Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਟਰੱਕਰਜ਼ ਲਈ ਲਾਜ਼ਮੀ ਵੈਕਸੀਨੇਸ਼ਨ ਨਿਯਮ ਕਾਰਨ ਫੂਡ ਦੀ ਘਾਟ ਪੈਦਾ ਨਹੀਂ ਹੋਵੇਗੀ : ਅਲਘਬਰਾ

January 26, 2022 06:24 PM

ਓਟਵਾ, 26 ਜਨਵਰੀ (ਪੋਸਟ ਬਿਊਰੋ) : ਟਰਾਂਸਪੋਰਟ ਮੰਤਰੀ ਉਮਰ ਅਲਘਬਰਾ ਵੱਲੋਂ ਕੈਨੇਡੀਅਨਜ਼ ਨੂੰ ਇਹ ਭਰੋਸਾ ਦਿਵਾਇਆ ਜਾ ਰਿਹਾ ਹੈ ਕਿ ਕੈਨੇਡਾ-ਯੂਐਸ ਬਾਰਡਰ ਕਰੌਸ ਕਰਨ ਲਈ ਲਾਜ਼ਮੀ ਕੀਤੇ ਗਏ ਵੈਕਸੀਨ ਸਬੰਧੀ ਨਿਯਮ ਦਾ ਵਿਰੋਧ ਕਰ ਰਹੇ ਘੱਟ ਗਿਣਤੀ ਟਰੱਕ ਡਰਾਈਵਰਾਂ ਕਾਰਨ ਕੈਨੇਡਾ ਵਿੱਚ ਖਾਣੇ ਦੀ ਕਿੱਲਤ ਨਹੀਂ ਹੋਣ ਵਾਲੀ।
ਇੱਕ ਇੰਟਰਵਿਊ ਵਿੱਚ ਅਲਘਬਰਾ ਨੇ ਆਖਿਆ ਕਿ ਵੱਡੀਆਂ ਗਰੌਸਰੀ ਸਟੋਰ ਚੇਨਜ਼ ਤੇ ਹੋਰਨਾਂ ਰੀਟੇਲਰਜ਼ ਵੱਲੋਂ ਉਨ੍ਹਾਂ ਨੂੰ ਇਹ ਭਰੋਸਾ ਦਿਵਾਇਆ ਗਿਆ ਹੈ ਕਿ ਆਪਣੇ ਕਸਮਟਰਜ਼ ਦੀਆਂ ਲੋੜਾਂ ਪੂਰੀਆਂ ਕਰਨ ਲਈ ਉਨ੍ਹਾਂ ਕੋਲ ਵਾਧੂ ਮਾਤਰਾ ਵਿੱਚ ਸਮਾਨ ਹੈ। ਉਨ੍ਹਾਂ ਵੱਲੋਂ ਇਹ ਦਾਅਵਾ ਵੀ ਕੀਤਾ ਗਿਆ ਹੈ ਕਿ ਕੋਵਿਡ-19 ਮਹਾਂਮਾਰੀ ਕਾਰਨ ਲੇਬਰ ਦੀ ਘਾਟ ਤੇ ਸਪਲਾਈ ਚੇਨ ਵਿੱਚ ਪੈਣ ਵਾਲੇ ਅੜਿੱਕਿਆਂ ਦੇ ਬਾਵਜੂਦ ਉਨ੍ਹਾਂ ਕੋਲ ਸਮਾਨ ਵਾਧੂ ਮਾਤਰਾ ਵਿੱਚ ਉਪਲਬਧ ਹੋਵੇਗਾ।
ਉਨ੍ਹਾਂ ਆਖਿਆ ਕਿ 15 ਜਨਵਰੀ ਤੋਂ ਇਹ ਨਿਯਮ ਲਾਗੂ ਹੋ ਚੁੱਕਿਆ ਹੈ ਪਰ ਰੋਜ਼ਾਨਾਂ ਵੱਡੀ ਗਿਣਤੀ ਵਿੱਚ ਟਰੱਕ ਕੈਨੇਡਾ ਅਮਰੀਕਾ ਸਰਹੱਦ ਪਾਰ ਕਰ ਰਹੇ ਹਨ।ਉਨ੍ਹਾਂ ਦੇ ਕਹਿਣਾ ਦਾ ਭਾਵ ਸੀ ਕਿ ਇਸ ਨਿਯਮ ਦਾ ਵਿਰੋਧ ਕਰਨ ਵਾਲਿਆਂ ਵਿੱਚ ਥੋੜ੍ਹੀ ਗਿਣਤੀ ਟਰੱਕਰਜ਼ ਹੀ ਸ਼ਾਮਲ ਹਨ। ਉਨ੍ਹਾਂ ਕੰਜ਼ਰਵੇਟਿਵ ਸਿਆਸਤਦਾਨਾਂ ਸਮੇਤ ਆਲੋਚਕਾਂ ਨੂੰ ਲੰਮੇਂ ਹੱਥੀਂ ਲੈਂਦਿਆਂ ਆਖਿਆ ਕਿ ਉਹ ਵਧਾ ਚੜ੍ਹਾ ਕੇ ਗੱਲਾਂ ਨੂੰ ਤੇ ਸਮੱਸਿਆਵਾਂ ਨੂੰ ਪੇਸ਼ ਕਰ ਰਹੇ ਹਨ। ਉਹ ਮਹਾਂਮਾਰੀ ਕਾਰਨ ਪਹਿਲਾਂ ਤੋਂ ਹੀ ਪਰੇਸ਼ਾਨ ਕੈਨੇਡੀਅਨਜ਼ ਦੇ ਮਨਾਂ ਵਿੱਚ ਜਾਣਬੁੱਝ ਕੇ ਡਰ ਪੈਦਾ ਕਰ ਰਹੇ ਹਨ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ