Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਦਿੱਲੀ ਵਿੱਚ ਬੱਚਿਆਂ ਖਿਲਾਫ ਸੈਕਸ ਸ਼ੋਸ਼ਣ ਦੇ ਕੇਸ ਦੁੱਗਣੇ ਹੋਏ

January 16, 2019 08:27 AM

ਨਵੀਂ ਦਿੱਲੀ, 15 ਜਨਵਰੀ (ਪੋਸਟ ਬਿਊਰੋ)- ਭਾਰਤ ਦੀ ਰਾਜਧਾਨੀ ਦਿੱਲੀ ਵਿੱਚ ਬੀਤੇ ਸਾਲ ਪਾਕਸੋ ਐਕਟ (ਪ੍ਰੋਟੈਕਸ਼ਨ ਆਫ ਚਿਲਡਰਨ ਫਰਾਮ ਸੈਕਸੁਆਲ ਐਕਟ) ਹੇਠ ਦਰਜ ਹੋਏ ਬੱਚਿਆਂ ਖਿਲਾਫ ਸੈਕਸ ਸੋਸ਼ਣ ਦੇ ਕੇਸਾਂ ਵਿੱਚ ਦੋ ਗੁਣਾ ਵਾਧਾ ਦਰਜ ਕੀਤਾ ਗਿਆ ਹੈ। ਦਿੱਲੀ ਪੁਲਸ ਦੇ ਅੰਕੜਿਆਂ ਮੁਤਾਬਕ ਪਿਛਲੇ ਸਾਲ ਯਾਨੀ 2018 'ਚ 30 ਨਵੰਬਰ ਤੱਕ ਅਜਿਹੇ 165 ਮਾਮਲੇ ਸਾਹਮਣੇ ਆਏ, ਜਦੋਂ ਕਿ 2017 ਵਿੱਚ ਇਹ ਗਿਣਤੀ 88 ਸੀ।
ਪੁਲਸ ਦਾ ਕਹਿਣਾ ਹੈ ਕਿ 165 ਵਿੱਚੋਂ 140 ਕੇਸਾਂ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਤੇ 144 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਸਾਲ 2017 ਦੇ 88 ਵਿੱਚੋਂ 86 ਮਾਮਲਿਆਂ 'ਚ 75 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਤੇ ਉਨ੍ਹਾਂ 'ਤੇ ਕਾਰਵਾਈ ਕੀਤੀ ਗਈ ਹੈ। ਸਾਲ 2018 ਵਿੱਚ 80 ਕੇਸਾਂ ਦੀ ਸੁਣਵਾਈ ਪੈਂਡਿੰਗ ਹੈ, ਪਰ 82 ਕੇਸਾਂ ਦੀ ਜਾਂਚ ਹਾਲੇ ਬਾਕੀ ਹੈ। ਅੰਕੜਿਆਂ ਮੁਤਾਬਕ ਸਾਲ 2017 ਵਿੱਚ 77 ਕੇਸਾਂ ਵਿੱਚ ਸੁਣਵਾਈ ਦੀ ਉਡੀਕ ਕੀਤੀ, ਜਦੋਂ ਕਿ 35 ਕੇਸਾਂ ਵਿੱਚ ਸਾਲ ਦੇ ਅਖੀਰ ਤੱਕ ਜਾਂਚ ਜਾਰੀ ਸੀ। ਇਨ੍ਹਾਂ 'ਚੋਂ ਤਿੰਨ ਕੇਸਾਂ 'ਚ ਜਾਂਚ ਵਿੱਚ ਕੋਈ ਨਤੀਜਾ ਨਹੀਂ ਨਿਕਲ ਸਕਿਆ। 2017 ਵਾਂਗ ਪੁਲਸ ਨੇ 2018 ਵਿੱਚ 80 ਲੋਕਾਂ ਨੂੰ ਚਲਾਨ ਜਾਰੀ ਕੀਤੇ। ਸੀਨੀਅਰ ਅਧਿਕਾਰੀਆਂ ਮੁਤਾਬਕ ਦਰਜ ਕੀਤੇ ਗਏ ਕੇਸਾਂ ਦੀ ਗਿਣਤੀ ਵਿੱਚ ਵਾਧਾ ਮੁੱਖ ਰੂਪ ਨਾਲ ਲੋਕਾਂ ਵਿੱਚ ਜਾਗਰੂਕਤਾ ਵਧਣ ਦਾ ਕਾਰਨ ਹੈ। ਪਿਛਲੇ ਸਾਲ ਵਿਸ਼ੇਸ਼ ਰੂਪ ਨਾਲ ਗਰੀਬ ਤਬਕੇ ਨਾਲ ਜੁੜੇ ਲੋਕ ਅੱਗੇ ਆਏ ਤੇ ਬੱਚਿਆਂ ਖਿਲਾਫ ਅਪਰਾਧਾਂ ਦੀ ਸੂਚਨਾ ਦਿੱਤੀ। ਉਨ੍ਹਾਂ ਕਿਹਾ ਕਿ 2012 ਤੋਂ ਬਾਅਦ ਤੋਂ ਕੇਸਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋਇਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ