Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਕੋਵਿਡ ਪਾਬੰਦੀਆਂ : ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੇ ਆਪਣਾ ਵਿਆਹ ਮੁਲਤਵੀ ਕੀਤਾ

January 25, 2022 12:53 AM

ਨਿਊਜ਼ੀਲੈਂਡ, 24 ਜਨਵਰੀ (ਪੋਸਟ ਬਿਊਰੋ)- ਪੂਰੀ ਦੁਨੀਆ ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਨਾਲ ਜੂਝ ਰਹੀ ਹੈ, ਜਿਸ ਨੂੰ ਰੋਕਣ ਲਈ ਸਖ਼ਤ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਇਨ੍ਹਾਂ ਪਾਬੰਦੀਆਂ ਕਾਰਨ ਕਈ ਸਮਾਗਮ ਮੁਲਤਵੀ ਕੀਤੇ ਜਾ ਰਹੇ ਹਨ। ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਨ ਨੇ ਵੀ ਕੋਵਿਡ ਪਾਬੰਦੀਆਂ ਨੂੰ ਵੇਖਦੇ ਹੋਏ ਆਪਣਾ ਵਿਆਹ ਰੱਦ ਕਰ ਦਿੱਤਾ ਹੈ। ਦੱਸ ਦੇਈਏ ਕਿ ਦੇਸ਼ ਵਿੱਚ ਵੀ ਕੋਵਿਡ-19 ਦੇ ਨਵੇਂ ਵੇਰੀਐਂਟ ਓਮੀਕਰੋਨ ਦੇ ਵਧਦੇ ਹੋਏ ਖ਼ਤਰੇ ਕਾਰਨ ਨਵੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ।
ਜੈਸਿੰਡਾ ਆਰਡਨ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਓਮੀਕ੍ਰੋਨ ਦੇ ਵਧਦੇ ਖ਼ਤਰੇ ਨੂੰ ਘੱਟ ਕਰਨ ਲਈ ਦੇਸ਼ ਵਿੱਚ ਸਖ਼ਤ ਪਾਬੰਦੀਆਂ ਲਾਈਆਂ ਗਈਆਂ ਹਨ। ਦੇਸ਼ ਆਪਣੇ ਕੋਵਿਡ-19 ਸੁਰੱਖਿਆ ਫਰੇਮਵਰਕ ਦੇ ਤਹਿਤ ਇੱਕ ਲਾਲ ਸੈਟਿੰਗ ਵੱਲ ਜਾਵੇਗਾ, ਜਿਸ ਵਿੱਚ ਅਜੇ ਹੋਰ ਵੀ ਮਾਸਕ ਪਾਏ ਜਾਣਗੇ। ਪੀ ਐਮ ਆਰਡਨ ਨੇ ਕਿਹਾ ਕਿ ਇਨਡੋਰ ਪਰਾਹੁਣਚਾਰੀ ਸੈਟਿੰਗਾਂ, ਜਿਵੇਂ ਬਾਰ ਅਤੇ ਰੈਸਟੋਰੈਂਟ ਅਤੇ ਵਿਆਹਾਂ ਵਰਗੇ ਸਮਾਗਮ 100 ਲੋਕਾਂ ਤਕ ਸੀਮਿਤ ਹੋਣਗੇ। ਆਰਡਨ ਨੇ ਕਿਹਾ ਕਿ ਜਿਹੜੇ ਲੋਕ ਕਿਸੇ ਸਮਾਗਮ ਵਿੱਚ ਵੈਨਿਊ ਵੈਕਸੀਨ ਪਾਸ ਦੀ ਵਰਤੋਂ ਨਹੀਂ ਕਰਦੇ, ਉਨ੍ਹਾਂ ਲਈ ਸਮਾਗਮ ਵਿੱਚ ਸ਼ਾਮਲ ਹੋਣ ਦੀ ਸੀਮਾ 25 ਲੋਕਾਂ ਤਕ ਘਟਾ ਦਿੱਤੀ ਗਈ ਹੈ।
ਪ੍ਰਧਾਨ ਮੰਤਰੀ ਨੇ ਕਿਹਾ,‘ਮੇਰਾ ਵਿਆਹ ਅੱਗੇ ਨਹੀਂ ਵੱਧ ਰਿਹਾ।' ਉਨ੍ਹਾਂ ਨੇ ਦੇਸ਼ ਵਿੱਚ ਓਮਿਕਰੋਨ ਦੇ ਵਧਦੇ ਖ਼ਤਰੇ ਬਾਰੇ ਚਿੰਤਾ ਪ੍ਰਗਟਾਈ। ਹਾਲੇ ਉਨ੍ਹਾਂ ਨੇ ਆਪਣੇ ਵਿਆਹ ਦੀ ਤਰੀਕ ਦਾ ਖ਼ੁਲਾਸਾ ਨਹੀਂ ਕੀਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ