Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਮੁੱਖ ਮੰਤਰੀ ਚੰਨੀ ਦੇ ਰਿਸ਼ਤੇਦਾਰਾਂ ਉੱਤੇ ਈ ਡੀ ਛਾਪੇ ਨਾਲ ਦਸ ਕਰੋੜ ਰੁਪਏ ਤੋਂ ਵੱਧ ਜ਼ਬਤ

January 20, 2022 10:05 AM

* 8 ਕਰੋੜ ਰੁਪਏ ਚੰਨੀ ਦੇ ਇੱਕੋ ਰਿਸ਼ਤੇਦਾਰ ਦੇ ਘਰੋਂ ਮਿਲੇ


ਚੰਡੀਗੜ੍ਹ, 19 ਜਨਵਰੀ, (ਪੋਸਟ ਬਿਊਰੋ)- ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਰੇਤ ਦੀ ਮਾਈਨਿੰਗ ਤੋਂ ਨਾਜਾਇਜ਼ ਕਮਾਈ ਕਰਨ ਦੇ ਦੋਸ਼ ਵਿੱਚ ਬੀਤੇ ਮੰਗਲਵਾਰ ਪੰਜਾਬ ਵਿੱਚ ਜਿਹੜੀ ਵੱਡੀ ਕਾਰਵਾਈ ਕੀਤੀ, ਉਸ ਵਿੱਚ ਇਸ ਟੀਮ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ (ਸਾਲੀ ਦੇ ਬੇਟੇ) ਦੇ ਮੋਹਾਲੀ ਤੇ ਲੁਧਿਆਣਾ ਵਾਲੇ ਘਰਾਂ ਸਮੇਤ 12 ਥਾਵਾਂ ਉੱਤੇ ਛਾਪੇਮਾਰੇ ਅਤੇ ਬੁੱਧਵਾਰ ਸ਼ਾਮ ਤਕ ਨੇ 10 ਕਰੋੜ ਰੁਪਏ ਤੋਂ ਵੱਧ ਨਾਜਾਇਜ਼ ਪੈਸਾ ਜ਼ਬਤ ਕਰਨ ਦਾ ਦਾਅਵਾ ਕੀਤਾ ਹੈ। ਇਸ ਦੌਰਾਨ ਈਡੀ ਨੂੰ ਮੁੱਖ ਮੰਤਰੀ ਦੇ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਘਰ ਤੋਂ 8 ਕਰੋੜ ਰੁਪਏ ਅਤੇ ਉਸ ਦੇ ਇਕ ਸਾਥੀ ਦੇ ਘਰੋਂ 2 ਕਰੋੜ ਦੀ ਰਕਮ ਮਿਲੀ ਹੈ।
ਇਸ ਸੰਬੰਧ ਵਿੱਚ ਈ ਡੀ ਨੂੰ ਸ਼ੱਕ ਹੈ ਕਿ ਇਹਕਰੋੜਾਂ ਰੁਪਏ ਰੇਤ ਮਾਈਨਿੰਗ ਨਾਲ ਨਾਜਾਇਜ਼ ਕਮਾਈ ਦਾ ਮਾਲ ਹੈ।ਈ ਡੀ ਨੇ ਮੋਹਾਲੀ ਦੇ ਸੈਕਟਰ-70 ਵਿਚਲੇ ਹੋਮਲੈਂਡ ਸੁਸਾਈਟੀ ਅਤੇ ਲੁਧਿਆਣਾ ਵਿੱਚ ਸ਼ਹੀਦ ਭਗਤ ਸਿੰਘ ਨਗਰ ਵਿਚਲੇ ਭੁਪਿੰਦਰ ਸਿੰਘ ਹਨੀ ਦੇ ਘਰਾਂ ਉੱਤੇ ਛਾਪੇ ਮਾਰੇ ਅਤੇ ਕਈ ਦਸਤਾਵੇਜ਼ ਜ਼ਬਤ ਕੀਤੇਤੇ ਹਨੀ ਤੋਂ ਪੁੱਛਿਆ ਹੈ ਕਿ ਕੀ ਨਾਜਾਇਜ਼ ਮਾਈਨਿੰਗ ਵਿੱਚ ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅਹੁਦੇ ਦੀ ਵਰਤੋਂ ਕੀਤੀ ਹੈ? ਜਲੰਧਰੋਂ ਆਈ ਹੋਈਈ ਡੀ ਟੀਮ ਲੁਧਿਆਣੇ ਵਿੱਚਕਾਫ਼ੀ ਦੇਰ ਜਾਂਚ ਕਰਦੀ ਰਹੀ ਅਤੇ ਕਈ ਦਸਤਾਵੇਜ਼ ਨਾਲ ਲੈ ਗਈ ਹੈ, ਪਰ ਭੁਪਿੰਦਰ ਸਿੰਘ ਨੇ ਇਸ ਉੱਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ।
ਪਤਾ ਲੱਗਾ ਹੈ ਕਿ ਭੁਪਿੰਦਰ ਸਿੰਘ ਹਨੀ ਪੰਜਾਬ ਦੇਮੁੱਖ ਮੰਤਰੀ ਦੇ ਆਰਥਿਕ ਮਾਮਲੇ ਦੇਖਦਾ ਹੈ ਅਤੇ ਉਸ ਉੱਤੇਦੋਸ਼ ਹੈ ਕਿ ਉਸ ਨੇ ਇਸ ਦੌਰਾਨ ਕਰੋੜਾਂ ਰੁਪਏ ਦੀ ਨਾਜਾਇਜ਼ ਜਾਇਦਾਦ ਬਣਾਈ ਹੈ।ਵਰਨਣ ਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖੁਦ ਨੂੰ ਅਤੇ ਆਪਣੇ ਪਰਿਵਾਰ ਨੂੰ ਹਮੇਸ਼ਾ ‘ਲੋ ਪ੍ਰੋਫਾਈਲ’ ਪਰਿਵਾਰ ਦੱਸਦੇ ਰਹੇ ਹਨ, ਪਰ ਉਨ੍ਹਾਂ ਦੇ ਸਿਆਸੀ ਵਿਰੋਧੀ ਉਨ੍ਹਾਂ ਦੇ ਰਿਸ਼ਤੇਦਾਰ ਦੀ ਕਰੋੜਾਂ ਰੁਪਏ ਦੀ ਜਾਇਦਾਦ ਉੱਤੇ ਸਵਾਲ ਉਠਾਉਂਦੇ ਹਨ।
ਇਸ ਦੌਰਾਨ ਅੱਜ ਬੁੱਧਵਾਰ ਨੂੰ ਪਠਾਨਕੋਟ ਦੇ ਮਾਮੂਨ ਵਿੱਚ ਸਵੇਰੇ ਕਰੀਬ ਅੱਠ ਵਜੇ ਈ ਡੀ ਟੀਮ ਨੇ ਕਾਰੋਬਾਰੀ ਵਿਕਰਮ ਜੋਸ਼ੀ ਦੇ ਘਰਛਾਪਾ ਮਾਰਿਆ ਅਤੇ ਸ਼ਾਮ ਸਾਢੇ ਛੇ ਵਜੇ ਤੱਕ ਰਿਕਾਰਡ ਤੇ ਬੈਂਕ ਖਾਤਿਆਂ ਦੀ ਪੁਣਛਾਣ ਕੀਤੀ।ਫ਼ਤਹਿਗੜ੍ਹ ਸਾਹਿਬ ਦੇ ਅਮਲੋਹ ਹਲਕੇ ਦੇ ਪਿੰਡ ਬੁੱਗਾ ਕਲਾਂਦੇ ਸਾਬਕਾ ਸਰਪੰਚ ਰਣਦੀਪ ਸਿੰਘ ਬੁੱਗਾ ਦੇ ਘਰਵੀ ਅੱਜ ਈ ਡੀ ਟੀਮ ਨੇ ਕਾਰਵਾਈ ਕੀਤੀ ਹੈ। ਰਣਦੀਪ ਸਿੰਘ ਬੁੱਗਾ ਪੰਜਾਬ ਦੇ ਖੇਤੀ ਮੰਤਰੀ ਰਣਦੀਪ ਸਿੰਘ ਨਾਭਾ ਦੇ ਨੇੜੂ ਹਨ।
ਪੰਜਾਬ ਵਿੱਚ ਨਾਜਾਇਜ਼ ਮਾਈਨਿੰਗ ਹਮੇਸ਼ਾ ਵੱਡਾ ਮੁੱਦਾ ਰਿਹਾ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਰਾਜ ਦੌਰਾਨ ਹੈਲੀਕਾਪਟਰ ਉੱਤੇ ਦੌਰਾ ਕਰ ਕੇ ਇਸ ਦੀ ਚਰਚਾ ਕੀਤੀ ਸੀ। ਇਸ ਪਿੱਛੋਂ ਪ੍ਰਸ਼ਾਸਨ ਨੇ ਕਈ ਥਾਂ ਕਾਰਵਾਈ ਕੀਤੀ ਸੀ।ਓਦੋਂ ਚਰਨਜੀਤ ਸਿੰਘ ਚੰਨੀ ਤਕਨੀਕੀ ਸਿੱਖਿਆ ਮੰਤਰੀ ਸਨ। ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਇਹ ਮੁੱਦਾ ਚੁੱਕਿਆਸੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਕੋ-ਇੰਚਾਰਜ ਰਾਘਵ ਚੱਢਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਵਿੱਚ ਨਾਜਾਇਜ਼ ਰੇਤ ਮਾਈਨਿੰਗ ਦੇ ਦੋਸ਼ ਲਾਏ ਸਨ। ਉਨ੍ਹਾਂ ਨੇ ਪਿੰਡ ਜਿੰਦਾਂਪੁਰ ਜਾ ਕੇ ਉਸ ਦੀ ਵੀਡੀਓਗ੍ਰਾਫੀ ਕੀਤੀ ਤੇ ਦੋਸ਼ ਲਾਇਆ ਸੀ ਕਿ ਜਦੋਂ ਜੰਗਲਾਤ ਵਿਭਾਗ ਦੇ ਅਧਿਕਾਰੀ ਨੇ ਨਾਜਾਇਜ਼ ਮਾਈਨਿੰਗ ਦਾ ਵਿਰੋਧ ਕੀਤਾ ਤਾਂ ਉਸ ਦੀ ਬਦਲੀ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਖੁਦ ਉਸ ਥਾਂ ਗਏ ਤੇ ਆਮ ਆਦਮੀ ਪਾਰਟੀ ਦੇ ਦੋਸ਼ਾਂ ਨੂੰ ਝੂਠ ਕਿਹਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ