Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਕੈਪਟਨ ਅਮਰਿੰਦਰ ਸਿੰਘ 8ਵੀਂ ਵਾਰ ਵਿਧਾਨ ਸਭਾ ਦੀ ਚੋਣ ਲੜਨਗੇ

January 25, 2022 01:05 AM

ਪਟਿਆਲਾ, 24 ਜਨਵਰੀ (ਪੋਸਟ ਬਿਊਰੋ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਦੇ ਐਲਾਨੇ ਗਏ 22 ਉਮੀਦਵਾਰਾਂ ਵਿੱਚ ਖੁਦਕੈਪਟਨ ਅਮਰਿੰਦਰ ਸਿੰਘ ਦਾ ਨਾਮ ਵੀ ਹੈ। ਐਤਕੀਂ ਇੱਕ ਵਾਰ ਫਿਰ ਪੁਰਾਣੇ ਪਟਿਆਲਾ ਸ਼ਹਿਰੀ ਹਲਕੇ ਤੋਂ ਚੋਣ ਲੜਨਗੇ। ਇਸ ਹਲਕੇ ਤੋਂ ਉਹ ਲਗਾਤਾਰ ਚਾਰ ਵਾਰ ਵਿਧਾਇਕ ਬਣ ਕੇ ਦੋ ਵਾਰ ਮੁੱਖ ਮੰਤਰੀ ਵੀ ਬਣ ਚੁੱਕੇ ਹਨ। ਐਤਕੀਂ ਉਹ ਅੱਠਵੀਂ ਵਾਰ ਵਿਧਾਨ ਸਭਾ ਚੋਣ ਲੜਨਗੇ।
ਅੱਜ ਤਕ ਸੱਤ ਵਾਰ ਵਿਧਾਨ ਸਭਾ ਦੀਆਂ ਚੋਣਾਂ ਲੜ ਚੁੱਕੇ ਅਮਰਿੰਦਰ ਸਿੰਘ ਨੂੰ ਪਹਿਲੀ ਚੋਣ ਦੌਰਾਨ ਹਾਰ ਹੋਈ ਸੀ, ਪਰ ਬਾਕੀ ਛੇ ਚੋਣਾਂ ਵਿੱਚ ਉਹ ਜੇਤੂ ਰਹੇ ਸਨ। ਸਿਆਸਤ ਦੀ ਗੁੜਤੀ ਉਨ੍ਹਾਂ ਨੂੰ ਵਿਰਸੇ ਤੋਂ ਹੀ ਮਿਲੀ ਸੀ, ਕਿਉਂਕਿ ਉਨ੍ਹਾਂ ਦੇ ਪਿਤਾ ਮਹਾਰਾਜਾ ਯਾਦਵਿੰਦਰ ਸਿੰਘ ਵਿਧਾਇਕ ਅਤੇ ਮਾਤਾ ਮਹਿੰਦਰ ਕੌਰ ਪਾਰਲੀਮੈਂਟ ਮੈਂਬਰ ਰਹੇ ਹਨ। ਸਾਲ 1967 ਵਿੱਚ ਮਹਾਰਾਜਾ ਯਾਦਵਿੰਦਰ ਸਿੰਘ ਡਕਾਲਾ ਤੋਂ ਵਿਧਾਇਕ ਸਨ, ਅਗਲੀ ਵਾਰ 1969 ਵਿੱਚ ਅਮਰਿੰਦਰ ਸਿੰਘ ਨੇ ਵੀ ਰਾਜਨੀਤੀ ਵਿੱਚ ਪੈਰ ਧਰਰਿਆ ਅਤੇ ਡਕਾਲਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ, ਪਰ ਤੀਸਰੇ ਨੰਬਰ ਉੱਤੇ ਰਹੇ। ਕੁਝ ਸਾਲਾਂ ਮਗਰੋਂ ਉਹ ਕਾਂਗਰਸ ਵਿੱਚ ਸ਼ਾਮਲ ਹੋ ਗਏ ਤੇ 1977 ਵਿੱਚ ਪਟਿਆਲਾ ਤੋਂ ਕਾਂਗਰਸ ਉਮੀਦਵਾਰ ਵਜੋਂ ਲੋਕ ਸਭਾ ਦੀ ਚੋਣ ਲੜੀ, ਪਰ ਅਕਾਲੀ ਉਮੀਦਵਾਰ ਗੁਰਚਰਨ ਸਿੰਘ ਟੌਹੜਾ ਤੋਂ ਇੱਕ ਲੱਖ ਵੋਟਾਂ ਨਾਲ ਹਾਰ ਗਏ। ਸਾਲ 1980 ਵਿੱਚ ਹੋਈ ਅਗਲੀ ਚੋਣ ਦੌਰਾਨ ਹਰਚੰਦ ਸਿੰਘ ਸਰਹੰਦੀ ਨੂੰ ਇੱਕ ਲੱਖ ਵੋਟਾਂ ਨਾਲ ਹਰਾ ਕੇ ਪਾਰਲੀਮੈਂਟ ਮੈਂਬਰ ਚੁਣੇ ਗਏ, ਪਰ ਅਪਰੇਸ਼ਨ ਬਲਿਊ ਸਟਾਰ ਦੇ ਰੋਸ ਵਜੋਂ 1984 ਵਿੱਚ ਪਾਰਲੀਮੈਂਟਤੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ। ਸਾਲ 1985 ਵਿੱਚ ਉਹ ਤਲਵੰਡੀ ਸਾਬੋ ਤੋਂ ਅਕਾਲੀ ਵਿਧਾਇਕ ਬਣ ਕੇ ਬਰਨਾਲਾ ਸਰਕਾਰ ਦੇ ਖੇਤੀਬਾੜੀ ਮੰਤਰੀ ਬਣੇ ਅਤੇ ਸਾਲ 1986 ਵਿੱਚ ਮੰਤਰੀ ਵਜੋਂ ਅਸਤੀਫਾ ਦੇ ਦਿੱਤਾ ਸੀ। ਇਸ ਦੇ ਬਾਅਦ 1987 ਵਿੱਚ ਸਰਕਾਰ ਟੁੱਟ ਗਈ ਤੇ ਸਾਲ 1992 ਦੀਆਂ ਚੋਣਾਂ ਦੌਰਾਨ ਸਮਾਣਾ ਤੋਂ ਅਕਾਲੀ ਉਮੀਦਵਾਰ ਵੱਜੋਂ ਅਮਰਿੰਦਰ ਸਿੰਘ ਬਿਨਾਂ ਮੁਕਾਬਲਾ ਚੁਣੇ ਗਏ। ਅਗਲੀ ਵਾਰੀ 1997 ਵਿੱਚ ਟਿਕਟ ਨਾ ਮਿਲੀ ਤਾਂ 1998 ਵਿੱਚ ਉਹ ਫਿਰ ਕਾਂਗਰਸ ਵਿੱਚ ਆ ਗਏ। ਕਾਂਗਰਸ ਦੇ ਸੂਬਾ ਪ੍ਰਧਾਨ ਵਜੋਂ ਉਨ੍ਹਾਂ ਨੇ ਪਟਿਆਲਾ ਤੋਂ ਲੋਕ ਸਭਾ ਚੋਣ ਲੜੀ, ਪਰ ਅਕਾਲੀ ਦਲ ਦੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਤੋਂ ਹਾਰ ਗਏ। ਫਿਰ 2002 ਵਿੱਚ ਉਨ੍ਹਾਂ ਏਦਾਂ ਪਟਿਆਲਾ ਸ਼ਹਿਰ ਮੱਲਿਆ ਕਿ 2002, 2007, 2012 ਅਤੇ 2017 ਲਗਾਤਾਰ ਚਾਰ ਵਾਰ ਵਿਧਾਇਕ ਅਤੇ ਦੋ ਵਾਰ ਮੁੱਖ ਮੰਤਰੀ ਬਣੇ।
ਸਾਲ 2014 ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਜਾ ਕੇ ਲੋਕ ਸਭਾ ਦੀ ਚੋਣ ਲੜੀ ਅਤੇ ਭਾਜਪਾ ਨੇਤਾ ਅਰੁਣ ਜੇਤਲੀ ਨੂੰ ਵੱਡੇ ਫਰਕ ਨਾਲ ਹਰਾਇਆ। ਜਿਸ ਦੌਰਾਨ ਪਟਿਆਲਾ ਦੇ ਵਿਧਾਇਕ ਵਜੋਂ ਅਸਤੀਫਾ ਦੇਣ ਦੇ ਕਾਰਨ ਹੋਈ ਜ਼ਿਮਨੀ ਚੋਣ ਦੌਰਾਨ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਇੱਥੋਂ ਵਿਧਾਇਕ ਬਣੇ। ਅਗਲੀ ਚੋਣ ਵਿੱਚ ਉਹ ਫਿਰ ਏਸੇ ਹਲਕੇ ਤੋਂ ਵਿਧਾਇਕ ਅਤੇ ਪੰਜਾਬ ਦੇ ਮੁੱਖ ਮੰਤਰੀ ਬਣੇ, ਪਰ ਕਾਂਗਰਸ ਵਿੱਚ ਛਿੜੇ ਵਿਵਾਦ ਕਾਰਨ ਸਾਢੇ ਚਾਰ ਸਾਲਾਂ ਮਗਰੋਂ ਉਨ੍ਹਾਂ ਨੂੰ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣਾ ਪਿਆ। ਇਸ ਪਿੱਛੋਂ ਉਨ੍ਹਾਂ ਵੱਖਰੀ ਪਾਰਟੀ ਬਣਾਈ। ਇਸੇ ਤਰ੍ਹਾਂ 52 ਸਾਲਾਂ ਦੇ ਰਾਜਸੀ ਜੀਵਨ ਦੌਰਾਨ ਉਹ ਦੋ ਵਾਰ ਪਾਰਲੀਮੈਂਟ ਮੈਂਬਰ, ਛੇ ਵਾਰ ਵਿਧਾਇਕ ਅਤੇ ਦੋ ਵਾਰ ਮੁੱਖ ਮੰਤਰੀ ਬਣੇ ਹਨ। ਇੱਕ ਵਾਰ ਵਿਧਾਨ ਸਭਾ ਅਤੇ ਦੋ ਵਾਰ ਲੋਕ ਸਭਾ ਦੀ ਚੋਣ ਹਾਰੇ ਵੀ ਹਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ