Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਪਾਕਿਸਤਾਨੀ ਸਨਾਈਪਰ ਦੀ ਗੋਲੀ ਨਾਲ ਬੀ ਐੱਸ ਐੱਫ ਕਮਾਂਡੈਂਟ ਦੀ ਮੌਤ

January 16, 2019 08:24 AM

ਸ਼੍ਰੀਨਗਰ, 15 ਜਨਵਰੀ (ਪੋਸਟ ਬਿਊਰੋ)- ਪਾਕਿਸਤਾਨੀ ਖੁਫੀਆ ਏਜੰਸੀ ਆਈ ਐਸ ਆਈ ਅਤੇ ਪਾਕਿ ਰੇਂਜਰਸ ਦੀ ਚਾਲ ਇਕ ਵਾਰ ਫਿਰ ਸਰਹੱਦ ਉਤੇ ਵਿਖਾਈ ਦਿਤੀ ਹੈ। ਅੱਜ ਪਾਕਿ ਫੌਜ ਨੇ ਬੀ ਐਸ ਐਫ ਦੇ ਇਕ ਅਫਸਰ ਉੱਤੇ ਛੁਪ ਕੇ ਸਨਾਈਪਰ ਨਾਲ ਹਮਲਾ ਕੀਤਾ ਹੈ, ਜਿਸ ਵਿੱਚ ਬੀ ਐਸ ਐਫ ਦਾ ਅਫਸਰ ਮਾਰਿਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਬੀ ਐਸ ਐਫ ਦੇ ਕਮਾਂਡੈਂਟ ਫਤਿਹ ਪ੍ਰਸਾਦ ਕਠੁਆ ਸੈਕਟਰ ਦੇ ਬਾਰਡਰ ਉੱਤੇ ਏਰੀਆ ਡੋਮੀਨੇਸ਼ਨ ਲਈ ਅਪਣੀ ਟੀਮ ਦੇ ਨਾਲ ਨਿਕਲੇ ਸਨ। ਅਚਾਨਕ ਸਰਹਦ ਦੇ ਪਾਰ ਉਚਾਈ ਉੱਤੇ ਬੈਠੇ ਸਨਾਈਪਰ ਨੇ ਹਮਲਾ ਕਰ ਦਿਤਾ, ਜਿਸ ਵਿੱਚ ਬੀ ਐਸ ਐਫ ਅਸਿਸਟੈਂਟ ਕਮਾਂਡੈਂਟ ਜਖ਼ਮੀ ਹੋ ਗਏ। ਉਨ੍ਹਾਂ ਨੂੰ ਜੰਮੂ ਦੇ ਹਸਪਤਾਲ ਭਰਤੀ ਕਰਾਇਆ ਗਿਆ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ।
ਪਿਛਲੇ ਸਾਲ ਵੀ ਇੰਟਰਨੈਸ਼ਨਲ ਬਾਰਡਰ ਅਤੇ ਲਾਈਨ ਆਫ ਕੰਟਰੋਲ ਦੇ ਪਾਰੋਂ ਪਾਕਿਸਤਾਨੀ ਫੌਜ ਅਤੇ ਪਾਕਿ ਰੇਂਜਰਸ ਲਗਾਤਾਰ ਭਾਰਤੀ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰਦੇ ਰਹੇ ਹਨ। ਭਾਰਤੀ ਗ੍ਰਹਿ ਮੰਤਰਾਲਾ ਦੇ ਸੂਤਰਾਂ ਮੁਤਾਬਕ ਪਿਛਲੇ ਸਾਲ ਪਾਕਿਸਤਾਨ ਦੇ ਸਨਾਈਪਰ ਦੀ ਗੋਲੀ ਦਾ ਨਿਸ਼ਾਨਾ 14 ਸੁਰੱਖਿਆ ਕਰਮੀ ਹੋਏ ਸਨ। ਇਸ ਸਾਲ ਬੀ ਐਸ ਐਫ ਦੇ ਇਸ ਅਧਿਕਾਰੀ ਨੂੰ ਪਾਕਿਸਤਾਨ ਸਨਾਈਪਰ ਟੀਮ ਨੇ ਨਿਸ਼ਾਨਾ ਬਣਾਇਆ ਹੈ। ਪਤਾ ਲੱਗਾ ਹੈ ਕਿ ਪਾਕਿਸਤਾਨੀ ਖੁਫੀਆ ਏਜੰਸੀ ਆਈ ਐਸ ਆਈ ਅਤੇ ਪਾਕਿਸਤਾਨੀ ਫੌਜ ਮਿਲ ਕੇ ਭਾਰਤੀ ਸੁਰੱਖਿਆ ਫੋਰਸਾਂ ਨੂੰ ਨਿਸ਼ਾਨਾ ਬਣਾਉਣ ਲਈ ਸਨਾਈਪਰ ਟੀਮ ਨੂੰ ਟ੍ਰੇਨਿੰਗ ਦੇ ਰਹੇ ਹਨ। ਇਸ ਦੇ ਲਈ ਪਾਕਿਸਤਾਨ ਨੇ ਬਕਾਇਦਾ ਬ੍ਰਿਟੇਨ ਤੋਂ ਲਾਇਟ ਸਨਾਈਪਰ ਰਾਇਫਲ ਖਰੀਦੇ ਹਨ, ਜਿਨ੍ਹਾਂ ਦੀ ਗਿਣਤੀ ਕਰੀਬ 600 ਦੇ ਨੇੜੇ ਤੇੜੇ ਦੱਸੀ ਜਾਂਦੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼