆ ਅਪਡੇਟ

January 14, 2022 08:38 AM

ਓਨਟਾਰੀਓ, 13 ਜਨਵਰੀ (ਪੋਸਟ ਬਿਊਰੋ) : ਟੋਰਾਂਟੋ ਡਿਸਟ੍ਰਿਕਟ ਸਕੂਲ ਬੋਰਡ ( ਟੀਡੀਐਸਬੀ ) ਵੱਲੋਂ ਸੋਮਵਾਰ ਨੂੰ ਸਕੂਲ ਖੁੱਲ੍ਹਣ ਤੋਂ ਪਹਿਲਾਂ ਆਪਣੀਆਂ ਬੈਕ ਟੂ ਸਕੂਲ ਗਾਈਡਲਾਈਨਜ਼ ਨੂੰ ਅਪਡੇਟ ਕੀਤਾ ਗਿਆ ਹੈ।ਇਨ੍ਹਾਂ ਵਿੱਚ ਇਹ ਆਖਿਆ ਗਿਆ ਹੈ ਕਿ ਸੇਫਟੀ ਮਾਪਦੰਡਾਂ ਵਿੱਚ ਵਾਧਾ ਕਰਨ ਲਈ ਵਾਧੂ ਹੈਪਾ ਫਿਲਟਰਜ਼ ਮੁਹੱਈਆ ਕਰਵਾਏ ਜਾਣਗੇ।
ਸਿੱਖਿਆ ਮੰਤਰੀ ਸਟੀਫਨ ਲਿਚੇ ਨੇ ਬੁੱਧਵਾਰ ਨੂੰ ਕੀਤੀ ਨਿਊਜ਼ ਕਾਨਫਰੰਸ ਵਿੱਚ ਆਖਿਆ ਕਿ ਓਨਟਾਰੀਓ ਦੇ ਰਿਟਰਨ ਟੂ ਇਨ ਪਰਸਨ ਲਰਨਿੰਗ ਪਲੈਨ ਤਹਿਤ ਸਾਰਾ ਧਿਆਨ ਰੈਪਿਡ ਟੈਸਟਿੰਗ, ਸੋਧੀ ਹੋਈ ਵੈਂਟੀਲੇਸ਼ਨ ਤੇ ਵੈਕਸੀਨੇਸ਼ਨ ਤੱਕ ਪਹੁੰਚ ਤੋਂ ਇਲਾਵਾ ਪੀਪੀਈ ਕਿੱਟਜ਼ ਉੱਤੇ ਕੇਂਦਰਿਤ ਕੀਤਾ ਗਿਆ ਹੈ।
ਓਨਟਾਰੀਓ ਦੇ ਸਕੂਲਾਂ ਦੇ ਪ੍ਰਿੰਸੀਪਲਜ਼ ਨੂੰ ਕੋਵਿਡ-19 ਆਊਟਬ੍ਰੇਕਸ ਪਬਲਿਕ ਹੈਲਥ ਯੂਨਿਟਸ ਨੂੰ ਉਸ ਸਮੇਂ ਰਿਪੋਰਟ ਕਰਨੀਆਂ ਹੋਣਗੀਆਂ ਜਦੋਂ ਵਿਦਿਆਰਥੀਆਂ ਤੇ ਸਟਾਫ ਵਿੱਚ ਗੈਰਹਾਜ਼ਰੀ ਦਰ 30 ਫੀ ਸਦੀ ਤੱਕ ਹੋਵੇਗੀ।ਇਸ ਹੱਦ ਤੱਕ ਸਥਿਤੀ ਪਹੁੰਚਣ ਤੋਂ ਪਹਿਲਾਂ ਹੀ ਮਾਪਿਆਂ ਕੋਲ ਸਕੂਲ ਆਊਟਬ੍ਰੇਕਸ ਸਬੰਧੀ ਡਾਟਾ ਤੱਕ ਪਹੁੰਚ ਹੋਵੇਗੀ। ਟੀਡੀਐਸਬੀ ਨੇ ਆਖਿਆ ਕਿ ਨਤੀਜੇ ਵਜੋਂ ਪੀਸੀਆਰ ਜਾਂ ਰੈਟ ਟੈਸਟ ਵਿੱਚ ਮਾਮਲਿਆਂ ਦੀ ਪੁਸ਼ਟੀ ਹੋਣ ਤੋਂ ਬਾਅਦ ਸਕੂਲਾਂ ਨੂੰ ਜਾਣੂ ਕਰਵਾਏ ਜਾਣ ਮਗਰੋਂ ਪ੍ਰਭਾਵਿਤ ਕਲਾਸਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਵੀਰਵਾਰ ਨੂੰ ਡਾਇਰੈਕਟਰ ਆਫ ਐਜੂਕੇਸ਼ਨ ਕੌਲੀਨ ਰਸਲ ਰਾਅਲਿੰਨਜ਼ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਪਹਿਲਾਂ ਜਿਵੇਂ ਸਿੱਖਿਆ ਮੰਤਰਾਲੇ ਵੱਲੋਂ ਇਹ ਆਖਿਆ ਗਿਆ ਸੀ ਕਿ ਕੋਵਿਡ-19 ਕੇਸ ਆਉਣ ਤੋਂ ਬਾਅਦ ਕਲਾਸਾਂ ਡਿਸਮਿਸ ਨਹੀਂ ਕੀਤੀਆਂ ਜਾਣਗੀਆਂ, ਹੁਣ ਅਜਿਹਾ ਨਹੀਂ ਹੋਵੇਗਾ। ਇਸ ਦੀ ਥਾਂ ਉੱਤੇ ਮਾਪੇ/ਗਾਰਡੀਅਨਜ਼ ਤੇ ਵਿਦਿਆਰਥੀ ਰੋਜ਼ਾਨਾਂ ਕੋਵਿਡ-19 ਸਕਰੀਨਿੰਗ ਟੂਲ ਦਾ ਮੁਲਾਂਕਣ ਕਰਕੇ ਇਹ ਪਤਾ ਲਾ ਸਕਣਗੇ ਕਿ ਕੀ ਉਨ੍ਹਾਂ ਨੂੰ ਸਕੂਲ ਪਰਤਣ ਦੀ ਇਜਾਜ਼ਤ ਹੈ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ ਸਕੂਲ ਬੱਸ ਤੇ ਟਰੱਕ ਦੀ ਟੱਕਰ ਵਿੱਚ 3 ਬੱਚੇ ਜ਼ਖ਼ਮੀ ਸਬਵੇਅ ਉੱਤੇ ਚਾਕੂ ਮਾਰ ਕੇ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲਾ ਮਸ਼ਕੂਕ ਕਾਬੂ ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ 11 ਸਾਲਾ ਲੜਕੀ ਜ਼ਖ਼ਮੀ