Welcome to Canadian Punjabi Post
Follow us on

10

May 2024
ਬ੍ਰੈਕਿੰਗ ਖ਼ਬਰਾਂ :
ਮਹਾਰਾਜਾ ਜੱਸਾ ਸਿੰਘ ਰਾਮਗੜੀਆ ਜੀ ਦਾ 301ਵਾਂ ਜਨਮ ਦਿਹਾੜਾ 8 ਜੂਨ ਮਨਾਇਆ ਜਾਵੇਗਾਇਟਲੀ 'ਚ ਜਿਪਲਾਈਨ ਤੋਂ 60 ਫੁੱਟ ਹੇਠਾਂ ਡਿੱਗੀ ਔਰਤ, ਹੋਈ ਮੌਤਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕਿਹਾ: ਸਾਰੇ ਭਾਰਤੀ ਫੌਜੀ ਮਾਲਦੀਵ ਤੋਂ ਵਾਪਿਸ ਆਏਟਾਟਾ ਸਟੀਲ ਦੇ ਕਾਰੋਬਾਰੀ ਮੁਖੀ ਦੇ ਕਤਲ ਲਈ ਲੋੜੀਂਦਾ ਗਾਜ਼ੀਆਬਾਦ 'ਚ ਮੁਕਾਬਲੇ 'ਚ ਮਾਰਿਆ ਗਿਆ ਦਿੱਲੀ ਦਾ ਬਦਮਾਸ਼ਕੇਜਰੀਵਾਲ ਨੂੰ 1 ਜੂਨ ਤੱਕ ਅਗਾਊਂ ਜ਼ਮਾਨਤ ਮਿਲੀ, ਕਰ ਸਕਣਗੇ ਚੋਣ ਪ੍ਰਚਾਰ, 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਨੇ ਪੀਜੀ 'ਚ ਲਿਆ ਫਾਹਾ਼ਛੱਤੀਸਗੜ੍ਹ 'ਚ ਨਕਸਲੀਆਂ ਨਾਲ ਸੁਰੱਖਿਆ ਬਲਾਂ ਦਾ ਮੁਕਾਬਲਾ, ਬੀਜਾਪੁਰ 'ਚ ਫੌਜੀਆਂ ਨੇ ਵੱਡੇ ਨੇਤਾਵਾਂ ਨੂੰ ਘੇਰਿਆਭੋਪਾਲ 'ਚ ਕਾਰੋਬਾਰੀ ਦੇ ਘਰੋਂ 32 ਲੱਖ ਦੀ ਨਕਦੀ ਬਰਾਮਦ ਹੋਈ
 
ਪੰਜਾਬ

ਬ੍ਰਹਮ ਮਹਿੰਦਰਾ ਨੇ ਮੁੱਖ ਮੰਤਰੀ ਬਾਰੇ ਕਾਂਗਰਸ ਹਾਈਕਮਾਂਡ ਨੂੰ ਸ਼ੰਕੇ ਦੂਰ ਕਰਨ ਨੂੰ ਕਿਹਾ

January 20, 2022 10:04 AM

ਚੰਡੀਗੜ੍ਹ, 19 ਜਨਵਰੀ, (ਪੋਸਟ ਬਿਊਰੋ)- ਪੰਜਾਬ ਦੀਆਂ ਅਗਲਅਿਾਂ ਵਿਧਾਨ ਸਭਾ ਚੋਣਾਂ ਲਈਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਚੇਹਰਾ ਐਲਾਨੇ ਜਾਣ ਪਿੱਛੋਂ ਕਾਂਗਰਸ ਲਈ ਮੁੱਖ ਮੰਤਰੀ ਚੇਹਰਾ ਐਲਾਨ ਕਰਨ ਦੀ ਚੁਣੌਤੀ ਖੜੀ ਹੋ ਗਈ ਹੈ, ਪਰ ਕਾਂਗਰਸ ਹਾਈਕਮਾਨ ਇਸ ਨੂੰ ਟਾਲ ਰਹੀ ਹੈ।
ਅੱਜ ਬੁੱਧਵਾਰ ਨੂੰ ਸੀਨੀਅਰ ਕਾਂਗਰਸੀ ਆਗੂ ਅਤੇ ਲੋਕਲ ਬਾਡੀਜ਼ ਮੰਤਰੀ ਬ੍ਰਹਮ ਮਹਿੰਦਰਾ ਨੇ ਕਾਂਗਰਸ ਹਾਈ ਕਮਾਂਡ ਨੂੰ ਪੰਜਾਬਵਿੱਚਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਬਾਰੇ ਸ਼ੰਕੇ ਦੂਰ ਕਰਨ ਦੀ ਅਪੀਲ ਕੀਤੀ ਹੈ। ਮੋਹਿੰਦਰਾ ਨੇ ਇੱਕ ਬਿਆਨ ਵਿੱਚਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਵਜੋਂ ਸ਼ਾਨਦਾਰ ਕਾਰਗੁਜ਼ਾਰੀ ਦੱਸ ਕੇ ਕਿਹਾ, ‘ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰਨ ਬਾਰੇ ਪਾਰਟੀ ਵਿੱਚਭੰਬਲਭੂਸਾ ਨਹੀਂ ਚਾਹੀਦਾ, ਜਦੋਂ ਕਿ ਪਹਿਲਾਂ ਹੀ ਅਜਿਹਾ ਵਿਅਕਤੀ ਮੌਜੂਦ ਹੈ, ਜਿਸ ਨੇ ਆਪਣੇ ਆਪ ਨੂੰ ਸਿਰਫ ਤਿੰਨ ਮਹੀਨਿਆਂ ਵਿੱਚਸਭ ਦੀਆਂ ਆਸਾਂ ਤੋਂ ਵੱਧ ਸਾਬਤ ਕੀਤਾ ਹੈ।’ ਸੀਨੀਅਰ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ, ਕਾਂਗਰਸ ਪਾਰਟੀ ਨੇ ਸਾਲ 2012 ਅਤੇ 2017 ਦੀਆਂ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰਨ ਦੀ ਪਰੰਪਰਾ ਸ਼ੁਰੂ ਕੀਤੀ ਸੀਤੇਉਸ ਰਵਾਇਤ ਨੂੰ ਜਾਰੀ ਰੱਖਣਾ ਚਾਹੀਦਾ ਹੈ ਅਤੇ ਜਲਦੀ ਤੋਂ ਜਲਦੀ ਉਮੀਦਵਾਰ ਦਾ ਐਲਾਨ ਕਰਨਾ ਚਾਹੀਦਾ ਹੈ।ਬ੍ਰਹਮ ਮਹਿੰਦਰਾ ਨੇ ਕਿਹਾ ਕਿ ਇਹ ਉਦੋਂ ਹੋਰ ਮਹੱਤਵ ਪੂਰਨ ਹੋ ਗਿਆ ਸੀ, ਜਦੋਂ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਉਮੀਦਵਾਰ ਵਜੋਂ ਐਲਾਨ ਕੀਤਾ ਅਤੇ ਅਕਾਲੀ ਦਲ ਬਾਦਲ ਪਹਿਲਾਂ ਹੀ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਲਈ ਉਮੀਦਵਾਰ ਵਜੋਂ ਪੇਸ਼ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਹਾਲਾਤਵਿੱਚ ਕਾਂਗਰਸ ਕੋਈ ਖਲਾਅ ਛੱਡਣ ਨੂੰ ਬਰਦਾਸ਼ਤ ਨਹੀਂ ਕਰ ਸਕਦੀ, ਕਿਉਂਕਿ ਇਹ ਪਾਰਟੀ ਦੇ ਹਿੱਤਾਂ ਲਈ ਨੁਕਸਾਨਦੇਹ ਸਾਬਤ ਹੋ ਸਕਦਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਡਾ. ਧਰਮਵੀਰ ਗਾਂਧੀ ਨੇ ਪਟਿਆਲਾ ਸੀਟ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲ ਪਟਿਆਲਾ 'ਚ ਬਾਲਟੀ 'ਚ ਡੁੱਬਕੇ 2 ਸਾਲਾ ਬੱਚੇ ਦੀ ਮੌਤ, ਬਾਥਰੂਮ ਵਿੱਚ ਖੇਡਦੇ ਹੋਏ ਵਾਪਰੀ ਘਟਨਾ ਹਰ ਸਿੱਖ 5 ਬੱਚੇ ਪੈਦਾ ਕਰੇ, ਜੇ ਸੰਭਾਲ ਨਹੀਂ ਸਕਦੇ ਤਾਂ ਇੱਕ ਬੱਚਾ ਖੁਦ ਰੱਖੋ, 4 ਮੈਨੂੰ ਦੇ ਦਿਓ : ਗਿਆਨੀ ਹਰਨਾਮ ਸਿੰਘ ਧੁੰਮਾ ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਧਨਿਸ਼ਠਾ ਛਾਬੜਾ ਨੇ ਮਾਸਟਰ ਸਪੈਲਰ ਮੁਕਾਬਲਾ ਜਿੱਤਿਆ ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਦਾ ਰਾਜਗੁਰੂ ਨਗਰ ਵਿਖੇ ਫੁੱਲਾਂ ਦੀ ਵਰਖਾ ਨਾਲ ਬਾਵਾ, ਜੱਸੋਵਾਲ ਅਤੇ ਜੰਗੀ ਨੇ ਕੀਤਾ ਸਵਾਗਤ 'ਜਾਗ ਭੈਣੇ ਜਾਗ' ਮੁਹਿੰਮ ਤਹਿਤ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਪਿੰਡਾਂ ਦੀਆਂ ਔਰਤਾਂ ਨੂੰ ਦੱਸੇਗਾ ਵੋਟ ਦੀ ਮਹੱਤਤਾ ਅਕਾਲੀ ਦਲ ਪੰਜਾਬ ਵਿਚੋਂ ਗੈਂਗਸਟਰ ਤੇ ਨਸ਼ੇ ਖਤਮ ਕਰ ਕੇ ਪੰਜਾਬ ਵਿਚ ਨਿਵੇਸ਼ਕਾਂ ਲਈ ਢੁੱਕਵੇਂ ਮਾਹੌਲ ਦੀ ਸਿਰਜਣਾ ਕਰੇਗਾ : ਸੁਖਬੀਰ ਸਿੰਘ ਬਾਦਲ ਜਗਰਾਉਂ 'ਚ ਬਾਇਓ ਗੈਸ ਫੈਕਟਰੀ ਲਗਾਉਣ ਖਿਲਾਫ ਲੋਕਾਂ ਦਾ ਵਿਰੋਧ, ਅਧਿਕਾਰੀਆਂ ਨੂੰ ਕੀਤੀ ਨਿਰਮਾਣ ਰੋਕਣ ਦੀ ਮੰਗ ਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤ