Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਇੱਕ ਵਾਰੀ ਫਿਰ ਬੈਂਕ ਆਫ ਕੈਨੇਡਾ ਵੱਲੋਂ ਵਿਆਜ਼ ਦਰਾਂ ਵਿੱਚ ਨਹੀਂ ਕੀਤਾ ਗਿਆ ਵਾਧਾ

January 27, 2022 08:48 AM

ਓਟਵਾ, 26 ਜਨਵਰੀ (ਪੋਸਟ ਬਿਊਰੋ) : ਬੁੱਧਵਾਰ ਨੂੰ ਬੈਂਕ ਆਫ ਕੈਨੇਡਾ ਵੱਲੋਂ ਆਪਣੀਆਂ ਵਿਆਜ਼ ਦਰਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ।ਪਰ ਆਉਣ ਵਾਲੇ ਦਿਨਾਂ ਵਿੱਚ ਬੈਂਕ ਨੇ ਮਹਿੰਗਾਈ ਨੂੰ ਠੱਲ੍ਹ ਪਾਉਣ ਲਈ ਇਨ੍ਹਾਂ ਵਿਆਜ਼ ਦਰਾਂ ਵਿੱਚ ਵਾਧਾ ਕਰਨ ਦੀ ਚੇਤਾਵਨੀ ਦਿੱਤੀ।
ਸੈਂਟਰਲ ਬੈਂਕ ਵੱਲੋਂ ਇਸ ਸਾਲ ਮਾਰਚ ਤੋਂ ਵਿਆਜ਼ ਦਰਾਂ ਵਿੱਚ ਵਾਧਾ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਤੋਂ ਪਹਿਲਾਂ ਬੈਂਕ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਉਹ ਅਹਿਮ ਪਾਲਿਸੀ ਦਰਾਂ 0·25 ਫੀ ਸਦੀ ਤੋਂ ਨਹੀਂ ਵਧਾਵੇਗਾ।ਜਿ਼ਕਰਯੋਗ ਹੈ ਕਿ ਮਾਰਚ 2020 ਤੋਂ ਕੋਵਿਡ-19 ਮਹਾਂਮਾਰੀ ਦੀ ਪਹਿਲੀ ਵੇਵ ਤੋਂ ਲੈ ਕੇ ਹੁਣ ਤੱਕ ਬੈਂਕ ਵੱਲੋਂ ਇਹ ਵਿਆਜ਼ ਦਰਾਂ ਸੱਭ ਤੋਂ ਹੇਠਲੇ ਪੱਧਰ ਉੱਤੇ ਰੱਖੀਆਂ ਗਈਆਂ ਹਨ।
ਬੈਂਕ ਆਫ ਕੈਨੇਡਾ ਨੇ ਆਖਿਆ ਕਿ ਸੂਚਕ-ਅੰਕ ਦਰਸਾਉਂਦੇ ਹਨ ਕਿ ਅਰਥਚਾਰਾ ਲੀਹ ਉੱਤੇ ਆ ਰਿਹਾ ਹੈ।ਲੇਬਰ ਮਾਰਕਿਟ ਵੀ ਮਹਾਂਮਾਰੀ ਤੋਂ ਪਹਿਲਾਂ ਵਾਲੇ ਪੱਧਰ ਉੱਤੇ ਪਹੁੰਚ ਗਈ ਹੈ।ਬੈਂਕ ਆਫ ਕੈਨੇਡਾ ਨੇ ਆਖਿਆ ਕਿ ਸੀਨੀਅਰ ਨੀਤੀ ਘਾੜਿਆਂ ਵੱਲੋਂ ਜਿਹੜੀ ਪੇਸ਼ੀਨਿਗੋਈ ਕੀਤੀ ਗਈ ਸੀ ਉਸ ਨਾਲੋਂ ਵਿਕਾਸ ਦਰ ਪਿਛਲੇ ਕੁੱਝ ਮਹੀਨਿਆਂ ਵਿੱਚ ਮਜ਼ਬੂਤ ਹੋਈ ਹੈ।
ਇਸ ਮੌਕੇ ਬੈਂਕ ਦੇ ਗਵਰਨਰ ਟਿੱਫ ਮੈਕਲੈਮ ਨੇ ਆਖਿਆ ਕਿ ਮਹਿੰਗਾਈ ਦਰ ਨੂੰ ਕਾਬੂ ਵਿੱਚ ਕਰਨ ਲਈ ਬੈਂਕ ਨੂੰ ਵਿਆਜ਼ ਦਰਾਂ ਵਿੱਚ ਵਾਧਾ ਕਰਨਾ ਪਵੇਗਾ। ਉਨ੍ਹਾਂ ਆਖਿਆ ਕਿ ਓਮਾਈਕ੍ਰੌਨ ਦੇ ਅਚਾਨਕ ਭਾਰੂ ਪੈ ਜਾਣ ਕਾਰਨ ਇੱਕ ਵਾਰੀ ਫਿਰ ਇਨ੍ਹਾਂ ਵਿਆਜ਼ ਦਰਾਂ ਵਿੱਚ ਵਾਧੇ ਉੱਤੇ ਰੋਕ ਲਾਈ ਗਈ ਹੈ।

 

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ