Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਖਹਿਰਾ ਦੀ ਪੰਜਾਬੀ ਪਾਰਟੀ ਤੇ ਟਕਸਾਲੀ ਅਕਾਲੀ ਦਲ ਵੱਲੋਂ ‘ਮਹਾ ਗੱਠਜੋੜ’ ਦਾ ਫੈਸਲਾ

January 12, 2019 10:47 PM


ਅੰਮ੍ਰਿਤਸਰ, 12 ਜਨਵਰੀ (ਪੋਸਟ ਬਿਊਰੋ)- ਪੰਜਾਬ ਦੀਆਂ ਦੋ ਰਵਾਇਤੀ ਸਿਆਸੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਨੂੰ ਹਰਾਉਣ ਲਈ ਪੰਜਾਬੀ ਏਕਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਮਹਾਗੱਠਜੋੜ ਦਾ ਫੈਸਲਾ ਕਰ ਲਿਆ ਹੈ। ਇਸ ਵਿੱਚ ਪੰਜਾਬ ਦੀਆਂ ਸਾਰੀਆਂ ਵਿਰੋਧੀ ਧਿਰਾਂ ਨੂੰ ਸ਼ਾਮਲ ਕਰਨ ਦਾ ਇਰਾਦਾ ਹੈ।
ਇਹ ਵਿਚਾਰ ਕੱਲ੍ਹ ਏਥੇ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਤੇ ਟਕਸਾਲੀ ਅਕਾਲੀ ਦਲ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਪ੍ਰਗਟ ਕੀਤੇ ਹਨ। ਇਸ ਤੋਂ ਪਹਿਲਾਂ ਦੋਵਾਂ ਦੀ ਬੰਦ ਕਮਰਾ ਮੀਟਿੰਗ ਹੋਈ, ਜਿਸ ਤੋਂ ਬਾਅਦ ਦੋਵਾਂ ਵੱਲੋਂ ਇਹ ਸਾਂਝਾ ਬਿਆਨ ਜਾਰੀ ਕੀਤਾ ਗਿਆ ਹੈ। ਖਹਿਰਾ ਆਪਣੀ ਨਵੀਂ ਪਾਰਟੀ ਦਾ ਐਲਾਨ ਕਰਨ ਪਿੱਛੋਂ ਕੱਲ੍ਹ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਸਨ। ਇਸ ਦੇ ਬਾਅਦ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦੇ ਘਰ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਲਗਭਗ ਦੋ ਘੰਟੇ ਬੰਦ ਕਮਰਾ ਮੀਟਿੰਗ ਦੇ ਬਾਅਦ ਦੋਵਾਂ ਆਗੂਆਂ ਨੇ ਕਿਹਾ ਕਿ ਉਹ ਪੰਜਾਬ ਵਿੱਚ ਸਾਰੀਆਂ ਵਿਰੋਧੀ ਪਾਰਟੀਆਂ ਦਾ ‘ਮਹਾਗੱਠਜੋੜ' ਬਣਾਉਣ ਦੇ ਲਈ ਯਤਨ ਕਰਨਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਖਹਿਰਾ ਨੇ ਆਖਿਆ ਕਿ ਬ੍ਰਹਮਪੁਰਾ ਪੁਰਾਣੇ ਅਤੇ ਤਜਰਬੇਕਾਰ ਆਗੂ ਹਨ, ਜਿਨ੍ਹਾਂ ਦੀ ਉਨ੍ਹਾਂ ਦੇ ਪਿਤਾ ਸੁਖਜਿੰਦਰ ਸਿੰਘ ਖਹਿਰਾ ਹੁਰਾਂ ਨਾਲ ਵੀ ਨੇੜਤਾ ਸੀ। ਉਨ੍ਹਾਂ ਦੱਸਿਆ ਕਿ ਦੋਵਾਂ ਪਾਰਟੀਆਂ ਨੇ ਮਿਲ ਕੇ ਲੋਕ ਸਭਾ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ ਅਤੇ ਇਹ ਵੀ ਫੈਸਲਾ ਕੀਤਾ ਹੈ ਕਿ ਦੋਵਾਂ ਰਵਾਇਤੀ ਸਿਆਸੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਨੂੰ ਟੱਕਰ ਦੇਣ ਲਈ ਇੱਕ ਮਹਾਗੱਠਜੋੜ ਤਿਆਰ ਕੀਤਾ ਜਾਵੇਗਾ ਤੇ ਇਸ ਬਾਰੇ ਸਭ ਵਿਰੋਧੀ ਪਾਰਟੀਆਂ ਨਾਲ ਗੱਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੁਝ ਸਿਆਸੀ ਪਾਰਟੀਆਂ ਨਾਲ ਇਸ ਬਾਰੇ ਗੱਲ ਹੋ ਚੁੱਕੀ ਹੈ ਅਤੇ ਅਕਾਲੀ ਦਲ ਟਕਸਾਲੀ ਵੀ ਇਸ ਵਿੱਚ ਸ਼ਾਮਲ ਹੋ ਗਿਆ ਹੈ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਜੇ ਆਮ ਆਦਮੀ ਪਾਰਟੀ ਵੀ ਇਸ ਗੱਠਜੋੜ ਵਿੱਚ ਆ ਜਾਵੇ ਤਾਂ ਉਨ੍ਹਾਂ ਨੂੰ ਇਤਰਾਜ਼ ਨਹੀਂ ਹੋਵੇਗਾ। ਅਕਾਲੀ ਦਲ ਵੱਲੋਂ ਵਿਰੋਧੀਆਂ ਨੂੰ ਕਾਂਗਰਸ ਦੀ ‘ਬੀ' ਟੀਮ ਆਖੇ ਜਾਣ ਬਾਰੇ ਉਨ੍ਹਾਂ ਕਿਹਾ ਕਿ ਜੇ ਉਹ ਕਾਂਗਰਸ ਦੀ ‘ਬੀ' ਟੀਮ ਹਨ ਤਾਂ ਕਾਂਗਰਸ ਵੱਲੋਂ ਉਨ੍ਹਾਂ ਦੇ ਖਿਲਾਫ ਕੇਸ ਨਾ ਦਰਜ ਕਰਾਏ ਗਏ ਹੁੰਦੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ