Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਰਾਣਾ ਗੁਰਜੀਤ ਵੱਲੋਂ ਪਲਟ-ਵਾਰ: ਸੁਖਪਾਲ ਸਿੰਘ ਖਹਿਰਾ ਨੂੰ ਕਾਂਗਰਸ ਤੋਂ ਕੱਢਣ ਲਈ ਸੋਨੀਆ ਗਾਂਧੀ ਨੂੰ ਚਿੱਠੀ ਲਿਖੀ

January 24, 2022 08:25 AM

ਕਪੂਰਥਲਾ, 23 ਜਨਵਰੀ, (ਪੋਸਟ ਬਿਊਰੋ)- ਪੰਜਾਬ ਦੇ ਸੀਨੀਅਰ ਕਾਂਗਰਸ ਨੇਤਾ ਤੇ ਤਕਨੀਕੀ ਸਿੱਖਿਆ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਜੇਲ੍ਹਵਿੱਚ ਬੰਦ ਆਪਣੇ ਵਿਰੋਧੀ ਕਾਂਗਰਸੀ ਨੇਤਾ ਸੁਖਪਾਲ ਸਿੰਘ ਖਹਿਰਾ ਉੱਤੇ ਪਲਟਵਾਂ ਵਾਰ ਕੀਤਾ ਅਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਮਨੀ ਲਾਂਡ੍ਰਿੰਗ ਕੇਸਵਿੱਚਸ਼ਮੂਲੀਅਤ ਦੇ ਕਾਰਨ ਭੁਲੱਥ ਹਲਕੇ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ ਪਾਰਟੀਵਿੱਚੋਂ ਕੱਢਣ ਦੀ ਮੰਗ ਕਰ ਦਿੱਤੀ ਹੈ।
ਸੋਨੀਆ ਗਾਂਧੀ ਨੂੰ ਲਿਖੀ ਚਿੱਠੀਵਿੱਚ ਰਾਣਾ ਗੁਰਜੀਤ ਸਿੰਘ ਨੇ ਕਿਹਾ ਹੈ ਕਿ ਮਨੀ ਲਾਂਡ੍ਰਿੰਗ ਕੇਸਵਿੱਚ ਸੁਖਪਾਲਸਿੰਘ ਖਹਿਰਾ ਇਸ ਸਮੇਂ ਜੇਲ੍ਹਵਿੱਚ ਹੈ ਤੇ ਇਹ ਆਮ ਬੇਨਾਮੀ ਜਾਇਦਾਦ ਜਾਂ ਧਨ ਨਾਲ ਜੁੜਿਆ ਕੇਸ ਨਹੀਂ, ਡਰੱਗ ਦਾ ਕੇਸ ਹੈ, ਜਿਸ ਨਾਲ ਜੁੜੀ ਰਕਮ ਨਸ਼ੇ ਦੇ ਧੰਦੇ ਤੋਂ ਕਮਾਈ ਗਈ ਸੀ। ਰਾਣਾ ਗੁਰਜੀਤ ਸਿੰਘ ਨੇ ਲਿਖਿਆ ਹੈ ਕਿ ਕਾਂਗਰਸ ਪਾਰਟੀ ਹਮੇਸ਼ਾ ਤੋਂ ਨਸ਼ਿਆਂ ਦੇ ਵਿਰੁੱਧ ਹੈਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬਵਿੱਚ ਨਸ਼ੇ ਦੀ ਗੰਭੀਰ ਸਮੱਸਿਆ ਦਾ ਮੁੱਦਾ ਸਾਲ 2015ਵਿੱਚ ਉਠਾਇਆ ਸੀ।ਫਿਰ ਸਾਡੀ ਪਾਰਟੀ ਉਸ ਵਿਅਕਤੀ ਨੂੰ ਟਿਕਟ ਕਿਵੇਂਦੇ ਸਕਦੀ ਹੈ, ਜਿਸ ਉੱਤੇ ਜਾਂ ਪਰਿਵਾਰ ਦੇ ਕਿਸੇ ਹੋਰ ਮੈਂਬਰ ਉੱਤੇ ਨਸ਼ੇ ਦਾ ਦਾਗ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਆਗੂਆਂ ਅਤੇ ਉਮੀਦਵਾਰਾਂ ਨੂੰ ਇਸ ਦਾ ਜਵਾਬ ਦੇਣਾ ਮੁਸ਼ਕਿਲ ਹੋਵੇਗਾ ਕਿ ਇੱਕ ਪਾਸੇ ਅਸੀਂ ਨਸ਼ੇ ਖਤਮ ਕਰਨ ਦੀ ਸਹੁੰ ਚੁੱਕਦੇ ਹਾਂ ਤੇ ਦੂਸਰੇ ਪਾਸੇ ਅਜਿਹੇ ਦਾਗੀ ਬੰਦੇ ਨੂੰ ਟਿਕਟ ਦਿੱਤੀ ਹੈ, ਜਿਹੜਾ ਨਸ਼ੇ ਤੋਂ ਇਕੱਠੀ ਕੀਤੀ ਰਕਮ ਨਾਲ ਜੁੜੇ ਮਨੀ ਲਾਂਡ੍ਰਿੰਗ ਦੇ ਕੇਸਵਿੱਚ ਜੇਲ੍ਹਵਿੱਚ ਬੰਦ ਹੈ।ਵਰਨਣ ਯੋਗ ਹੈ ਕਿ ਕੁਝ ਦਿਨ ਪਹਿਲਾਂ ਸੁਖਪਾਲ ਸਿੰਘ ਖਹਿਰਾ ਤੇ ਸੁਲਤਾਨਪੁਰ ਲੋਧੀ ਦੇ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਰਾਣਾ ਗੁਰਜੀਤ ਨੂੰ ਕਾਂਗਰਸਤੋਂ ਕੱਢਣ ਦੀ ਮੰਗ ਕੀਤੀ ਸੀ। ਜਵਾਬ ਵਿੱਚਅੱਜ ਰਾਣਾ ਗੁਰਜੀਤ ਸਿੰਘ ਨੇ ਖਹਿਰਾ ਨੂੰ ਪਾਰਟੀ ਵਿੱਚੋਂ ਕੱਢਣ ਦੀ ਮੰਗ ਕਰ ਦਿੱਤੀ ਹੈ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ