Welcome to Canadian Punjabi Post
Follow us on

28

March 2024
 
ਪੰਜਾਬ

ਪੰਜਾਬ ਦੀ ਸੁਰੱਖਿਆ ਬਾਰੇ ਭਗਵੰਤ ਮਾਨ ਦਾ ਕਾਂਗਰਸ ਉੱਤੇ ਹਮਲਾ

January 27, 2022 09:20 AM

ਚੰਡੀਗੜ੍ਹ, 26 ਜਨਵਰੀ, (ਪੋਸਟ ਬਿਊਰੋ)- ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਮੁੱਖ ਮੰਤਰੀ ਲਈ ਉਮੀਦਵਾਰ ਭਗਵੰਤ ਮਾਨ ਨੇ ਅੱਜ ਪੰਜਾਬ ਦੀ ਸੁਰੱਖਿਆ ਦੇ ਮੁੱਦੇ ਬਾਰੇ ਕਿਹਾ ਕਿ ਰਾਜ ਦੀ ਕਾਂਗਰਸ ਸਰਕਾਰ ਆਪਸੀ ਲੜਾਈ ਵਿੱਚ ਉਲਝੀ ਹੋਈ ਹੈ, ਜਿਸ ਕਰ ਕੇ ਉਹ ਸੁਰੱਖਿਆ ਵੱਲ ਧਿਆਨ ਨਹੀਂ ਦੇ ਰਹੀ।
ਅੱਜ ਏਥੇ ਇੱਕ ਪ੍ਰੈੱਸ ਕਾਨਫਰੰਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਮਸਾਂ ਸੌ ਕੁ ਦਿਨਾਂ ਵਿੱਚ ਪੁਲਸ ਦੇ ਚਾਰ ਮੁਖੀ (4 ਡੀ ਜੀ ਪੀ) ਬਦਲ ਦਿੱਤੇ ਤਾਂ ਪੁਲਸ ਨੂੰ ਆਪਣੇ ਮੁੱਖ ਅਧਿਕਾਰੀ ਦਾ ਵੀ ਪਤਾ ਨਹੀਂ ਲੱਗਦਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਕਾਲੀ-ਭਾਜਪਾ ਸਰਕਾਰ ਵੇਲੇ ਬੇਅਦਬੀ ਦੀਆਂ ਘਟਨਾਵਾਂ, ਲੁੱਟ-ਖੋਹ, ਛੇੜਛਾੜ ਦੇ ਕੇਸ ਹੁੰਦੇ ਹਨ। ਅਸਲ ਵਿੱਚ ਪੰਜਾਬ ਵਿੱਚ ਮਜ਼ਬੂਤ ਸਰਕਾਰ ਨਾ ਹੋਣ ਕਾਰਨ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਟਰੀ ਦੀ ਸਰਕਾਰ ਬਣੇਗੀ ਤਾਂ ਲੋਕਾਂ ਦੀ ਸੁਰੱਖਿਆ ਵਾਲੇ ਕਈ ਕੰਮ ਕੀਤੇ ਜਾਣਗੇ ਅਤੇ ਅਮਨ-ਕਾਨੂੰਨ ਕਾਇਮ ਕਰਨ ਲਈ ਪੰਜਾਬ ਪੁਲਸ ਨੂੰ ਫਰੀ ਹੈਂਡ ਦੇਣ ਦੇ ਨਾਲ ਇਮਾਨਦਾਰ ਤੇ ਮਿਹਨਤੀ ਪੁਲਸ ਦੇ ਮੁਲਾਜ਼ਮਾਂ ਨੂੰ ਫੀਲਡ ਵਿੱਚ ਕੰਮ ਦਾ ਮੌਕਾ ਦਿੱਤਾ ਜਾਵੇਗਾ। ਉਨ੍ਹਾ ਕਿਹਾ ਕਿ ਸਾਡੀ ਸਰਕਾਰ ਆਈ ਤਾਂ ਡਰੱਗ ਟਾਸਕ ਫੋਰਸ ਬਣਾ ਕੇ ਉਸ ਦੇ ਰਾਹੀਂ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ ਭਗਵੰਤ ਮਾਨ ਨੇ ਕਿਹਾ ਕਿ ਚੋਣਾਂ ਕੋਈ ਹੋਣ, ਕੈਪਟਨ ਨੂੰ ਪਾਕਿਸਤਾਨ ਦੀ ਯਾਦ ਆ ਜਾਂਦੀ ਹੈ। ਬਿਹਾਰ ਵਿੱਚ ਜਦੋਂ ਵੋਟਾਂ ਪੈਣ, ਉਦੋਂ ਉਨ੍ਹਾਂ ਨੂੰ ਪਾਕਿ ਯਾਦ ਆ ਜਾਂਦਾ ਹੈ, ਦਿੱਲੀ ਵਿੱਚ ਵੋਟਾਂ ਪੈਣ ਉੱਤੇ ਪਾਕਿ ਦੀ ਯਾਦ ਆਉਂਦੀ ਹੈ, ਅੱਜਕੱਲ੍ਹ ਫਿਰ ਕੈਪਟਨ ਪਾਕਿਸਤਾਨ-ਪਾਕਿਸਤਾਨ ਕਰ ਰਹੇ ਹਨ। ਲੋਕਾਂ ਨੂੰ ਪਤਾ ਹੈ ਕਿ ਕੈਪਟਨ ਦੇ ਪਾਕਿਸਤਾਨ ਨਾਲ ਕਿਹੋ ਜਿਹੇ ਸਬੰਧ ਹਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ