Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਕੁਈਨ ਸਬਵੇਅ ਸਟੇਸ਼ਨ ਉੱਤੇ ਛੁਰੇਬਾਜ਼ੀ ਵਿੱਚ ਇੱਕ ਜ਼ਖ਼ਮੀ

January 17, 2022 08:44 AM

ਟੋਰਾਂਟੋ, 16 ਜਨਵਰੀ (ਪੋਸਟ ਬਿਊਰੋ) : ਐਤਵਾਰ ਸ਼ਾਮ ਨੂੰ ਕੁਈਨ ਸਬਵੇਅ ਸਟੇਸ਼ਨ ਉੱਤੇ ਵਾਪਰੀ ਛੁਰੇਬਾਜ਼ੀ ਦੀ ਘਟਨਾ ਵਿੱਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਇਹ ਜਾਣਕਾਰੀ ਟੋਰਾਂਟੋ ਪੁਲਿਸ ਨੇ ਦਿੱਤੀ।
ਪੁਲਿਸ ਨੇ ਦੱਸਿਆ ਕਿ ਕਿਸੇ ਵਿਅਕਤੀ ਉੱਤੇ ਚਾਕੂ ਨਾਲ ਵਾਰ ਕੀਤੇ ਜਾਣ ਦੀ ਰਿਪੋਰਟ ਮਿਲਣ ਤੋਂ ਬਾਅਦ 5:30 ਵਜੇ ਦੇ ਨੇੜੇ ਤੇੜੇ ਉਨ੍ਹਾਂ ਦੀ ਇੱਕ ਟੀਮ ਕੁਈਨ ਸਟਰੀਟ ਈ ਤੇ ਯੰਗ ਸਟਰੀਟ ਏਰੀਆ ਦੇ ਸਟੇਸ਼ਨ ਪਹੁੰਚੀ।ਉੱਥੇ ਪੁਲਿਸ ਨੂੰ ਇੱਕ ਵਿਅਕਤੀ ਜ਼ਖ਼ਮੀ ਹਾਲਤ ਵਿੱਚ ਮਿਲਿਆ। ਪੈਰਾਮੈਡਿਕਸ ਵੱਲੋਂ ਜ਼ਖ਼ਮੀ ਵਿਅਕਤੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਉਸ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ।
ਟੀਟੀਸੀ ਨੇ ਆਖਿਆ ਕਿ ਕੁੱਝ ਸਮੇਂ ਲਈ ਇਸ ਘਟਨਾ ਕਾਰਨ ਕੁਈਨ ਸਟੇਸ਼ਨ ਉੱਤੇ ਟਰੇਨਜ਼ ਨੂੰ ਨਹੀਂ ਰੋਕਿਆ ਗਿਆ ਪਰ ਫਿਰ ਜਲਦ ਹੀ ਉੱਥੇ ਟਰੇਨਜ਼ ਰੁਕਣ ਲੱਗੀਆਂ। ਅਜੇ ਤੱਕ ਕਿਸੇ ਮਸ਼ਕੂਕ ਬਾਰੇ ਕੋਈ ਜਾਣਕਾਰੀ ਹਾਸਲ ਨਹੀਂ ਹੋ ਸਕੀ ਹੈ ਪਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

 

 
Have something to say? Post your comment