Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਭਰਾ ਤੋਂ ਤੰਗ ਆ ਕੇ ਭਰਾ ਵੱਲੋਂ ਖੁਦਕੁਸ਼ੀ

January 16, 2022 08:44 PM

ਬਟਾਲਾ, 16 ਜਨਵਰੀ (ਪੋਸਟ ਬਿਊਰੋ)- ਇਸ ਸ਼ਹਿਰ ਦੇ ਇੱਕ ਵੱਡੇ ਉਦਯੋਗਪਤੀ ਦੇ ਬੇਟੇ ਨੇ ਕੱਲ੍ਹ ਸਵੇਰੇ ਫਾਂਸੀ ਲਾ ਕੇ ਆਤਮਹੱਤਿਆ ਕਰ ਲਈ ਹੈ। ਇਸ ਦਾ ਕਾਰਨ ਘਰੇਲੂ ਝਗੜਾ ਦੱਸਿਆ ਜਾ ਰਿਹਾ ਹੈ। ਪੁਲਸ ਨੂੰ ਫੈਕਟਰੀ ਤੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸ ਵਿੱਚ ਮ੍ਰਿਤਕ ਪਰਮਿੰਦਰ ਨੇ ਆਪਣੇ ਸਕੇ ਛੋਟੇ ਭਰਾ ਨੂੰ ਮੌਤ ਦਾ ਜ਼ਿੰਮੇਵਾਰ ਕਿਹਾ ਹੈ। ਮ੍ਰਿਤਕ ਦੀ ਪਛਾਣ ਪਰਮਿੰਦਰ ਸਿੰਘ ਨਾਗੀ ਵਜੋਂ ਹੋਈ ਹੈ। ਪੁਲਸ ਨੇ ਕੇਸ ਦਰਜ ਕਰ ਲਿਆ ਹੈ।
ਅੰਮ੍ਰਿਤਸਰ ਰੋਡਦੀ ਨਿਊ ਪੰਜਾਬ ਫੈਕਟਰੀ ਦੇ ਮਾਲਕ ਜਸਵਿੰਦਰ ਸਿੰਘ ਨਾਗੀ ਦੇ ਬੇਟੇ ਪਰਮਿੰਦਰ ਸਿੰਘ ਨਾਗੀ (40) ਨੇ ਫੈਕਟਰੀ ਵਿੱਚ ਪੱਖੇ ਨਾਲ ਫਾਂਸੀ ਲਾ ਕੇ ਖੁਦਕੁਸ਼ੀ ਕਰ ਲਈ ਤਾਂ ਕਾਹਲੀ ਵਿੱਚ ਪਰਵਾਰ ਵਾਲੇ ਉਸ ਨੂੰ ਪੱਖੇ ਤੋਂ ਉਤਾਰ ਕੇ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਆਪਣੇ ਪਿੱਛੇ ਪਤਨੀ ਤੇ ਬੇਟਾ ਛੱਡ ਗਿਆ ਹੈ। ਥਾਣਾ ਸਿਵਲਲਾਈਨ ਵਿੱਚ ਸੁਸਾਈਡ ਨੋਟ ਦੇ ਆਧਾਰ ਉੱਤੇ ਮ੍ਰਿਤਕ ਦੇ ਸਕੇ ਭਰਾ ਜਗਦੀਪ ਸਿੰਘ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਜਗਦੀਪ ਸਿੰਘ ਫਰਾਰ ਹੋ ਗਿਆ ਹੈ।ਮ੍ਰਿਤਕ ਪਰਮਿੰਦਰ ਸਿੰਘ ਨੇ ਖੁਦਕੁਸ਼ੀ ਨੋਟ ਵਿੱਚ ਲਿਖਿਆ ਹੈ ਕਿ ਮੇਰੀ ਮੌਤ ਦਾ ਜ਼ਿੰਮੇਵਾਰ ਜਗਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਮੇਰਾ ਭਰਾ ਹੈ। ਉਸ ਨੇ ਮੇਰੀ ਜ਼ਿੰਦਗੀ ਹਰਾਮ ਕੀਤੀ ਹੋਈ ਹੈ ਤੇ ਜਗਦੀਪ ਦੇ ਕੰਮਾਂ ਨੂੰ ਕਦੇ ਵੀ ਮੇਰੇ ਪਿਤਾ ਨੇ ਗਲਤ ਨਹੀਂ ਠਹਿਰਾਇਆ। ਜਗਦੀਪ ਕਈ ਦਿਨਾਂ ਤੋਂ ਮੈਨੂੰ, ਮੇਰੀ ਪਤਨੀ ਤੇ ਬੱਚੇ ਨੂੰ ਪ੍ਰੇਸ਼ਾਨ ਕਰ ਰਿਹਾ ਹੈ ਅਤੇ ਉਸ ਦਾ ਹੌਸਲਾ ਕਾਫੀ ਵੱਧ ਗਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ