Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਗੁਰਨਾਮ ਸਿੰਘ ਚੜੂੰਨੀ ਨੇ ਆਪਣੀ ਪਾਰਟੀ ਦੇ ਨੌਂ ਉਮੀਦਵਾਰ ਐਲਾਨੇ

January 20, 2022 10:03 AM

* ਸੰਯੁਕਤ ਮੋਰਚੇ ਵੱਲੋਂਵੀ 17 ਹੋਰ ਉਮੀਦਵਾਰਾਂ ਦਾ ਐਲਾਨ


ਚੰਡੀਗੜ੍ਹ, 19 ਜਨਵਰੀ, (ਪੋਸਟ ਬਿਊਰੋ)- ਕਿਸਾਨ ਲੀਡਰ ਗੁਰਨਾਮ ਸਿੰਘ ਚੜੁੰਨੀਨੇ ਅੱਜ ਵਿਧਾਨ ਸਭਾ ਚੋਣਾਂ ਲਈ ਆਪਣੀ ਸੰਯੁਕਤ ਸੰਘਰਸ਼ ਪਾਰਟੀ ਦੇ ਉਮੀਦਵਾਰਾਂ ਦੀ ਇੱਕ ਸੂਚੀ ਦਾ ਐਲਾਨ ਕੀਤਾ ਹੈ।
ਇਸ ਸਬੰਧ ਵਿੱਚ ਸੰਯੁਕਤ ਸੰਘਰਸ਼ ਮੋਰਚਾ ਦੇ ਮੁਖੀ ਗੁਰਨਾਮ ਸਿੰਘ ਚੜੁੰਨੀ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦਾ ਸੰਯੁਕਤ ਸਮਾਜ ਮੋਰਚੇ ਨਾਲ ਗਠਜੋੜ ਹੋ ਗਿਆ ਹੈ ਅਤੇ ਉਨ੍ਹਾਂ ਦੀ ਪਾਰਟੀ ਪੰਜਾਬ ਵਿਧਾਨ ਸਭਾ ਦੀਆਂ 10 ਸੀਟਾਂ ਉੱਤੇ ਚੋਣਾਂ ਲੜੇਗੀ। ਅੱਜ ਉਨ੍ਹਾਂ ਨੇ ਜਿਹੜੇ ਨੌਂ ਉਮੀਦਵਾਰ ਐਲਾਨੇ ਹਨ, ਉਨ੍ਹਾਂ ਵਿੱਚ ਸਮਾਣਾ ਤੋਂ ਰਛਪਾਲ ਸਿੰਘ ਜੌੜਾਮਾਜਰਾ, ਫਤਿਹਗੜ੍ਹ ਸਾਹਿਬ ਤੋਂ ਸਰਬਜੀਤ ਸਿੰਘ ਮੱਖਣ, ਨਾਭਾ ਤੋਂ ਬਰਿੰਦਰ ਕੁਮਾਰ ਬਿੱਟੂ, ਅਜਨਾਲਾ ਹਲਕੇ ਤੋਂ ਚਰਨਜੀਤ ਸਿੰਘ ਗਾਲਬ, ਦਾਖਾ ਤੋਂ ਹਰਪ੍ਰੀਤ ਸਿੰਘ ਮੱਖੂ, ਗੁਰਦਾਸਪੁਰ ਤੋਂ ਇੰਦਰਪਾਲ ਸਿੰਘ, ਸ਼ਾਹਕੋਟ ਤੋਂ ਡਾ. ਜਗਤਾਰ ਸਿੰਘ ਚੰਦੀ, ਸੰਗਰੂਰ ਤੋਂ ਜਗਦੀਪ ਮਿੰਟੂ ਤੂਰ ਅਤੇ ਦਿੜ੍ਹਬਾ ਤੋਂ ਮਾਲਵਿੰਦਰ ਸਿੰਘ ਸ਼ਾਮਲ ਹਨ।
ਦੂਸਰੇ ਪਾਸੇ ਅੱਜ ਹੀ ਚੜੁੰਨੀ ਗਰੁੱਪ ਨੂੰ ਨਾਲ ਲੈ ਕੇ ਵਿਧਾਨ ਸਭਾ ਚੋਣ ਲੜ ਰਹੇ ਸੰਯੁਕਤ ਸਮਾਜ ਮੋਰਚੇ ਨੇ ਵੀ ਪ੍ਰੈੱਸ ਕਾਨਫਰੰਸ ਕਰ ਕੇ 17 ਹੋਰ ਉਮੀਦਵਾਰ ਐਲਾਨ ਕੀਤੇ ਹਨ।ਇਨ੍ਹਾਂ ਵਿੱਚ ਧਰਮਕੋਟ ਤੋਂ ਹਰਪ੍ਰੀਤ ਸਿੰਘ, ਜ਼ੀਰੇ ਤੋਂ ਮੇਘ ਰਾਜ ਰੱਲਾ, ਬੁਢਲਾਡਾ ਤੋਂ ਕ੍ਰਿਸ਼ਨ ਚੌਹਾਨ, ਨਿਹਾਲ ਸਿੰਘ ਵਾਲਾ ਤੋਂ ਗੁਰਦਿੱਤਾ ਸਿੰਘ, ਡੇਰਾ ਬਸੀ ਤੋਂ ਨਵਜੋਤ ਸਿੰਘ ਸੈਣੀ, ਲਹਿਰਾਗਾਗਾ ਤੋਂ ਸਤਵੰਤ ਸਿੰਘ ਖੰਡੇਬਾਦ, ਰਾਜਪੁਰੇ ਤੋਂ ਹਰਵਿੰਦਰ ਸਿੰਘ, ਬਾਬਾ ਬਕਾਲਾ ਤੋਂ ਪ੍ਰਿੰਸੀਪਲ ਗੁਰਨਾਮ ਕੌਰ, ਤਲਵੰਡੀ ਸਾਬੋ ਸੁਖਬੀਰ ਸਿੰਘ, ਅੰਮ੍ਰਿਤਸਰ ਪੱਛਮੀ ਤੋਂ ਅਮਰਜੀਤ ਸਿੰਘ, ਰੋਪੜ ਤੋਂ ਦਵਿੰਦਰ ਸਿੰਘ, ਅੰਮ੍ਰਿਤਸਰ ਪੂਰਬੀ ਅਪਾਰ ਸਿੰਘ ਰੰਧਾਵਾ, ਪਟਿਆਲਾ ਦਿਹਾਤੀ ਧਰਮਿੰਦਰ ਸ਼ਰਮਾ, ਨਕੋਦਰ ਮਨਦੀਪ ਸਿੰਘ ਸਰਪੰਚ, ਸ਼ਾਮ ਚੁਰਾਸੀ ਤੋਂ ਠੇਕੇਦਾਰ ਭਗਵਾਨ ਦਾਸ ਸਿੱਧੂ, ਡੇਰਾ ਬਾਬਾ ਨਾਨਕ ਤੋਂ ਜਗਜੀਤ ਸਿੰਘ ਕਲਾਨੌਰ ਤੇ ਖੇਮਕਰਨ ਤੋਂ ਮਾਸਟਰ ਦਲਜੀਤ ਸਿੰਘ ਚੋਣ ਲੜਨਗੇ।ਇਸ ਮੋਰਚੇ ਨੇ ਫਿਰੋਜਪੁਰ ਸ਼ਹਿਰੀ ਤੋਂ ਲਖਵਿੰਦਰ ਸਿੰਘ, ਨਵਾਂਸ਼ਹਿਰ ਤੋਂ ਕੁਲਦੀਪ ਬਜੀਦਪੁਰ, ਬਟਾਲਾ ਤੋਂ ਬਲਵਿੰਦਰ ਸਿੰਘ ਰਾਜੂ, ਲੁਧਿਆਣਾ ਪੱਛਮੀ ਤੋਂ ਤਰੁਣ ਜੈਨ ਬਾਵਾ, ਆਤਮ ਨਗਰ ਗੁਰਕੀਰਤ ਸਿੰਘ ਰਾਣਾ, ਗਿੱਦੜਬਾਹਾ ਗੁਰਪ੍ਰੀਤ ਸਿੰਘ ਕੋਟਲੀ, ਮਲੋਟ ਤੋਂ ਸੁਖਵਿੰਦਰ ਕੁਮਾਰ, ਮੁਕਤਸਰ ਸਾਹਿਬ ਤੋਂ ਅਨੁਰੂਪ ਕੌਰ, ਪਾਇਲ ਤੋਂ ਸਿਮਰਦੀਪ ਸਿੰਘ, ਸਨੌਰ ਤੋਂ ਬੂਟਾ ਸਿੰਘ ਸ਼ਾਦੀਪੁਰ, ਭੁੱਚੋ ਤੋਂ ਬਾਬਾ ਚਮਕੌਰ ਸਿੰਘ, ਧੂਰੀ ਤੋਂ ਸਰਬਜੀਤ ਸਿੰਘ ਅਲਾਲ, ਫਿਰੋਜਪੁਰ ਦਿਹਾਤੀ ਮੋੜਾ ਸਿੰਘ ਅਣਜਾਣ, ਰਾਜਾਸਾਂਸੀ ਡਾ. ਸਤਨਾਮ ਸਿੰਘ ਅਜਨਾਲਾ, ਜਲਾਲਾਬਾਦ ਤੋਂ ਸੁਰਿੰਦਰ ਸਿੰਘ ਢੱਡੀਆਂ, ਸਨਾਮ ਤੋਂ ਡਾ. ਅਮਰਜੀਤ ਸਿੰਘ ਮਾਨ, ਭਦੌੜ ਤੋਂ ਭਗਵੰਤ ਸਿੰਘ ਸਮਾਓਂ, ਬਰਨਾਲਾ ਤੋਂ ਅਭਿਕਰਨ ਸਿੰਘ, ਮਾਨਸਾ ਤੋਂ ਗੁਰਨਾਮ ਸਿੰਘ ਭੀਖੀ ਅਤੇ ਸਰਦੂਲਗੜ੍ਹ ਤੋਂ ਛੋਟਾ ਸਿੰਘ ਮੀਆਂ ਨੂੰ ਮੈਦਾਨ ਵਿੱਚ ਉਤਾਰਿਆ ਹੈ।
ਤੀਸਰੇ ਪਾਸੇ ਸੰਯੁਕਤ ਕਿਸਾਨ ਮੋਰਚਾ ਦੇ ਸਭ ਤੋਂ ਵੱਡੇ ਸੰਗਠਨਾਂ ਵਿੱਚੋਂ ਇੱਕ ਧਿਰ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਸੰਯੁਕਤ ਸਮਾਜ ਮੋਰਚਾ ਦਾ ਸਮਰਥਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ਵਾਲੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਕਿਸਾਨੀ ਮਸਲਿਆਂ ਬਾਰੇ ਜਾਗਰੂਕਤਾ ਲਈ ਮੁਹਿੰਮ ਚਲਾਈ ਜਾ ਰਹੀ ਹੈ। ਇੱਕ ਅਖਬਾਰੀ ਰਿਪੋਰਟ ਮੁਤਾਬਕ ਭਾਰਤੀ ਕਿਸਾਨ ਯੂਨੀਅਨ-ਉਗਰਾਹਾਂ ਉਨ੍ਹਾਂ ਲੋਕਾਂ ਤੱਕ ਪੁੱਜਣ ਦੀ ਕੋਸਿ਼ਸ਼ ਕਰ ਰਹੀ ਹੈ, ਜਿਨ੍ਹਾਂ ਦਾ ਸਿਆਸੀ ਪਾਰਟੀਆਂ ਤੋਂ ਵਿਸ਼ਵਾਸ ਟੁੱਟ ਚੁੱਕਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ