Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਅੰਤਰਰਾਸ਼ਟਰੀ

ਟੈਕਸਾਸ ਵਿੱਚ ਯਹੂਦੀ ਪੂਜਾ ਸਥਾਨ ਉੱਤੇ ਬੰਦੀ ਬਣਾਏ ਲੋਕ ਛੁਡਾਏ

January 18, 2022 02:54 AM

ਕੋਲੀਵਿਲੇ, 17 ਜਨਵਰੀ (ਪੋਸਟ ਬਿਊਰੋ)- ਅਮਰੀਕਾ ਦੇ ਟੈਕਸਾਸ ਵਿੱਚ ਇੱਕ ਯਹੂਦੀ ਪੂਜਾ ਸਥਾਨ ਉੱਤੇ ਬੰਦੀ ਬਣਾਏ ਲੋਕਾਂ ਨੂੰ ਰਾਤ ਕਰੀਬ 12 ਘੰਟਿਆਂ ਬਾਅਦ ਛੁਡਾ ਲਿਆ ਗਿਆ।
ਗਵਰਨਰ ਗ੍ਰੇਗ ਐਬੋਟ ਨੇ ਇਸ ਬਾਰੇਟਵੀਟ ਕੀਤਾ ਕਿ ਪ੍ਰਾਰਥਨਾ ਸੁਣੀ ਗਈ ਅਤੇ ਸਾਰੇ ਬੰਦੀ ਜ਼ਿੰਦਾ ਅਤੇ ਸੁਰੱਖਿਅਤ ਹਨ। ਐਬੋਟ ਦੇ ਟਵੀਟ ਤੋਂ ਪਹਿਲਾਂ ਪ੍ਰਾਰਥਨਾ ਹਾਲ ਵਿੱਚ ਗੋਲੀਆਂ ਚੱਲੀਆਂ ਸਨ। ਅਧਿਕਾਰੀਆਂ ਨੇ ਦੱਸਿਆ ਕਿ ਇੱਕ ਵਿਅਕਤੀ ਨੇ ਲੋਕਾਂ ਨੂੰ ਬੰਦੀ ਬਣਾ ਲਿਆ ਸੀ ਅਤੇ ਅਫ਼ਗ਼ਾਨਿਸਤਾਨ ਵਿੱਚ ਅਮਰੀਕੀ ਫ਼ੌਜੀ ਅਧਿਕਾਰੀਆਂ ਦੇ ਕਤਲ ਦੀ ਕੋਸ਼ਿਸ਼ ਦੇ ਦੋਸ਼ੀ ਪਾਕਿਸਤਾਨੀ ਨਿਊਰੋਸਾਇੰਟਿਸਟ ਦੀ ਰਿਹਾਈ ਦੀ ਮੰਗ ਕਰ ਰਿਹਾ ਸੀ।ਬਚਾਅ ਮੁਹਿੰਮ ਦੇ ਵੇਰਵੇ ਅਜੇ ਜਾਰੀ ਨਹੀਂ ਕੀਤੇ ਗਏ ਅਤੇ ਇਹ ਸਪੱਸ਼ਟ ਨਹੀਂ ਹੈ ਕਿ ਸ਼ੱਕੀ ਅੱਤਵਾਦੀ ਜ਼ਿੰਦਾ ਹੈ ਜਾਂ ਮਾਰਿਆ ਗਿਆ। ਦੋ ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸ਼ੁਰੂ ਵਿੱਚ ਜਾਪਦਾ ਸੀ ਕਿ ਘੱਟੋ-ਘੱਟ ਚਾਰ ਬੰਦੀ ਪੂਜਾ ਸਥਾਨ ਉੱਤੇ ਸਨ। ਉਨ੍ਹਾਂ ਵਿੱਚ ਪੂਜਾ ਸਥਾਨ ਦੇ ਰੱਬੀ (ਯਹੂਦੀ ਧਾਰਮਕ ਆਗੂ) ਵੀ ਸਨ। ਇੱਕ ਅਧਿਕਾਰੀ ਨੇ ਕਿਹਾ ਕਿ ਦੋਸ਼ੀ ਨੇ ਹਥਿਆਰ ਰੱਖਣ ਦਾ ਦਾਅਵਾ ਕੀਤਾ, ਪਰ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ।
ਅਧਿਕਾਰੀ ਅਜੇ ਵੀ ਹਮਲੇ ਦੇ ਕਾਰਨਾਂ ਦਾ ਪਤਾ ਲੱਗਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਬੰਧਕ ਬਣਾਉਣ ਵਾਲੇ ਨੇ ਘਟਨਾ ਦਾ ‘ਲਾਈਵ ਸਟ੍ਰੀਮ' ਵੀ ਕੀਤਾ ਹੈ, ਜਿਸ ਵਿੱਚ ਉਸ ਵਿਅਕਤੀ ਨੂੰ ਅਲਕਾਇਦਾ ਨਾਲ ਸੰਬੰਧ ਦੇ ਸ਼ੱਕ ਵਿੱਚ ਫੜੀ ਹੋਈ ਪਾਕਿਸਤਾਨੀ ਵਿਗਿਆਨੀ ਆਫ਼ੀਆ ਸਿਦੀਕੀਦੀ ਰਿਹਾਈ ਦੀ ਮੰਗ ਕਰਦੇ ਸੁਣਿਆ ਗਿਆ ਹੈ। ਅਧਿਕਾਰੀਆਂ ਮੁਤਾਬਕ ਦੋਸ਼ੀ ਨੇ ਇਹ ਵੀ ਕਿਹਾ ਕਿ ਉਹ ਆਫ਼ੀਆ ਸਿਦੀਕੀ ਨਾਲ ਗੱਲ ਕਰਨਾ ਚਾਹੁੰਦਾ ਸੀ। ਆਫ਼ੀਆ ਸਿੱਦੀਕੀ ਟੈਕਸਾਸ ਦੀ ਫੈਡਰਲ ਜੇਲ ਵਿੱਚ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਨਿਊਯਾਰਕ ਸਿਟੀ ਦੇ ਇੱਕ ਰੱਬੀ ਨੇ ਘਟਨਾ ਦੀ ਰਿਪੋਰਟ ਕਰਨ ਲਈ ਪੁਲਸ ਨੂੰ ਬੁਲਾਇਆ। ਐਫ਼ ਬੀ ਆਈ ਡੱਲਾਸ ਦੀ ਬੁਲਾਰਾ ਕੇਟੀ ਚੌਮੋਂਟ ਨੇ ਕਿਹਾ ਕਿ ਪੁਲਸ ਸਭ ਤੋਂ ਪਹਿਲਾਂ ਸਵੇਰੇ 11 ਵਜੇ ਦੇ ਕਰੀਬ ਪੂਜਾ ਸਥਾਨ ਉੱਤੇ ਪਹੁੰਚੀ ਅਤੇ ਇਸ ਤੋਂ ਬਾਅਦ ਨੇੜਲੇ ਇਲਾਕਿਆਂ ਤੋਂ ਲੋਕਾਂ ਨੂੰ ਬਾਹਰ ਕੱਢ ਲਿਆ ਗਿਆ। ਚੌਮੋਂਟ ਨੇ ਕਿਹਾ ਕਿ ਕਿਸੇ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ ਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦ ਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ ਅਮਰੀਕਾ ਵਿਚ ਪੁਲਿਸ ਦੀ ਗੋਲੀਬਾਰੀ 'ਚ ਕਾਰ ਚਾਲਕ ਦੀ ਮੌਤ, 41 ਸਕਿੰਟਾਂ 'ਚ ਚੱਲੀਆਂ 96 ਗੋਲੀਆਂ ਫਲੋਰਿਡਾ ਦੇ ਬਾਰ 'ਚ ਹੋਈ ਫਾਇਰਿੰਗ, 2 ਦੀ ਮੌਤ, 7 ਹੋਏ ਜ਼ਖਮੀ ਮੋਜ਼ਾਮਬਿਕ ਕਿਸ਼ਤੀ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 98, ਕਈ ਹਾਲੇ ਵੀ ਲਾਪਤਾ ਪਾਕਿਸਤਾਨ ਵਿਚ ਅੱਤਵਾਦੀ ਹਮਲੇ ਵਿਚ 6 ਸੁਰੱਖਿਆ ਕਰਮੀ ਅਤੇ 12 ਅੱਤਵਾਦੀ ਮਾਰੇ ਗਏ