Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਕੈਨੇਡਾ

ਸ਼ੈਲਨਬਰਗ ਮਾਮਲੇ ਵਿੱਚ ਕੈਨੇਡਾ ਨੇ ਚੀਨ ਨੂੰ ਕੀਤੀ ਨਰਮੀ ਵਰਤਣ ਦੀ ਅਪੀਲ

January 16, 2019 07:30 AM

ਕਿਊਬਿਕ, 15 ਜਨਵਰੀ (ਪੋਸਟ ਬਿਊਰੋ) : ਕੈਨੇਡਾ ਨੇ ਰਸਮੀ ਤੌਰ ਉੱਤੇ ਚੀਨ ਨੂੰ ਇਹ ਅਪੀਲ ਕੀਤੀ ਹੈ ਕਿ ਨਸਿ਼ਆਂ ਦੀ ਸਮਗਲਿੰਗ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਕੈਨੇਡੀਅਨ ਨੂੰ ਮੌਤ ਦੀ ਸਜ਼ਾ ਨਾ ਦਿੱਤੀ ਜਾਵੇ ਸਗੋਂ ਨਰਮੀ ਵਰਤੀ ਜਾਵੇ।
ਵਿਦੇਸ਼ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਸੇਂਟ-ਹਿਆਸਿੰਥੇ, ਕਿਊਬਿਕ ਵਿੱਚ ਮੰਗਲਵਾਰ ਨੂੰ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਅਸੀਂ ਕੈਨੇਡਾ ਵਿੱਚ ਚੀਨ ਦੇ ਅੰਬੈਸਡਰ ਨਾਲ ਪਹਿਲਾਂ ਹੀ ਗੱਲ ਕਰ ਚੁੱਕੇ ਹਾਂ ਤੇ ਇਸ ਮਾਮਲੇ ਵਿੱਚ ਸਾਡੇ ਵੱਲੋਂ ਰਹਿਮ ਦੀ ਅਪੀਲ ਕੀਤੀ ਗਈ ਹੈ। ਜਿ਼ਕਰਯੋਗ ਹੈ ਕਿ ਐਬਸਫੋਰਡ, ਬੀਸੀ ਦੇ ਰੌਬਰਟ ਸ਼ੈਲਨਬਰਗ ਨੂੰ ਸੋਮਵਾਰ ਨੂੰ ਚੀਨ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਪਹਿਲਾਂ ਇਸੇ ਜੁਰਮ ਲਈ ਉਸ ਨੂੰ 15 ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। ਪਰ ਇਸ ਮਾਮਲੇ ਦੀ ਤਾਜ਼ਾ ਸੁਣਵਾਈ ਦੇ ਹੁਕਮ ਪਿੱਛੇ ਜਿਹੇ ਹੀ ਦਿੱਤੇ ਗਏ।
ਇੱਥੇ ਦੱਸਣਾ ਬਣਦਾ ਹੈ ਕਿ ਪਿਛਲੇ ਮਹੀਨੇ ਵੈਨਕੂਵਰ ਵਿੱਚ ਚੀਨ ਦੀ ਕਾਰੋਬਾਰੀ ਐਗਜੈ਼ਕਟਿਵ ਮੈਂਗ ਵਾਨਜ਼ੋਊ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਕੈਨੇਡਾ ਤੇ ਚੀਨ ਦੇ ਸਬੰਧ ਅਜਿਹੇ ਵਿਗੜਨੇ ਸ਼ੁਰੂ ਹੋਏ ਕਿ ਰੁਕਣ ਦਾ ਨਾਂ ਹੀ ਨਹੀਂ ਲੈ ਰਹੇ। ਇਸ ਤੋਂ ਬਾਅਦ ਦੋ ਕੈਨੇਡੀਅਨ ਨਾਗਰਿਕਾਂ ਮਾਈਕਲ ਕੋਵਰਿਗ ਤੇ ਮਾਈਕਲ ਸਪੇਵਰ ਨੂੰ ਚੀਨ ਵਿੱਚ ਨਜ਼ਰਬੰਦ ਕਰ ਲਿਆ ਗਿਆ। ਫਰੀਲੈਂਡ ਨੇ ਆਖਿਆ ਕਿ ਦੋਵਾਂ ਮੁਲਕਾਂ ਦੇ ਉੱਚ ਅਧਿਕਾਰੀਆਂ ਵਿੱਚ ਇਸ ਸਬੰਧੀ ਗੱਲਬਾਤ ਨਿਯਮਿਤ ਤੌਰ ਉੱਤੇ ਚੱਲ ਰਹੀ ਹੈ। ਉਨ੍ਹਾਂ ਇਹ ਵੀ ਆਖਿਆ ਕਿ ਇਸ ਮਾਮਲੇ ਵਿੱਚ ਗੱਲਬਾਤ ਕਰਨਾ ਬਹੁਤ ਜ਼ਰੂਰੀ ਹੈ। ਇਹ ਚੀਨ ਨਾਲ ਸਾਡੇ ਸਬੰਧਾਂ ਵਿੱਚ ਔਖੀ ਤੇ ਗੁੰਝਲਦਾਰ ਘੜੀ ਹੈ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਬਜਟ ਬਾਰੇ ਨਕਾਰਾਤਮਕ ਰਾਇ ਰੱਖਦੇ ਹਨ ਅੱਧੇ ਤੋਂ ਵੱਧ ਕੈਨੇਡੀਅਨਜ਼ : ਰਿਪੋਰਟ ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ ਉੱਚ ਆਮਦਨ ਵਾਲੇ ਕੈਨੇਡੀਅਨਜ਼ ਤੋਂ ਵੱਧ ਟੈਕਸ ਲੈਣ ਦੇ ਫੈਸਲੇ ਉੱਤੇ ਅਟਲ ਹਨ ਟਰੂਡੋ ਤੇ ਫਰੀਲੈਂਡ ਡਾਕਟਰਾਂ ਨੇ ਟੈਕਸ ਤਬਦੀਲੀਆਂ ਉੱਤੇ ਮੁੜ ਵਿਚਾਰ ਕਰਨ ਦੀ ਸਰਕਾਰ ਤੋਂ ਕੀਤੀ ਅਪੀਲ ਏਆਈ ਕਾਰਨ ਖੁੱਸਣ ਵਾਲੀਆਂ ਨੌਕਰੀਆਂ ਦੇ ਮੱਦੇਨਜ਼ਰ ਸਰਕਾਰ ਨੇ 50 ਮਿਲੀਅਨ ਡਾਲਰ ਰੱਖੇ ਪਾਸੇ ਟਰੂਡੋ ਦੀ ਅਗਵਾਈ ਹੇਠ ਹੀ ਅਗਲੀਆਂ ਚੋਣਾਂ ਲੜਨਾ ਚਾਹੁੰਦਾ ਹਾਂ : ਲੀਬਲੈਂਕ ਫਾਰਮਾਕੇਅਰ ਬਿੱਲ ਬਾਰੇ ਲੋਕਾਂ ਦੇ ਮਨਾਂ ਵਿੱਚ ਡਰ ਬਿਠਾਉਣ ਤੋਂ ਸਿਹਤ ਮੰਤਰੀ ਨੇ ਪੌਲੀਏਵਰ ਨੂੰ ਵਰਜਿਆ ਕੈਨੇਡੀਅਨਜ਼ ਦੀਆਂ ਮੁਸ਼ਕਲਾਂ ਘੱਟ ਕਰਨ ਦੀ ਥਾਂ ਵਧਾ ਰਹੀ ਹੈ ਟਰੂਡੋ ਸਰਕਾਰ ਲਿਬਰਲਾਂ ਨੇ ਹਾਊਸਿੰਗ ਸੰਕਟ ਨੂੰ ਖ਼ਤਮ ਕਰਨ ਵਾਲਾ ਬਜਟ ਕੀਤਾ ਪੇਸ਼ ਅੱਜ ਫੈਡਰਲ ਬਜਟ ਪੇਸ਼ ਕਰੇਗੀ ਫਰੀਲੈਂਡ