Welcome to Canadian Punjabi Post
Follow us on

08

May 2024
ਬ੍ਰੈਕਿੰਗ ਖ਼ਬਰਾਂ :
 
ਪੰਜਾਬ

ਜ਼ਮੀਨੀ ਵਿਵਾਦ ਕਾਰਨ ਔਰਤ ਦੀ ਗੋਲੀਆਂ ਮਾਰ ਕੇ ਹੱਤਿਆ

May 18, 2022 04:06 PM

ਚੋਹਲਾ ਸਾਹਿਬ, 18 ਮਈ (ਪੋਸਟ ਬਿਊਰੋ)- ਜ਼ਿਲ੍ਹਾ ਤਰਨਤਾਰਨ ਦੇ ਪਿੰਡ ਪੱਖੋਪੁਰ ਵਿੱਚ ਜ਼ਮੀਨੀ ਵਿਵਾਦ ਕਾਰਨਇੱਕ ਧਿਰ ਵੱਲੋਂ ਦੂਸਰੀ ਧਿਰ ਦੇ ਘਰ ਵਿੱਚ ਵੜ ਕੇ ਬਾਰਾਂ ਬੋਰ ਰਾਈਫ਼ਲ ਨਾਲ ਔਰਤ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਖਬਰ ਮਿਲੀ ਹੈ। ਪੁਲਸ ਨੇ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ।
ਐਸ ਐਚ ਓ ਨੇ ਦੱਸਿਆ ਕਿ ਮ੍ਰਿਤਕ ਔਰਤ ਰਾਜਬੀਰ ਕੌਰ (30) ਦੇ ਸਹੁਰਾ ਸਾਬਕਾ ਸਰਪੰਚ ਕਸ਼ਮੀਰ ਸਿੰਘ ਪਿੰਡ ਪੱਖੋਪੁਰ ਦਾ ਆਪਣੇ ਸਾਕ-ਸਬੰਧੀਆਂ ਵਿੱਚੋਂ ਸੁਖਵਿੰਦਰ ਸਿੰਘ ਪਿੰਡ ਪੱਖੋਪੁਰ ਨਾਲ ਪੈਲੀ ਦੀ ਵੰਡ ਦਾ ਝਗੜਾ ਲੰਮੇ ਸਮੇਂ ਤੋਂ ਚੱਲਦਾ ਸੀ, ਜਿਸ ਬਾਰੇ ਦੋਵਾਂ ਧਿਰਾਂ ਦਾ ਫ਼ੈਸਲਾ ਕਰਵਾਉਣ ਲਈ ਕਈ ਵਾਰ ਪੰਚਾਇਤਾਂ ਹੋ ਚੁੱਕੀਆਂ ਸਨ ਅਤੇ ਇਨ੍ਹਾਂ ਨੇ ਥਾਣਾ ਚੋਹਲਾ ਸਾਹਿਬ ਵਿਖੇ ਇੱਕ ਦੂਜੇ ਖ਼ਿਲਾਫ਼ ਦਰਖਾਸਤਾਂ ਦਿੱਤੀਆਂ ਹਨ। ਕੱਲ੍ਹ ਸੁਖਵਿੰਦਰ ਸਿੰਘ ਆਪਣੇ ਪੁੱਤਰਾਂ ਜਸ਼ਨਦੀਪ ਸਿੰਘ ਅਤੇ ਪ੍ਰਭਜੀਤ ਸਿੰਘ ਨਾਲ ਸਾਬਕਾ ਸਰਪੰਚ ਕਸ਼ਮੀਰ ਸਿੰਘ ਦੇ ਘਰ ਆਇਆ, ਜਿੱਥੇ ਪਹਿਲਾਂ ਉਹ ਗਾਲੀ-ਗਲੋਚ ਕਰਦੇ ਰਹੇ ਅਤੇ ਫਿਰ ਉਨ੍ਹਾਂ ਆਪਣੀ 12 ਬੋਰ ਰਾਈਫ਼ਲ ਨਾਲ ਦੋ ਤਿੰਨ ਗੋਲੀਆਂ ਚਲਾਈਆਂ ਜਿਨ੍ਹਾਂ ਵਿੱਚੋਂ ਇੱਕ ਗੋਲੀ ਸਿੱਧੀ ਰਾਜਬੀਰ ਕੌਰ ਨੂੰ ਲੱਗੀ, ਜਿਸ ਦੀ ਮੌਕੇ ਉੱਤੇ ਮੌਤ ਹੋ ਗਈ। ਰਾਜਬੀਰ ਕੌਰ ਦੇ ਪਤੀ ਦੀ ਪੰਜ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ, ਜੋ ਆਪਣੇ ਸੱਸ-ਸਹੁਰੇ ਨਾਲ ਰਹਿੰਦੀ ਸੀ। ਉਹ ਆਪਣੇ ਪਿੱਛੇ ਤਿੰਨ ਮਾਸੂਮ ਬੱਚਿਆਂ ਨੂੰ ਛੱਡ ਗਈ ਹੈ, ਜਿਨ੍ਹਾਂ ਦੀ ਉਮਰ ਪੰਜ ਤੋਂ ਸੱਤ ਸਾਲ ਦੀ ਹੈ। ਥਾਣਾ ਮੁੱਖੀ ਨੇ ਦੱਸਿਆ ਕਿ ਇਸ ਸਬੰਧੀ ਪ੍ਰਭਦੀਪ ਸਿੰਘ, ਜਸ਼ਨਦੀਪ ਸਿੰਘ ਅਤੇ ਉਨ੍ਹਾਂ ਦੇ ਪਿਤਾ ਸੁਖਵਿੰਦਰ ਸਿੰਘ ਉੱਤੇ ਮਾਮਲਾ ਦਰਜ ਕਰ ਲਿਆ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਵਿਚ ਨਾਮਜ਼ਦਗੀਆਂ ਦੀ ਸ਼ੁਰੂਆਤ 7 ਮਈ ਤੋਂ ਧਨਿਸ਼ਠਾ ਛਾਬੜਾ ਨੇ ਮਾਸਟਰ ਸਪੈਲਰ ਮੁਕਾਬਲਾ ਜਿੱਤਿਆ ਰਾਜਾ ਵੜਿੰਗ ਅਤੇ ਭਾਰਤ ਭੂਸ਼ਣ ਆਸ਼ੂ ਦਾ ਰਾਜਗੁਰੂ ਨਗਰ ਵਿਖੇ ਫੁੱਲਾਂ ਦੀ ਵਰਖਾ ਨਾਲ ਬਾਵਾ, ਜੱਸੋਵਾਲ ਅਤੇ ਜੰਗੀ ਨੇ ਕੀਤਾ ਸਵਾਗਤ 'ਜਾਗ ਭੈਣੇ ਜਾਗ' ਮੁਹਿੰਮ ਤਹਿਤ ਦਿਸ਼ਾ ਵੋਮੈਨ ਵੈੱਲਫੇਅਰ ਟਰੱਸਟ ਪਿੰਡਾਂ ਦੀਆਂ ਔਰਤਾਂ ਨੂੰ ਦੱਸੇਗਾ ਵੋਟ ਦੀ ਮਹੱਤਤਾ ਅਕਾਲੀ ਦਲ ਪੰਜਾਬ ਵਿਚੋਂ ਗੈਂਗਸਟਰ ਤੇ ਨਸ਼ੇ ਖਤਮ ਕਰ ਕੇ ਪੰਜਾਬ ਵਿਚ ਨਿਵੇਸ਼ਕਾਂ ਲਈ ਢੁੱਕਵੇਂ ਮਾਹੌਲ ਦੀ ਸਿਰਜਣਾ ਕਰੇਗਾ : ਸੁਖਬੀਰ ਸਿੰਘ ਬਾਦਲ ਜਗਰਾਉਂ 'ਚ ਬਾਇਓ ਗੈਸ ਫੈਕਟਰੀ ਲਗਾਉਣ ਖਿਲਾਫ ਲੋਕਾਂ ਦਾ ਵਿਰੋਧ, ਅਧਿਕਾਰੀਆਂ ਨੂੰ ਕੀਤੀ ਨਿਰਮਾਣ ਰੋਕਣ ਦੀ ਮੰਗ ਨਿਊਜ਼ੀਲੈਂਡ ਵਿਚ ਕਪੂਰਥਲਾ ਦਾ ਨੌਜਵਾਨ ਬਣਿਆ ਕਬੱਡੀ ਸਟਾਰ, ਪਿੰਡ ਵਾਸੀਆਂ ਨੇ ਕੀਤਾ ਸਵਾਗਤ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪਰਮਜੀਤ ਸਿੰਘ ਸਰੋਆ ਸਮੇਤ ਹੋਰ ਮੁਲਾਜ਼ਮ ਹੋਏ ਸੇਵਾ ਮੁਕਤ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ਤੇ ਪੂਰਨ ਤੌਰ `ਤੇ ਪਾਬੰਦੀ ਮਜ਼ਦੂਰ ਦਿਵਸ ਮੌਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ