Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਭਗਵੰਤ ਮਾਨ ਦੀ ਕੈਪਟਨ ਨੂੰ ਚੁਣੌਤੀ: ਪਾਕਿ ਤੋਂ ਆਏ ਫੋਨ ਵਾਲੀ ਗੱਲ ਐਨੇ ਸਾਲ ਛੁਪਾ ਕੇ ਕਿਉਂ ਰੱਖੀ?

January 26, 2022 08:13 AM

ਚੰਡੀਗੜ੍ਹ, 25 ਜਨਵਰੀ, (ਪੋਸਟ ਬਿਊਰੋ)-ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂਨੂੰ ਮੰਤਰੀ ਬਣਵਾਉਣ ਦੇ ਲਈ ਪਾਕਿਸਤਾਨ ਤੋਂ ਸਿਫ਼ਾਰਸ਼ ਆਉਣ ਬਾਰੇਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂਖ਼ੁਲਾਸੇ ਕਰਨ ਬਾਰੇ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕੈਪਟਨ ਉੱਤੇ ਜ਼ੋਰਦਾਰ ਹਮਲਾ ਕਰ ਕੇਪੁੱਛਿਆ ਕਿ ਜੇ ਨਵਜੋਤ ਸਿੰਘ ਸਿੱਧੂ ਨੂੰ ਮੰਤਰੀ ਬਣਾਉਣ ਲਈ ਪਾਕਿਸਤਾਨ ਤੋਂ ਉਨ੍ਹਾਂ ਨੂੰ ਫ਼ੋਨ ਅਤੇ ਮੈਸੇਜ਼ ਆਏ ਸਨ ਤਾਂ ਐਨੇ ਸਾਲ ਕੈਪਟਨ ਨੇ ਇਹ ਗੱਲਛੁਪਾ ਕੇ ਕਿਉਂ ਰੱਖੀ? ਕੀ ਪਾਕਿਸਤਾਨ ਦੇ ਕਹਿਣ ਉੱਤੇ ਹੀ ਉਹ ਨਵਜੋਤ ਸਿੰਘ ਸਿੱਧੂ ਨੂੰ ਦੁਬਾਰਾ ਮੰਤਰੀ ਬਣਾਉਣ ਦੀ ਪੇਸ਼ਕਸ਼ ਕਰ ਰਹੇ ਸਨ?
ਭਗਵੰਤ ਮਾਨ ਨੇ ਨਾਂਅ ਲਏ ਬਿਨਾਂ ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕੀਤੀ ਅਤੇ ਕਿਹਾ ਕਿ ‘ਪਾਕਿਸਤਾਨ ਤਾਂ ਖ਼ੁਦ ਕੈਪਟਨ ਦੇ ਘਰ ਰਹਿੰਦਾ ਸੀ, ਸਿਰਫ਼ ਮੰਤਰੀ ਨਹੀਂ, ਪੰਜਾਬ ਪੁਲਸ ਦੇ ਮੁਖੀ (ਡੀਜੀ ਪੀ) ਅਤੇ ਚੀਫ ਸੈਕਟਰੀ ਤੱਕ ਪਾਕਿਸਤਾਨ ਤੋਂ ਪੁੱਛ ਕੇ ਨਿਯੁਕਤ ਕੀਤੇ ਜਾਂਦੇ ਸਨ। ਪੰਜਾਬ ਦੇ ਸੀਨੀਅਰ ਅਫਸਰਾਂ ਤੋਂ ਕੈਪਟਨ ਅਮਰਿੰਦਰ ਸਿੰਘ ਆਪਣੇ ਸਿਸਵਾਂ ਫਾਰਮ ਹਾਊਸ ਵਿੱਚ ਲੱਗੇ ਸੀਤਾਫਲ ਅਤੇ ਚੀਕੂ ਦੀ ਰਾਖੀ ਕਰਵਾਉਂਦੇ ਸਨ।’ ਮਾਨ ਨੇ ਕਿਹਾ ਕਿ ਚੋਣਾਂ ਮੌਕੇ ਪੰਜਾਬ ਦਾ ਮਾਹੌਲ ਖ਼ਰਾਬ ਲਈ ਕੈਪਟਨ ਪਾਕਿਸਤਾਨ ਦੇ ਨਾਂਅ ਦੀਆਂ ਗੱਲਾਂ ਇਸ ਲਈ ਕਰਦੇ ਹਨ ਕਿ ਉਨ੍ਹਾਂ ਕੋਲ ਅੱਜਕੱਲ੍ਹ ਬੋਲਣ ਲਈ ਕੁਝ ਬਚਿਆ ਹੀ ਨਹੀਂ।
ਕੈਪਟਨ ਅਮਰਿੰਦਰ ਸਿੰਘ ਵੱਲੋਂਭਗਵੰਤ ਮਾਨ ਨੂੰ ਕਾਮੇਡੀਅਨ ਕਹੇ ਜਾਣ ਉੱਤੇ ਮੁੜਵਾਂ ਵਾਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਜਿਸ ਨੂੰ ਕਾਮੇਡੀਅਨ ਕਹਿੰਦੇ ਹਨ, ਉਸ ਨੇ ਦੇਸ਼ ਦੀ ਪਾਰਲੀਮੈਂਟ ਵਿਚ ਪੰਜਾਬ ਦੇ ਪਾਣੀ, ਪੰਜਾਬ ਦੀ ਖੇਤੀ, ਕਿਸਾਨ, ਕੈਂਸਰ ਤੇ ਮਾਫ਼ੀਆ ਰਾਜ ਦੇ ਮੁੱਦੇ ਚੁੱਕੇ ਹਨ, ਪਰ ਕੈਪਟਨ ਪਾਰਲੀਮੈਂਟ ਮੈਂਬਰ ਸਨ ਤਾਂ ਪਾਰਲੀਮੈਂਟਵਿੱਚ ਜਾਂਦੇ ਹੀ ਨਹੀਂ ਸਨ, ਓਥੇ ਕੈਪਟਨ ਦੀ ਹਾਜ਼ਰੀ ਸਭ ਤੋਂ ਵੱਧ ਖ਼ਰਾਬ ਸੀ, ਲੋਕਾਂ ਦੀ ਆਵਾਜ਼ ਉਨ੍ਹਾਂ ਕੀ ਚੁੱਕਣੀ ਸੀ। ਮਾਨ ਦੇ ਦੋਸ਼ ਲਾਇਆ, ‘ਮੁੱਖ ਮੰਤਰੀ ਰਹਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਅਤੇ ਵਾਅਦੇ ਪੂਰੇ ਕਰਨ ਦੀ ਬਜਾਏ ਸਾਢੇ ਚਾਰ ਸਾਲ ਸਿਸਵਾਂ ਫਾਰਮ ਹਾਊਸ ਵਿੱਚ ਬੈਠੇ ਰਹੇ ਸਨ।’

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ