Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਫੋਰਡ ਦੀ ਮਕਬੂਲੀਅਤ ਘਟੀ : ਰਿਪੋਰਟ

January 18, 2022 09:14 AM

ਓਨਟਾਰੀਓ, 17 ਜਨਵਰੀ (ਪੋਸਟ ਬਿਊਰੋ) : ਪ੍ਰੋਵਿੰਸ਼ੀਅਲ ਚੋਣਾਂ ਵਿੱਚ ਪੰਜ ਮਹੀਨੇ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ ਅਜਿਹੇ ਵਿੱਚ ਪ੍ਰੀਮੀਅਰ ਡੱਗ ਫੋਰਡ ਦੀ ਮਕਬੂਲੀਅਤ ਉਨ੍ਹਾਂ ਦੇ ਸਮੁੱਚੇ ਕਾਰਜਕਾਲ ਨਾਲੋਂ ਇਸ ਸਮੇਂ ਸੱਭ ਤੋਂ ਹੇਠਲੇ ਪੱਧਰ ਉੱਤੇ ਪਹੁੰਚ ਚੁੱਕੀ ਹੈ।
ਐਂਗਸ ਰੀਡ ਇੰਸਟੀਚਿਊਟ ਵੱਲੋਂ ਕਰਵਾਏ ਗਏ ਸਰਵੇਖਣ ਅਨੁਸਾਰ 67 ਦੇ ਮੁਕਾਬਲੇ ਸਿਰਫ 30 ਫੀ ਸਦੀ ਨੇ ਹੀ ਪ੍ਰੀਮੀਅਰ ਵਜੋਂ ਫੋਰਡ ਵੱਲੋਂ ਕੀਤੇ ਜਾ ਰਹੇ ਕੰਮ ਦੀ ਸ਼ਲਾਘਾ ਕੀਤੀ।ਇਸ ਸਰਵੇਖਣ ਵਿੱਚ 1081 ਬਾਲਗਾਂ ਨੇ ਹਿੱਸਾ ਲਿਆ। ਪ੍ਰੀਮੀਅਰ ਦੀ ਰੇਟਿੰਗ ਅਕਤੂਬਰ ਦੇ ਮੁਕਾਬਲੇ ਛੇ ਅੰਕ ਘੱਟ ਗਈ ਹੈ, ਉਸ ਸਮੇਂ 36 ਫੀ ਸਦੀ ਲੋਕਾਂ ਨੇ ਇਹ ਮੰਨਿਆ ਸੀ ਕਿ ਫੋਰਡ ਜਿਹੋ ਜਿਹਾ ਕੰਮ ਕਰ ਰਹੇ ਹਨ ਉਹ ਉਸ ਦਾ ਸਮਰਥਨ ਕਰਦੇ ਹਨ।
55 ਸਾਲ ਤੇ ਇਸ ਤੋਂ ਵੱਧ ਉਮਰ ਦੇ 52 ਫੀ ਸਦੀ ਲੋਕਾਂ ਵਿੱਚ ਫੋਰਡ ਦੀ ਮਕਬੂਲੀਅਤ ਜਿ਼ਆਦਾ ਹੈ। ਪਰ 18 ਤੋਂ 24 ਸਾਲ ਉਮਰ ਵਰਗ ਦੇ 26 ਫੀ ਸਦੀ ਲੋਕਾਂ ਵਿੱਚ ਤੇ 35 ਤੋਂ 54 ਸਾਲ ਦੇ ਲੋਕਾਂ ਵਿੱਚ ਫੋਰਡ ਦੀ ਲੋਕਪ੍ਰਿਅਤਾ ਘਟੀ ਹੈ।ਫੈਡਰਲ ਕੰਜ਼ਰਵੇਟਿਵ ਪਾਰਟੀ ਲਈ ਵੋਟ ਕਰਨ ਵਾਲਿਆਂ ਦਰਮਿਆਨ ਵੀ ਫੋਰਡ ਦੀ ਮਕਬੂਲੀਅਤ 51 ਫੀ ਸਦੀ ਹੀ ਰਹਿ ਗਈ ਹੈ।ਮਹਾਂਮਾਰੀ ਨਾਲ ਜਿਸ ਤਰ੍ਹਾਂ ਫੋਰਡ ਵੱਲੋਂ ਨਜਿੱਠਣ ਦੀ ਕੋਸਿ਼ਸ਼ ਕੀਤੀ ਗਈ ਹੈ ਜਾਂ ਕੋਸਿ਼ਸ਼ ਕੀਤੀ ਜਾ ਰਹੀ ਹੈ ਉਸ ਦੇ ਆਧਾਰ ਉੱਤੇ 31 ਫੀ ਸਦੀ ਲੋਕਾਂ ਮੁਤਾਬਕ ਫੋਰਡ ਨੇ ਮਾੜਾ ਕੰਮ ਕੀਤਾ ਹੈ ਜਦਕਿ 37 ਫੀ ਸਦੀ ਲੋਕਾਂ ਮੁਤਾਬਕ ਫੋਰਡ ਨੇ ਬਹੁਤ ਮਾੜਾ ਕੰਮ ਕੀਤਾ ਹੈ।ਛੇ ਫੀ ਸਦੀ ਲੋਕਾਂ ਦਾ ਮੰਨਣਾ ਹੈ ਕਿ ਫੋਰਡ ਨੇ ਮਹਾਂਮਾਰੀ ਦੌਰਾਨ ਬਹੁਤ ਵਧੀਆ ਕੰਮ ਕੀਤਾ, ਜਦਕਿ 23 ਫੀ ਸਦੀ ਦਾ ਕਹਿਣਾ ਹੈ ਕਿ ਫੋਰਡ ਨੇ ਚੰਗਾ ਕੰਮ ਕੀਤਾ।
ਐਂਗਸ ਰੀਡ ਪੋਲ ਵਿੱਚ ਪਾਇਆ ਗਿਆ ਕਿ 65 ਫੀ ਸਦੀ ਲੋਕਾਂ ਦਾ ਮੰਨਣਾ ਹੈ ਕਿ ਫੋਰਡ ਸਰਕਾਰ ਨੇ ਵੈਕਸੀਨੇਸ਼ਨ ਦੇ ਮਾਮਲੇ ਵਿੱਚ ਚੰਗਾ ਕੰਮ ਕੀਤਾ ਜਦਕਿ 73 ਫੀ ਸਦੀ ਦਾ ਮੰਨਣਾ ਹੈ ਕਿ ਪ੍ਰੀਮੀਅਰ ਨੇ ਮਾੜਾ ਕੰਮ ਕੀਤਾ ਤੇ ਜਾਂ ਫਿਰ ਰੈਪਿਡ ਐਂਟੀਜਨ ਟੈਸਟਸ ਉਪਲਬਧ ਕਰਵਾਕੇ ਬਹੁਤ ਮਾੜਾ ਕੰਮ ਕੀਤਾ। ਭਾਵੇਂ ਫੋਰਡ ਦੀ ਮਕਬੂਲੀਅਤ ਘਟੀ ਹੈ ਪਰ ਉਹ ਅਲਬਰਟਾ ਦੇ ਪ੍ਰੀਮੀਅਰ ਜੇਸਨ ਕੇਨੀ (26 ਫੀ ਸਦੀ) ਤੇ ਮੈਨੀਟੋਬਾ ਦੇ ਪ੍ਰੀਮੀਅਰ ਹੈਦਰ ਸਟੀਫਨਸਨ (21 ਫੀ ਸਦੀ) ਤੋਂ ਅੱਗੇ ਹਨ।

 

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ