Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਭਾਰਤ ਵਿੱਚ ਤਿੰਨ ਜਾਤਾਂ ਦੀ ਪ੍ਰਮੁੱਖਤਾ ਦੇ ਵਿਰੁੱਧ ਪਟੀਸ਼ਨ ਦਾਇਰ

January 16, 2019 08:32 AM

ਚੰਡੀਗੜ੍ਹ, 15 ਜਨਵਰੀ (ਪੋਸਟ ਬਿਊਰੋ)- ਭਾਰਤ ਦੇ ਰਾਸ਼ਟਰਪਤੀ ਦੇ ਸੁਰੱਖਿਆ ਗਾਰਡਾਂ ਦੀ ਨਿਯੁਕਤੀ ਵਿੱਚ ਸਿਰਫ ਤਿੰਨ ਜਾਤੀਆਂ ਦੇ ਜਵਾਨਾਂ ਨੂੰ ਸ਼ਾਮਲ ਕੀਤੇ ਜਾਣ ਦੇ ਖਿਲਾਫ ਦਾਇਰ ਇਕ ਪਟੀਸ਼ਨ ਉਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰ ਦਿੱਤੇ ਹਨ।
ਮਿਲੀ ਜਾਣਕਾਰੀ ਅਨੁਸਾਰ ਰਾਸ਼ਟਰਪਤੀ ਦੇ ਸੁਰੱਖਿਆ ਗਾਰਡਾਂ ਦੀ ਸਾਲ 2017 ਵਿੱਚ ਹੋਈ ਨਿਯੁਕਤੀ ਦੇ ਲਈ ਪ੍ਰਕਿਰਿਆ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਗੁੜਗਾਓਂ ਦੇ ਮਨੀਸ਼ ਡੇਮਾ ਨੇ ਆਪਣੀ ਅਰਜ਼ੀ ਵਿੱਚ 12 ਅਗਸਤ 2017 ਨੂੰ ਜਾਰੀ ਕੀਤੇ ਗਏ ਉਸ ਨੋਟਿਸ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ, ਜਿਸ ਵਿੱਚ ਰਾਸ਼ਟਰਪਤੀ ਦੇ ਗਾਰਡਾਂ ਦੀ ਨਿਯੁਕਤੀ ਵਿੱਚ ਸ਼ਾਮਲ ਹੋਣ ਤੋਂ ਕੁਝ ਜਾਤੀਆਂ ਨੂੰ ਰੋਕ ਦਿੱਤਾ ਗਿਆ ਸੀ। ਵਕੀਲ ਹਿਮਾਂਸ਼ੂ ਰਾਜ ਤੇ ਅੰਜੁਮ ਅਹਿਮਦ ਰਾਹੀਂ ਦਾਇਰ ਪਟੀਸ਼ਨ ਵਿੱਚ ਮਨੀਸ਼ ਨੇ ਕਿਹਾ ਕਿ ਚਾਰ ਸਤੰਬਰ 2017 ਨੂੰ ਕੀਤੀ ਭਰਤੀ ਪ੍ਰਕਿਰਿਆ ਵਿੱਚ ਸਿਰਫ ਤਿੰਨ ਜਾਤੀਆਂ ਦੇ ਨੌਜਵਾਨਾਂ ਨੂੰ ਭਰਤੀ ਕੀਤਾ ਗਿਆ। ਰਾਸ਼ਟਰਪਤੀ ਦੇ ਸੁਰੱਖਿਆ ਗਾਰਡਾਂ ਕੋਲ ਅਸਲ ਵਿੱਚ ਉਨ੍ਹਾਂ ਦੀ ਸੁਰੱਖਿਆ ਦਾ ਕੋਈ ਮਹੱਤਵ ਪੂਰਨ ਕੰਮ ਨਾ ਹੋਣ ਦਾ ਜ਼ਿਕਰ ਕਰਦਿਆਂ ਪਟੀਸ਼ਨਰ ਨੇ ਕਿਹਾ ਕਿ ਰਾਸ਼ਟਰਪਤੀ ਦੇ ਗਾਰਡ ਰਸਮੀ ਕੰਮ ਕਰਦੇ ਹਨ ਅਤੇ ਉਨ੍ਹਾਂ ਦੀ ਨਿਯੁਕਤੀ ਵਿੱਚ ਸਿਰਫ ਕੁਝ ਜਾਤੀਆਂ ਨੂੰ ਅਹਿਮੀਅਤ ਦਿੱਤੀ ਜਾਣੀ, ਇਨ੍ਹਾਂ ਅਸਾਮੀਆਂ ਲਈ ਹੋਰਨਾਂ ਜਾਤੀਆਂ ਦੇ ਨੌਜਵਾਨਾਂ ਨਾਲ ਵਿਤਕਰਾ ਹੈ। ਸੁਰੱਖਿਆ ਗਾਰਡਾਂ ਦੀ ਨਿਯੁਕਤੀ ਦੇ ਨਿਯਮਾਂ ਨੂੰ ਸੰਵਿਧਾਨ ਦੀ ਧਾਰਾ 14 ਦੀ ਉਲੰਘਣਾ ਦੱਸਦੇ ਹੋਏ ਪਟੀਸ਼ਨਰ ਨੇ ਕਿਹਾ ਕਿ ਇਹ ਨਿਯਮ ਜਾਤੀ ਦੇ ਆਧਾਰ 'ਤੇ ਭੇਦਭਾਵ ਕਰਦੇ ਹਨ।
ਵਰਨਣ ਯੋਗ ਹੈ ਕਿ ਰਾਸ਼ਟਰਪਤੀ ਦੇ ਸੁਰੱਖਿਆ ਮੁਲਾਜ਼ਮਾਂ ਯਾਨੀ ਪ੍ਰੈਜ਼ੀਡੈਂਟਸ ਬਾਡੀਗਾਰਡਸ (ਪੀ ਬੀ ਜੀ) ਵਿੱਚ ਸਿਰਫ ਤਿੰਨ ਜਾਤੀਆਂ ਦੇ ਨੌਜਵਾਨਾਂ ਨੂੰ ਸ਼ਾਮਲ ਕਰਨ ਦੇ ਪੱਖ ਨੂੰ ਫੌਜ ਨੇ ਸੁਪਰੀਮ ਕੋਰਟ ਵਿੱਚ 2013 ਨੂੰ ਮੰਨ ਲਿਆ ਤੇ ਕਿਹਾ ਸੀ ਕਿ ਰਾਸ਼ਟਰਪਤੀ ਦੇ ਸੁਰੱਖਿਆ ਮੁਲਾਜ਼ਮਾਂ ਦੀਆਂ ਕੁਝ ਵਿਸ਼ੇਸ਼ ਲੋੜਾਂ ਤਹਿਤ ਸਿਰਫ ਹਿੰਦੂ ਰਾਜਪੂਤ, ਹਿੰਦੂ ਜਾਟ ਜਾਂ ਜੱਟ ਸਿੱਖਾਂ ਨੂੰ ਹੀ ਟੁਕੜੀ ਵਿੱਚ ਸ਼ਾਮਲ ਕੀਤਾ ਜਾਂਦਾ ਹੈ। ਸੁਪਰੀਮ ਕੋਰਟ 'ਚ ਦਾਇਰ ਐਫੀਡੇਵਿਟ ਵਿੱਚ ਫੌਜ ਨੇ ਕਿਹਾ ਸੀ ਕਿ ਪੀ ਬੀ ਜੀ ਲਗਭਗ 150 ਫੌਜੀਆਂ ਦੀ ਛੋਟੀ ਜਿਹੀ ਯੂਨਿਟ ਹੈ ਜੋ ਰਾਸ਼ਟਰਪਤੀ ਸਕੱਤਰੇਤ ਤਹਿਤ ਕੰਮ ਕਰਦੀ ਹੈ। ਆਪਣੇ ਨਾਂ ਦੇ ਉਲਟ ਇਹ ਯੂਨਿਟ ਰਾਸ਼ਟਰਪਤੀ ਭਵਨ ਵਿੱਚ ਪ੍ਰੋਟੋਕਾਲ ਦੇ ਅਨੁਸਾਰ ਰਸਮੀ ਗਤੀਵਿਧੀਆਂ ਨੂੰ ਪੂਰਾ ਕਰਦੀ ਹੈ। ਇਨ੍ਹਾਂ ਰਸਮੀ ਸਮਾਗਮਾਂ ਵਿੱਚ ਡਿਊਟੀ ਲਈ ਬਰਾਬਰ ਕੱਦ ਕਾਠ ਵਾਲੇ ਜਵਾਨਾਂ ਦੀ ਲੋੜ ਹੁੰਦੀ ਹੈ। ਉਸ ਪਟੀਸ਼ਨ ਨੂੰ ਉਦੋਂ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ