Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

ਓਨਟਾਰੀਓ ਵਿੱਚ ਦਾਖਲ ਕਰਵਾਏ ਜਾਣ ਵਾਲੇ ਕੋਵਿਡ-19 ਮਰੀਜ਼ਾਂ ਦੀ ਗਿਣਤੀ ਘਟੀ

January 24, 2022 08:51 AM

ਓਨਟਾਰੀਓ, 23 ਜਨਵਰੀ (ਪੋਸਟ ਬਿਊਰੋ) : ਓਨਟਾਰੀਓ ਵਿੱਚ ਕੋਵਿਡ-19 ਨਾਲ ਸਬੰਧਤ ਲੋਕਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਦੀ ਦਰ ਵਿੱਚ ਕਮੀ ਦਰਜ ਕੀਤੀ ਗਈ ਹੈ। ਐਤਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਇਸ ਸਮੇਂ ਓਨਟਾਰੀਓ ਵਿੱਚ 3,797 ਕੋਵਿਡ ਦੇ ਮਰੀਜ਼ ਹਸਪਤਾਲ ਦਾਖਲ ਹਨ ਜਦਕਿ ਆਈਸੀਯੂ ਵਿੱਚ 604 ਲੋਕ ਭਰਤੀ ਹਨ।
ਇਸ ਤੋਂ ਇੱਕ ਦਿਨ ਪਹਿਲਾਂ ਹਸਪਤਾਲਾਂ ਵਿੱਚ ਦਾਖਲ ਕਰਵਾਏ ਗਏ 4,026 ਮਰੀਜ਼ਾਂ ਨਾਲੋਂ ਇਹ ਗਿਣਤੀ ਘੱਟ ਹੈ ਪਰ ਆਈਸੀਯੂ ਵਿੱਚ ਭਰਤੀ ਕਰਵਾਏ ਗਏ 600 ਮਰੀਜ਼ਾਂ ਦੀ ਗਿਣਤੀ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ।ਸਿਹਤ ਮੰਤਰੀ ਕ੍ਰਿਸਟੀਨ ਐਲੀਅਟ ਨੇ ਆਖਿਆ ਕਿ ਐਤਵਾਰ ਨੂੰ ਸਾਰੇ ਹਸਪਤਾਲ ਰਿਪੋਰਟ ਨਹੀਂ ਕਰਦੇ। ਹਸਪਤਾਲਾਂ ਵਿੱਚ ਦਾਖਲ ਕੋਵਿਡ-19 ਦੇ ਮਰੀਜ਼ਾਂ ਵਿੱਚੋਂ 2,079 ਪੂਰੀ ਤਰ੍ਹਾਂ ਵੈਕਸੀਨੇਟਿਡ ਹਨ, 783 ਅਨਵੈਕਸੀਨੇਟਿਡ ਹਨ ਤੇ 194 ਮਰੀਜ਼ ਅੰਸ਼ਕ ਤੌਰ ਉੱਤੇ ਵੈਕਸੀਨੇਟਿਡ ਹਨ। ਬਾਕੀ ਰਹਿੰਦੇ 741 ਮਰੀਜ਼ਾਂ ਦੀ ਵੈਕਸੀਨੇਸ਼ਨ ਦੇ ਦਰਜੇ ਬਾਰੇ ਕੋਈ ਜਾਣਕਾਰੀ ਮੁਹੱਈਆ ਨਹੀਂ ਕਰਵਾਈ ਗਈ।
ਆਈਸੀਯੂ ਵਿੱਚ 227 ਮਰੀਜ਼ ਪੂਰੀ ਤਰ੍ਹਾਂ ਵੈਕਸੀਨੇਟਿਡ ਹਨ, 216 ਵੈਕਸੀਨੇਟਿਡ ਨਹੀਂ ਹਨ ਤੇ 17 ਮਰੀਜ਼ ਅੰਸ਼ਕ ਤੌਰ ਉੱਤੇ ਵੈਕਸੀਨੇਟਿਡ ਹਨ। ਆਈਸੀਯੂ ਵਿੱਚ ਦਾਖਲ 144 ਮਰੀਜ਼ਾਂ ਦੇ ਸਟੇਟਸ ਬਾਰੇ ਵੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਸਰਕਾਰੀ ਅੰਕੜੇ ਦਰਸਾਉਂਦੇ ਹਨ ਕਿ ਆਈਸੀਯੂ ਵਿੱਚ 81 ਫੀ ਸਦੀ ਮਰੀਜ਼ਾਂ ਦਾ ਕੋਵਿਡ-19 ਦਾ ਇਲਾਜ ਚੱਲ ਰਿਹਾ ਹੈ ਜਦਕਿ 19 ਫੀ ਸਦੀ ਹੋਰ ਕਾਰਨਾਂ ਕਰਕੇ ਭਰਤੀ ਹਨ।

 

 

 
Have something to say? Post your comment